Friday, 2nd of October 2026

ਧਾਰੀਵਾਲ 'ਚ ਅਕਾਲੀ ਦਲ ਨੂੰ ਵੱਡਾ ਝਟਕਾ: ਬਲਾਕ ਸੈਕਟਰੀ ਪ੍ਰਦੀਪ ਸਿਆਲ ਸੈਂਕੜੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

Edited By: Lajwinder Kaur | Updated at:
ਧਾਰੀਵਾਲ 'ਚ ਅਕਾਲੀ ਦਲ ਨੂੰ ਵੱਡਾ ਝਟਕਾ: ਬਲਾਕ ਸੈਕਟਰੀ ਪ੍ਰਦੀਪ ਸਿਆਲ ਸੈਂਕੜੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਧਾਰੀਵਾਲ 'ਚ ਅਕਾਲੀ ਦਲ ਨੂੰ ਵੱਡਾ ਝਟਕਾ: ਬਲਾਕ ਸੈਕਟਰੀ ਪ੍ਰਦੀਪ ਸਿਆਲ ਸੈਂਕੜੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਪੰਜਾਬ ‘ਚ ਇਸ ਸਮੇਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਗਹਿਮਾ ਗਹਿਮੀ ਦੇਣ ਨੂੰ ਮਿਲ ਰਹੀ ਹੈ। ਸਾਰੀਆਂ ਹੀ ਪਾਰਟੀਆਂ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਲਈ ਜੋੜ-ਤੋੜ ਲਗਾ ਰਹੀਆਂ ਹਨ। ਜਿਸ ਕਰਕੇ ਕਈ ਆਗੂ ਇੱਧਰ ਤੋਂ ਉੱਧਰ ਹੋ ਰਹੇ ਹਨ। ਇਸ ਸਿਲਸਿਲੇ ਦੇ ਚੱਲਦੇ ਧਾਰੀਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸ਼ਹਿਰੀ ਸੈਕਟਰੀ ਪ੍ਰਦੀਪ ਸਿਆਲ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਅਕਾਲੀ ਦਲ ਤੋਂ ਮੋਹ ਭੰਗ ਹੋ ਗਿਆ-ਪ੍ਰਦੀਪ ਸਿਆਲ

ਕਾਂਗਰਸ ਵਿੱਚ ਸ਼ਾਮਿਲ ਹੋਣ ਮਗਰੋਂ ਪ੍ਰਦੀਪ ਸਿਆਲ ਨੇ ਕਿਹਾ ਕਿ ਉਨ੍ਹਾਂ ਦਾ ਅਕਾਲੀ ਦਲ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਅਹਿਦ ਲਿਆ ਕਿ ਉਹ ਪ੍ਰਤਾਪ ਬਾਜਵਾ ਦੀ ਜਿੱਤ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨਗੇ ਅਤੇ ਧਾਰੀਵਾਲ ਸ਼ਹਿਰ ਤੋਂ ਵੱਡੀ ਲੀਡ ਦਿਵਾਉਣਗੇ।

ਪ੍ਰਤਾਪ ਬਾਜਵਾ ਦੇ ਮੁੱਖ ਬਿਆਨ

ਸਫਾਈ ਸੇਵਕਾਂ ਦੀ ਹੜਤਾਲ: ਬਾਜਵਾ ਨੇ ਹੜਤਾਲ 'ਤੇ ਬੈਠੇ ਸਫਾਈ ਸੇਵਕਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼ਹਿਰਾਂ ਵਿੱਚ ਲੱਗੇ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲ ਸਕਦੀਆਂ ਹਨ, ਇਸ ਲਈ ਪ੍ਰਸ਼ਾਸਨ ਨੂੰ ਜਲਦ ਪ੍ਰਬੰਧ ਕਰਨਾ ਚਾਹੀਦਾ ਹੈ।

ਕਾਨੂੰਨ ਵਿਵਸਥਾ: ਉਨ੍ਹਾਂ ਧਾਰੀਵਾਲ ਵਿੱਚ ਵਧ ਰਹੀ ਗੁੰਡਾਗਰਦੀ, ਨਸ਼ੇ (ਚਿੱਟਾ) ਅਤੇ ਜੂਏ 'ਤੇ ਚਿੰਤਾ ਜਤਾਈ। ਬਾਜਵਾ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਲਹਿਜੇ ਵਿੱਚ ਕਿਹਾ ਕਿ ਉਹ ਮਾੜੇ ਅਨਸਰਾਂ ਨੂੰ ਸ਼ਹਿ ਦੇਣੀ ਬੰਦ ਕਰਨ, ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ।