Wednesday, 29th of July 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਹੋਈ ਦੁੱਗਣੀ, ਆਹ ਵਾਲੇ ਕੱਚੇ ਮੁਲਾਜ਼ਮ ਹੋਣਗੇ ਪੱਕੇ

ਪੰਜਾਬ ਸਰਕਾਰ ਨੇ ਠੇਕੇ ਉੱਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 1 ਅਗਸਤ 2026 ਤੋਂ 20,520 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ। 3 ਸਾਲ ਦੀ ਸੇਵਾ ਵਾਲੇ ਕਰਮਚਾਰੀਆਂ ਨੂੰ ਸਿੱਧੇ ਇਕਰਾਰਨਾਮੇ ਹੇਠ ਲਿਆਉਂਦਾ ਜਾਵੇਗਾ, ਅਤੇ 5 ਸਾਲ ਤੋਂ ਵੱਧ ਸਮੇਂ ਤੋਂ ਸੇਵਾ ਨਿਭਾ ਰਹੇ (ਜਾਂ 2021 ਵਿੱਚ ਭਰਤੀ) ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।

Edited By: Lajwinder Kaur | Updated at: July 29th 2026 11:46 AM
Trending News
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਹੋਈ ਦੁੱਗਣੀ, ਆਹ ਵਾਲੇ ਕੱਚੇ ਮੁਲਾਜ਼ਮ ਹੋਣਗੇ ਪੱਕੇ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਹੋਈ ਦੁੱਗਣੀ, ਆਹ ਵਾਲੇ ਕੱਚੇ ਮੁਲਾਜ਼ਮ ਹੋਣਗੇ ਪੱਕੇ

ਪੰਜਾਬ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਚੱਲ ਰਹੀ ਸੂਬਾ ਵਿਆਪੀ ਹੜਤਾਲ ਦੇ ਮੱਦੇਨਜ਼ਰ ਮਾਨ ਸਰਕਾਰ ਵੱਲੋਂ ਇੱਕ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਦੱਸਿਆ ਕਿ ਸਰਕਾਰ ਨੇ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ, ਜਿਸ ਤਹਿਤ ਹੁਣ ਠੇਕੇ ਉੱਤੇ ਕੰਮ ਕਰ ਰਹੇ ਸਫ਼ਾਈ ਕਾਮਿਆਂ ਅਤੇ ਸੀਵਰਮੈਨਾਂ ਦੀ ਤਨਖ਼ਾਹ ਨੂੰ ਲਗਭਗ ਦੁੱਗਣਾ ਕਰ ਦਿੱਤਾ ਗਿਆ ਹੈ ਅਤੇ ਪੰਜ ਸਾਲ ਦੀ ਸੇਵਾ ਪੂਰੀ ਕਰਨ ਵਾਲਿਆਂ ਨੂੰ ਪੱਕਾ ਕੀਤਾ ਜਾਵੇਗਾ।

ਤਨਖ਼ਾਹ ਵਧਾ ਕੇ ਕੀਤੀ ਗਈ 20,520 ਰੁਪਏ

ਸਰਕਾਰ ਦੇ ਐਲਾਨ ਅਨੁਸਾਰ, 1 ਅਗਸਤ 2026 ਤੋਂ ਇਕਰਾਰਨਾਮੇ ਵਾਲੇ ਸਫ਼ਾਈ ਅਮਲੇ ਦੀ ਮਹੀਨਾਵਾਰ ਤਨਖ਼ਾਹ ਵਧਾ ਕੇ 20,520 ਰੁਪਏ ਕਰ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਨੂੰ ਸਿਰਫ਼ 10,500 ਰੁਪਏ ਮਹੀਨਾ ਮਿਲਦੇ ਸਨ, ਜਿਸ ਨਾਲ ਹੁਣ ਉਨ੍ਹਾਂ ਦੀ ਆਰਥਿਕ ਹਾਲਤ ਵਿੱਚ ਵੱਡਾ ਸੁਧਾਰ ਹੋਵੇਗਾ।

ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਨਿਯਮ

3 ਸਾਲ ਦੀ ਸੇਵਾ: 3 ਸਾਲ ਦੀ ਲਗਾਤਾਰ ਸੇਵਾ ਪੂਰੀ ਕਰਨ ਵਾਲੇ ਠੇਕੇ ਦੇ ਕਰਮਚਾਰੀਆਂ ਨੂੰ ਸਿੱਧੇ ਇਕਰਾਰਨਾਮੇ ਹੇਠ ਲਿਆਉਂਦਾ ਜਾਵੇਗਾ।

5 ਸਾਲ ਦੀ ਸੇਵਾ: ਪੰਜ ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਅਤੇ 2021 ਵਿੱਚ ਭਰਤੀ ਕੀਤੇ ਗਏ ਇਕਰਾਰਨਾਮੇ ਵਾਲੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ।

ਹੜਤਾਲ ਖ਼ਤਮ ਕਰਨ ਦੀ ਅਪੀਲ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਫ਼ੈਸਲੇ ਯੂਨੀਅਨ ਆਗੂਆਂ ਨਾਲ ਲੰਬੀਆਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਏ ਗਏ ਹਨ। ਮੌਨਸੂਨ ਦੇ ਮੌਸਮ ਦੌਰਾਨ ਬਿਮਾਰੀਆਂ ਤੋਂ ਬਚਾਅ ਅਤੇ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਉਨ੍ਹਾਂ ਸਮੂਹ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਹੜਤਾਲ ਖ਼ਤਮ ਕਰਕੇ ਤੁਰੰਤ ਆਪਣੀ ਡਿਊਟੀ 'ਤੇ ਪਰਤਣ ਦੀ ਅਪੀਲ ਕੀਤੀ ਹੈ।

ਦੱਸਣਯੋਗ ਹੈ ਕਿ ਹੜਤਾਲ ਕਾਰਨ ਸੂਬੇ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫ਼ਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਏ ਸਨ। ਹੁਣ ਸਰਕਾਰ ਦੇ ਇਸ ਇਤਿਹਾਸਕ ਫ਼ੈਸਲੇ ਅਤੇ ਹੜਤਾਲ ਖ਼ਤਮ ਹੋਣ ਨਾਲ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਮੁੜ ਆਮ ਵਾਂਗ ਹੋਣ ਦੀ ਉਮੀਦ ਹੈ, ਜਿਸ ਨਾਲ ਆਮ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੇਗੀ।

Punjabi Shorts

Latest News