Friday, 2nd of October 2026

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਸਾਬਕਾ CM ਬੀਬੀ ਭੱਠਲ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਸਾਥੀਆਂ ਸਣੇ ‘ਆਪ’ ‘ਚ ਸ਼ਾਮਲ

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਹੋਇਆ ਤੇ ਨਾਲ ਹੀ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ CM ਬੀਬੀ ਭੱਠਲ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਆਪਣੇ ਸਾਥੀਆਂ ਦੇ ਨਾਲ AAP ਦੇ ਵਿੱਚ ਸ਼ਾਮਿਲ ਹੋ ਗਿਆ ਹੈ।

Edited By: Lajwinder Kaur | Updated at:
ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਸਾਬਕਾ CM ਬੀਬੀ ਭੱਠਲ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਸਾਥੀਆਂ ਸਣੇ ‘ਆਪ’ ‘ਚ ਸ਼ਾਮਲ

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਸਾਬਕਾ CM ਬੀਬੀ ਭੱਠਲ ਦਾ ਭਤੀਜਾ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਸਾਥੀਆਂ ਸਣੇ ‘ਆਪ’ ‘ਚ ਸ਼ਾਮਲ

ਪੰਜਾਬ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਭਤੀਜੇ ਅਤੇ ਸੀਨੀਅਰ ਕਾਂਗਰਸੀ ਆਗੂ ਸਨਮੀਕ ਸਿੰਘ ਹੈਨਰੀ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (AAP) ਦਾ ਪੱਲਾ ਫੜ ਲਿਆ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਹੈਨਰੀ ਸਿੱਧੂ ਦੇ ਨਾਲ ਕਾਂਗਰਸ ਦੇ ਕਈ ਹੋਰ ਆਗੂ ਅਤੇ ਸਾਥੀ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ। ਆਪ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਮੈਂਬਰਾਂ ਦਾ ਪਾਰਟੀ ਦੇ ਵਿੱਚ 'ਜੀ ਆਇਆਂ ਨੂੰ' ਆਖਿਆ।

ਕਾਂਗਰਸ ‘ਤੇ ਲਾਏ ਨਜ਼ਰਅੰਦਾਜ਼ ਕਰਨ ਦੇ ਦੋਸ਼

ਪਾਰਟੀ ਬਦਲਣ ਮੌਕੇ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਉਹ ਟਕਸਾਲੀ ਕਾਂਗਰਸ ਪਰਿਵਾਰ ਨਾਲ ਸ਼ੁਰੂ ਤੋਂ ਲੈ ਕੇ ਹੁਣ ਤੱਕ ਜੁੜਿਆ ਹੋਇਆ ਸੀ ਅਤੇ ਉਨ੍ਹਾਂ ਨੇ ਬਿਨਾਂ ਕਿਸੇ ਸਵਾਰਥ ਦੇ ਪਾਰਟੀ ਦੀ ਸੇਵਾ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪਾਰਟੀ ਨੇ ਉਨ੍ਹਾਂ ਦੇ ਸਾਥੀਆਂ ਨੂੰ ਨਜ਼ਰਅੰਦਾਜ਼ ਕਰਨਾ ਸ਼ੁਰੂ ਕਰ ਦਿੱਤਾ ਅਤੇ ਪਾਰਟੀ ਦਫ਼ਤਰ ਵਿੱਚ ਖਿੱਚੋਤਾਣ ਵੱਧ ਗਈ, ਤਾਂ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਉਨ੍ਹਾਂ ਇਹ ਵੀ ਆਖਿਆ ਕਿ ਬੀਬੀ ਰਜਿੰਦਰ ਕੌਰ ਭੱਠਲ ਉਨ੍ਹਾਂ ਦੀ ਚਾਚੀ ਹਨ, ਪਰ ਹਾਲਾਤਾਂ ਕਾਰਨ ਉਨ੍ਹਾਂ ਨੂੰ ਇਹ ਫ਼ੈਸਲਾ ਲੈਣਾ ਪਿਆ।

ਮਨੀਸ਼ ਸਿਸੋਦੀਆ ਦਾ ਬਿਆਨ

ਇਸ ਮੌਕੇ 'ਤੇ ਬੋਲਦਿਆਂ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਵਿੱਚ ਬੈਠੇ ਲੋਕ ਆਪਣੇ ਆਪ ਨੂੰ ਇੱਕ ਉਮੀਦ ਵਜੋਂ ਦੇਖ ਰਹੇ ਹਨ ਅਤੇ ‘ਭਗਵੰਤ ਮਾਨ ਮਾਡਲ’ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਪ੍ਰਤੀ ਚੰਗੀ ਸੋਚ ਰੱਖਣ ਵਾਲੇ ਲੋਕ ‘ਆਪ’ ਵਿੱਚ ਆ ਰਹੇ ਹਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਆਪਣੀ ਪਾਰਟੀ ਦਾ “ਆਪ੍ਰੇਸ਼ਨ” ਸਹੀ ਤਰੀਕੇ ਨਾਲ ਕਰਵਾ ਲੈਣਾ ਚਾਹੀਦਾ ਹੈ, ਬਾਕੀ ਸਭ ਕੁਝ ਠੀਕ ਹੈ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਦੀ ਸੂਚੀ

ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਕੁੱਲ 13 ਨਾਮ ਸ਼ਾਮਲ ਹਨ। ਇਸ ਸੂਚੀ ਵਿੱਚ ਪਹਿਲੇ ਨੰਬਰ ‘ਤੇ ਸਨਮੀਕ ਸਿੰਘ ਹੈਨਰੀ (ਮੈਂਬਰ ਪੀ.ਪੀ.ਸੀ.ਸੀ. ਅਤੇ ਕੋਆਰਡੀਨੇਟਰ ਹਲਕਾ ਦਿੜ੍ਹਬਾ) ਹਨ, ਜਦਕਿ ਉਨ੍ਹਾਂ ਦੇ ਨਾਲ ਪ੍ਰਭਨੂਰ ਸਿੰਘ ਸਿੱਧੂ (ਸਟੇਟ ਸੈਕਟਰੀ ਯੂਥ ਕਾਂਗਰਸ) ਅਤੇ ਐਡਵੋਕੇਟ ਰਾਜਨੀਸ਼ ਗੁਪਤਾ (ਮਿਉਂਸਪਲ ਕੌਂਸਲਰ ਵਾਰਡ ਨੰਬਰ 6, ਲਹਿਰਾ) ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਗੁਰਸੇਵਕ ਸਿੰਘ (ਸਾਬਕਾ ਸਰਪੰਚ ਰੋੜੇਵਾਲਾ), ਲਖਵਿੰਦਰ ਸਿੰਘ, ਮਨਦੀਪ ਸਿੰਘ, ਵੀਰ ਸਿੰਘ (ਸਾਬਕਾ ਸਰਪੰਚ ਸਲੇਮਗੜ੍ਹ), ਸੁਖਵਿੰਦਰ ਸਿੰਘ (ਡੀ.ਪੀ. ਮਾਸਟਰ), ਰੋਹਿਤ ਕੁਮਾਰ ਸਿੰਗਲਾ, ਰੌਕੀ ਗਰਗ, ਡਾ. ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸੁਖਪਾਲ ਸ਼ਰਮਾ ਨੇ ਵੀ ਕਾਂਗਰਸ ਛੱਡ ਕੇ ‘ਆਪ’ ਦਾ ਪੱਲਾ ਫੜ ਲਿਆ ਹੈ।