Tuesday, 21st of July 2026

ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਸਾਥੀਆਂ ਸਮੇਤ 'ਵਾਰਿਸ ਪੰਜਾਬ ਦੇ' ਜਥੇਬੰਦੀ ‘ਚ ਸ਼ਾਮਲ

ਪੰਜਾਬ ਦੀ ਰਾਜਨੀਤਿਕ ਵਿੱਚ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਸੀਨੀਅਰ ਆਗੂ ਅਤੇ ਸਾਬਕਾ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਪਾਰਟੀ ਆਗੂਆਂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਜੀ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਹੈ।

Edited By: Lajwinder Kaur | Updated at: July 20th 2026 05:20 PM
Trending News
ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਸਾਥੀਆਂ ਸਮੇਤ 'ਵਾਰਿਸ ਪੰਜਾਬ ਦੇ' ਜਥੇਬੰਦੀ ‘ਚ ਸ਼ਾਮਲ

ਅਕਾਲੀ ਦਲ ਨੂੰ ਵੱਡਾ ਝਟਕਾ: ਸੀਨੀਅਰ ਆਗੂ ਸਾਥੀਆਂ ਸਮੇਤ 'ਵਾਰਿਸ ਪੰਜਾਬ ਦੇ' ਜਥੇਬੰਦੀ ‘ਚ ਸ਼ਾਮਲ

ਪੰਜਾਬ ਦੀ ਰਾਜਨੀਤਿਕ ਵਿੱਚ ਉਸ ਸਮੇਂ ਵੱਡੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਸੀਨੀਅਰ ਆਗੂ ਅਤੇ ਸਾਬਕਾ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ 'ਵਾਰਿਸ ਪੰਜਾਬ ਦੇ' ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਪਾਰਟੀ ਆਗੂਆਂ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਜੀ ਨੇ ਨਵੇਂ ਸ਼ਾਮਲ ਹੋਏ ਆਗੂਆਂ ਦਾ ਭਰਵਾਂ ਸਵਾਗਤ ਕੀਤਾ ਹੈ। ਇਸ ਕਦਮ ਨੂੰ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਤਿਹਾਸਕ ਕਰਾਰ ਦਿੱਤਾ।

ਸਿਧਾਂਤਾਂ ਤੋਂ ਭਟਕਣ ਕਾਰਨ ਛੱਡਿਆ ਅਕਾਲੀ ਦਲ

ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਦੋਸ਼ ਲਾਇਆ ਕਿ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਪਾਰਟੀ ਦੇ ਅਸਲ ਸਿਧਾਂਤਾਂ ਅਤੇ ਮੂਲ ਮੁੱਦਿਆਂ ਤੋਂ ਪਾਸੇ ਹੱਟ ਗਈ ਹੈ, ਜਿਸ ਕਾਰਨ ਪੰਥਕ ਅਤੇ ਪੰਜਾਬੀ ਵੋਟਰਾਂ ਵਿੱਚ ਨਿਰਾਸ਼ਾ ਹੈ।

ਇਸ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਮੌਜੂਦਾ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ 'ਵਾਰਸ ਪੰਜਾਬ ਦੇ' ਹੀ ਇੱਕੋ-ਇੱਕ ਅਜਿਹੀ ਜਥੇਬੰਦੀ ਬਚੀ ਹੈ, ਜਿਸ ਉੱਤੇ ਪੰਜਾਬ ਦੇ ਲੋਕਾਂ ਅਤੇ ਵਾਰਸਾਂ ਨੂੰ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲੋਂ ਪਾਰਟੀ ਦੇ ਅਸਲ ਸਿਧਾਂਤਾਂ ਅਤੇ ਮੂਲ ਮੁੱਦਿਆਂ ਤੋਂ ਪਾਸੇ ਹਟਣ ਕਾਰਨ ਪੰਥਕ ਅਤੇ ਪੰਜਾਬੀ ਵੋਟਰ ਨਿਰਾਸ਼ ਸਨ। ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 30 ਸਾਲ ਅਕਾਲੀ ਦਲ ਦੀ ਸੇਵਾ ਵਿੱਚ ਲਗਾਏ ਹਨ, ਪਰ ਲੀਡਰਸ਼ਿਪ ਦੀਆਂ ਗਲਤ ਨੀਤੀਆਂ ਕਾਰਨ ਵਰਕਰਾਂ ਵਿੱਚ ਭਾਰੀ ਰੋਹ ਹੈ। ਇਕਬਾਲ ਸਿੰਘ ਸੰਧੂ ਨੇ ਆਪਣੇ ਸੰਬੋਧਨ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਕਰੀਬਨ 30 ਸਾਲ ਅਕਾਲੀ ਦਲ ਦੀ ਸੇਵਾ ਵਿੱਚ ਲਗਾਏ ਹਨ, ਪਰ ਲੀਡਰਸ਼ਿਪ ਦੀਆਂ ਗਲਤ ਨੀਤੀਆਂ ਅਤੇ ਪੰਥਕ ਕਦਰਾਂ-ਕੀਮਤਾਂ ਤੋਂ ਦੂਰੀ ਕਾਰਨ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਸੀ।

ਪੰਜਾਬ ਅਤੇ ਪੰਥ ਦੀ ਸੇਵਾ ਹੈ ਮੁੱਖ ਮਕਸਦ

ਸੰਧੂ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਲਾਲਚ ਜਾਂ ਅਹੁਦੇ ਦੀ ਭੁੱਖ ਕਾਰਨ ਨਹੀਂ, ਸਗੋਂ ਪੰਜਾਬ ਅਤੇ ਪੰਥ ਦੀ ਸੇਵਾ ਲਈ ਇਸ ਜਥੇਬੰਦੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸੇ ਲਾਲਚ ਜਾਂ ਅਹੁਦੇ ਦੀ ਭੁੱਖ ਕਾਰਨ ਨਹੀਂ, ਸਗੋਂ ਪੰਜਾਬ ਅਤੇ ਪੰਥ ਦੀ ਸੇਵਾ ਕਰਨ ਦੇ ਮੁੱਖ ਮਕਸਦ ਨਾਲ ਇਸ ਜਥੇਬੰਦੀ ਦਾ ਹਿੱਸਾ ਬਣੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਨਾਮਵਰ ਚਿਹਰੇ ਇਸ ਕਾਫ਼ਲੇ ਨਾਲ ਜੁੜਨਗੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਨਾਮਵਰ ਚਿਹਰੇ ਅਤੇ ਪੰਥਕ ਸੋਚ ਵਾਲੇ ਆਗੂ ਇਸ ਕਾਫ਼ਲੇ ਨਾਲ ਜੁੜਨਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਪੰਜਾਬ ਅੰਦਰ ਲੋਕਾਂ ਦੀ ਅਸਲ ਆਵਾਜ਼ ਨੂੰ ਬੁਲੰਦ ਕੀਤਾ ਜਾਵੇਗਾ।

Punjabi Shorts

Latest News