Sunday, 27th of September 2026

ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ; 7 IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਸੌਂਪੀ ਗਈ ਕਿਹੜੀ ਵੱਡੀ ਜ਼ਿੰਮੇਵਾਰੀ

Edited By: Lajwinder Kaur | Updated at:
ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ; 7 IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਸੌਂਪੀ ਗਈ ਕਿਹੜੀ ਵੱਡੀ ਜ਼ਿੰਮੇਵਾਰੀ

ਪੰਜਾਬ ਪ੍ਰਸ਼ਾਸਨ ‘ਚ ਵੱਡਾ ਫੇਰਬਦਲ; 7 IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਸੌਂਪੀ ਗਈ ਕਿਹੜੀ ਵੱਡੀ ਜ਼ਿੰਮੇਵਾਰੀ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸ਼ੁੱਕਰਵਾਰ ਨੂੰ 7 IAS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਫੇਰਬਦਲ ਤਹਿਤ 2003 ਬੈਚ ਦੇ ਸੀਨੀਅਰ IAS ਅਧਿਕਾਰੀ ਕਮਲ ਕਿਸ਼ੋਰ ਯਾਦਵ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਸਕੱਤਰ, ਜਨਰਲ ਐਡਮਿਨਿਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਦੇ ਨਾਲ-ਨਾਲ ਸਾਇੰਸ, ਟੈਕਨਾਲੋਜੀ ਐਂਡ ਐਨਵਾਇਰਮੈਂਟ ਅਤੇ ਫੋਰੈਸਟ ਐਂਡ ਵਾਈਲਡ ਲਾਈਫ ਪ੍ਰਿਜ਼ਰਵੇਸ਼ਨ ਵਿਭਾਗਾਂ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਪ੍ਰਸ਼ਾਸਨਿਕ ਸੁਧਾਰਾਂ ਨੂੰ ਅੱਗੇ ਵਧਾਉਂਦੇ ਹੋਏ ਪਲਵੀ ਮਿਸ਼ਰਾ ਨੂੰ ਕਲਾਨੌਰ ਦੀ ਨਵੀਂ ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ਨਿਯੁਕਤ ਕੀਤਾ ਗਿਆ ਹੈ। ਸਰਕਾਰ ਦੇ ਇਨ੍ਹਾਂ ਹੁਕਮਾਂ ਨਾਲ ਕਈ ਅਹਿਮ ਵਿਭਾਗਾਂ ਵਿੱਚ ਨਵੀਂ ਤਾਇਨਾਤੀਆਂ ਕੀਤੀਆਂ ਗਈਆਂ ਹਨ ਤਾਂ ਜੋ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਤੇਜ਼ੀ ਨਾਲ ਲਾਗੂ ਕੀਤਾ ਜਾ ਸਕੇ।

ਇਹ ਅਧਿਕਾਰੀਆਂ ਨੂੰ ਭੇਜਿਆ ਗਿਆ ਇੱਧਰ-ਉੱਧਰ

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ ਕਰਦਿਆਂ 7 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸੂਚੀ ਵਿੱਚ ਸਭ ਤੋਂ ਅਹਿਮ ਨਾਂ ਕਮਲ ਕਿਸ਼ੋਰ ਯਾਦਵ IAS (2003 ਬੈਚ) ਦਾ ਹੈ, ਜਿਨ੍ਹਾਂ ਨੂੰ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਦੇ ਨਾਲ-ਨਾਲ ਵਿਗਿਆਨ ਤੇ ਤਕਨੀਕ ਅਤੇ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਧਿੰਦ (2004 ਬੈਚ) ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਾਲ ਬਾਗਬਾਨੀ, ਮਿੱਟੀ ਤੇ ਜਲ ਸੰਭਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਮਿਤ ਤਲਵਾੜ (2013 ਬੈਚ) ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਲਗਾਇਆ ਗਿਆ ਹੈ, ਜਦਕਿ ਗੌਤਮ ਜੈਨ (2017 ਬੈਚ) ਹੁਣ ਪਰਸੋਨਲ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਵਜੋਂ ਸੇਵਾਵਾਂ ਨਿਭਾਉਣਗੇ ਅਤੇ ਪੰਜਾਬ ਸਿਹਤ ਸਿਸਟਮ ਨਿਗਮ ਦੇ ਐਮ.ਡੀ. ਦਾ ਵਾਧੂ ਚਾਰਜ ਵੀ ਸੰਭਾਲਣਗੇ।

ਇਸ ਤੋਂ ਇਲਾਵਾ, ਪਰਮਿੰਦਰ ਪਾਲ ਸਿੰਘ (2016 ਬੈਚ) ਨੂੰ ਰੁਜ਼ਗਾਰ ਉਤਪੱਤੀ ਅਤੇ ਹੁਨਰ ਵਿਕਾਸ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਸਬੀਰ ਸਿੰਘ-II (2018 ਬੈਚ) ਨੂੰ ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਵਿੱਚ ਵਧੀਕ ਸਕੱਤਰ ਲਗਾਇਆ ਗਿਆ ਹੈ। ਅਖੀਰ ਵਿੱਚ, ਪਲਵੀ ਮਿਸ਼ਰਾ (2023 ਬੈਚ) ਨੂੰ ਕਲਾਨੌਰ ਦੀ ਨਵੀਂ ਸਬ-ਡਿਵੀਜ਼ਨਲ ਮੈਜਿਸਟ੍ਰੇਟ (SDM) ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਤਾਂ ਜੋ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਸਕੇ।