Friday, 6th of November 2026

ਪੰਜਾਬ ਭਾਜਪਾ ਸੰਗਠਨ 'ਚ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, OBC ਮੋਰਚੇ ਦੇ 33 ਜ਼ਿਲ੍ਹਿਆਂ ਦੇ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦਾ ਐਲਾਨ

ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕੀਤਾ ਗਿਆ ਹੈ। ਪਾਰਟੀ ਵੱਲੋਂ ਓ.ਬੀ.ਸੀ. (ਪਛੜੀਆਂ ਸ਼੍ਰੇਣੀਆਂ) ਮੋਰਚੇ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ।

Edited By: Lajwinder Kaur | Updated at:
ਪੰਜਾਬ ਭਾਜਪਾ ਸੰਗਠਨ 'ਚ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, OBC ਮੋਰਚੇ ਦੇ 33 ਜ਼ਿਲ੍ਹਿਆਂ ਦੇ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦਾ ਐਲਾਨ

ਪੰਜਾਬ ਭਾਜਪਾ ਸੰਗਠਨ 'ਚ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, OBC ਮੋਰਚੇ ਦੇ 33 ਜ਼ਿਲ੍ਹਿਆਂ ਦੇ ਇੰਚਾਰਜਾਂ ਤੇ ਸਹਿ-ਇੰਚਾਰਜਾਂ ਦਾ ਐਲਾਨ

ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕੀਤਾ ਗਿਆ ਹੈ। ਪਾਰਟੀ ਵੱਲੋਂ ਓ.ਬੀ.ਸੀ. (ਪੱਛੜੀਆਂ ਸ਼੍ਰੇਣੀਆਂ) ਮੋਰਚੇ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਭਾਜਪਾ ਪੰਜਾਬ ਓ.ਬੀ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਸ਼ਿਵਰਾਜ ਚੌਧਰੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਸੂਬੇ ਦੇ 33 ਸੰਗਠਨਾਤਮਕ ਜ਼ਿਲ੍ਹਿਆਂ ਲਈ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੰਚਾਰਜ ਨਿਯੁਕਤ ਕੀਤੇ ਗਏ ਹਨ, ਉੱਥੇ ਹੀ ਸੰਗਠਨ ਦੇ ਕੰਮਕਾਜ ਨੂੰ ਜ਼ਮੀਨੀ ਪੱਧਰ 'ਤੇ ਹੋਰ ਤੇਜ਼ ਕਰਨ ਲਈ ਕਈ ਥਾਵਾਂ 'ਤੇ ਸਹਿ-ਇੰਚਾਰਜ ਵੀ ਲਗਾਏ ਗਏ ਹਨ।

ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਨਵੀਆਂ ਨਿਯੁਕਤੀਆਂ

ਜਾਰੀ ਸੂਚੀ ਮੁਤਾਬਕ ਲੁਧਿਆਣਾ ਸ਼ਹਿਰੀ ਵਿੱਚ ਜਰਨੈਲ ਸਿੰਘ ਹੈਪੀ ਨੂੰ ਇੰਚਾਰਜ ਅਤੇ ਪਰਮਜੀਤ ਸਿੰਘ ਖਾਲਸਾ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦਿਹਾਤੀ ਵਿੱਚ ਲਾਲ ਸਿੰਘ ਲਾਲੀ ਨੂੰ ਇੰਚਾਰਜ ਅਤੇ ਹਰਮਿੰਦਰ ਸਿੰਘ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਜਲੰਧਰ ਵਿੱਚ ਤਰੁਣ ਜੱਸੀ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਲੰਧਰ ਨਾਰਥ ਵਿੱਚ ਕਮਲਜੀਤ ਫਲੋਰਾ ਅਤੇ ਜਲੰਧਰ ਸਾਊਥ ਵਿੱਚ ਵਿਜੇ ਕੁਮਾਰ ਬਿੱਲਾ ਨੂੰ ਇੰਚਾਰਜ ਬਣਾਇਆ ਗਿਆ ਹੈ।

ਉੱਧਰ, ਪਟਿਆਲਾ ਵਿੱਚ ਸ਼ਿਆਮ ਗੁੱਜਰ ਨੂੰ ਇੰਚਾਰਜ ਅਤੇ ਜਰਨੈਲ ਸਿੰਘ ਸੈਣੀ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਟਿਆਲਾ ਨਾਰਥ ਵਿੱਚ ਗੁਰਦਰਸ਼ਨ ਸੈਣੀ ਅਤੇ ਪਟਿਆਲਾ ਸਾਊਥ ਵਿੱਚ ਤੇਜਿੰਦਰ ਕੌਰ ਨੂੰ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਅੰਮ੍ਰਿਤਸਰ, ਬਠਿੰਡਾ ਅਤੇ ਹੋਰ ਜ਼ਿਲ੍ਹਿਆਂ ਦੇ ਇੰਚਾਰਜ ਵੀ ਐਲਾਨੇ

ਸੂਚੀ ਅਨੁਸਾਰ ਅੰਮ੍ਰਿਤਸਰ ਵਿੱਚ ਸੰਦੀਪ ਵਰਮਾ ਅਤੇ ਅੰਮ੍ਰਿਤਸਰ-2 ਵਿੱਚ ਜਸਮੀਤ ਆਹਲੂਵਾਲੀਆ ਨੂੰ ਜ਼ਿਲ੍ਹਾ ਇੰਚਾਰਜ ਬਣਾਇਆ ਗਿਆ ਹੈ। ਮਾਲਵਾ ਖੇਤਰ ਦੇ ਬਠਿੰਡਾ ਦਿਹਾਤੀ ਵਿੱਚ ਪਵਨ ਯਾਦਵ ਨੂੰ ਓ.ਬੀ.ਸੀ. ਮੋਰਚੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਤੋਂ ਇਲਾਵਾ ਮਲੇਰਕੋਟਲਾ ਵਿੱਚ ਅਨਿਲ ਪਾਲ ਅਤੇ ਮੁਹਾਲੀ (ਐੱਸ.ਏ.ਐੱਸ. ਨਗਰ) ਵਿੱਚ ਸੰਦੀਪ ਭਾਟੀਆ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਸੰਗਰੂਰ ਜ਼ਿਲ੍ਹੇ ਵਿੱਚ ਸੰਗਰੂਰ-1 ਲਈ ਪਰਵਿੰਦਰ ਸਿੰਘ ਖੁਰਮੀ ਅਤੇ ਸੰਗਰੂਰ-2 ਲਈ ਪ੍ਰਦੀਪ ਚੌਧਰੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।

ਪਾਰਟੀ ਲੀਡਰਸ਼ਿਪ ਮੁਤਾਬਕ ਇਨ੍ਹਾਂ ਨਵੀਆਂ ਨਿਯੁਕਤੀਆਂ ਦਾ ਮਕਸਦ ਪੰਜਾਬ ਵਿੱਚ ਓ.ਬੀ.ਸੀ. ਵਰਗ ਨੂੰ ਸੰਗਠਿਤ ਕਰਨਾ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨਾ ਹੈ।