Monday, 5th of October 2026

ਜੋਬਨਜੀਤ ਗ੍ਰਿਫ਼ਤਾਰੀ ਮਾਮਲੇ ‘ਚ ਵੱਡਾ ਅਪਡੇਟ; ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਖੀ ਆਹ ਗੱਲ….ਮਜੀਠੀਆ ਦੇ LOC 'ਤੇ ਵੀ ਸਵਾਲ!

Edited By: Lajwinder Kaur | Updated at:
ਜੋਬਨਜੀਤ ਗ੍ਰਿਫ਼ਤਾਰੀ ਮਾਮਲੇ ‘ਚ ਵੱਡਾ ਅਪਡੇਟ; ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਖੀ ਆਹ ਗੱਲ….ਮਜੀਠੀਆ ਦੇ LOC 'ਤੇ ਵੀ ਸਵਾਲ!

ਜੋਬਨਜੀਤ ਗ੍ਰਿਫ਼ਤਾਰੀ ਮਾਮਲੇ ‘ਚ ਵੱਡਾ ਅਪਡੇਟ; ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਖੀ ਆਹ ਗੱਲ….ਮਜੀਠੀਆ ਦੇ LOC 'ਤੇ ਵੀ ਸਵਾਲ!

ਜੋਬਨਜੀਤ ਦੀ ਕਥਿਤ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਆਪਣਾ ਜਵਾਬ ਦਾਖ਼ਲ ਕਰਨ ਲਈ ਅਦਾਲਤ ਤੋਂ ਹੋਰ ਸਮਾਂ ਮੰਗਿਆ ਗਿਆ ਸੀ, ਪਰ ਮਾਣਯੋਗ ਅਦਾਲਤ ਨੇ ਸਰਕਾਰ ਨੂੰ ਰਾਹਤ ਨਾ ਦਿੰਦਿਆਂ ਸਿਰਫ਼ ਇੱਕ ਦਿਨ ਦਾ ਸਮਾਂ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਯਾਨੀਕਿ 03 ਜੂਨ ਨੂੰ ਹੋਵੇਗੀ।

ਮਜੀਠੀਆ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) 'ਤੇ ਸਿਆਸੀ ਬਿਆਨਬਾਜ਼ੀ

ਦੂਜੇ ਪਾਸੇ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਸਰਕਾਰ ਵੱਲੋਂ ਜਾਰੀ ਕੀਤੇ ਗਏ 'ਲੁੱਕ ਆਊਟ ਸਰਕੂਲਰ' (LOC) ਨੂੰ ਲੈ ਕੇ ਵੀ ਚਰਚਾ ਤੇਜ਼ ਹੋ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਕਿਹਾ ਗਿਆ ਹੈ ਕਿ ਇਹ ਸਿਰਫ਼ ਇੱਕ ਡਰਾਮਾ ਹੈ, ਕਿਉਂਕਿ ਮਜੀਠੀਆ ਦਾ ਪਾਸਪੋਰਟ ਪਹਿਲਾਂ ਹੀ ਅਦਾਲਤ ਵਿੱਚ ਜਮ੍ਹਾਂ ਹੈ। ਇਹ ਸ਼ਰਤ ਵੀ ਸਰਕਾਰ ਨੇ ਸੁਪਰੀਮ ਕੋਰਟ ਰਾਹੀਂ ਲਗਵਾਈ ਹੋਈ ਸੀ।

"ਕਾਨੂੰਨੀ ਲੜਾਈ ਲੜ ਰਹੇ ਹਾਂ, ਅਦਾਲਤ 'ਤੇ ਭਰੋਸਾ"

ਮਜੀਠੀਆ ਦੇ ਵਕੀਲ ਅਰਸ਼ਦੀਪ ਕਲੇਰ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਚਿੰਤ ਰਹਿਣ ਲਈ ਕਹਿੰਦਿਆਂ ਸਪੱਸ਼ਟ ਕੀਤਾ ਹੈ ਕਿ ਬਿਕਰਮ ਮਜੀਠੀਆ ਨਾ ਪਹਿਲਾਂ ਝੂਠੇ ਮੁਕੱਦਮਿਆਂ ਤੋਂ ਡਰੇ ਸਨ ਅਤੇ ਨਾ ਉਸ ਸਮੇਂ ਕਿਤੇ ਭੱਜੇ ਸੀ ਤੇ ਨਾ ਹੀ ਹੁਣ ਭੱਜਣਗੇ। ਉਹ ਆਪਣੇ ਲੋਕਾਂ ਦੇ ਨਾਲ ਡੱਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਵਕੀਲਾਂ ਦੀ ਸਲਾਹ ਨਾਲ ਕਾਨੂੰਨੀ ਲੜਾਈ ਲੜ ਰਹੇ ਹਨ ਅਤੇ ਸਾਨੂੰ ਅਦਾਲਤ 'ਤੇ ਪੂਰਾ ਭਰੋਸਾ ਹੈ। ਇਸ ਤੋਂ ਇਲਾਵਾ ਵਕੀਲ ਕਲੇਰ ਨੇ ਮੌਜੂਦਾ 'ਆਪ' ਸਰਕਾਰ ਨੂੰ ਖਰੀਆਂ-ਖਰੀਆਂ ਗੱਲਾਂ ਵੀ ਸੁਣਾਈਆਂ। ਹੁਣ ਦੇਖਣਾ ਹੋਏਗਾ ਭਲਕੇ ਇਸ ਮਮਲੇ ਦੇ ਵਿੱਚ ਕਿਹੜਾ ਅਪਡੇਟ ਨਿਕਲ ਕੇ ਸਾਹਮਣੇ ਆਉਂਦਾ ਹੈ। 

ਜਾਣੋ ਕਿਉਂ ਪੁਲਿਸ ਲੱਭ ਰਹੀ ਬਿਕਰਮ ਮਜੀਠੀਆ ਨੂੰ

ਪੁਲਿਸ ਅਨੁਸਾਰ ਬਿਕਰਮ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ 'ਤੇ ਬੀਤੀ 31 ਮਈ ਨੂੰ ਮਜੀਠਾ ਥਾਣੇ 'ਚੋਂ ਜ਼ਬਰਦਸਤੀ ਆਪਣੇ ਸਾਥੀ ਨੂੰ ਛੁਡਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਜੀਠੀਆ ਨੂੰ ਫੜਨ ਲਈ ਅੰਮ੍ਰਿਤਸਰ ਪੁਲਿਸ ਨੇ 12 ਟੀਮਾਂ ਬਣਾਈਆਂ ਹਨ। ਸੋਮਵਾਰ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਇਲਾਵਾ ਚੰਡੀਗੜ੍ਹ ਵਿੱਚ ਵੀ ਉਨ੍ਹਾਂ ਦੀ ਭਾਲ ਕੀਤੀ ਗਈ। ਮਜੀਠੀਆ ਦੇ ਘਰ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਅਤੇ ਚੰਡੀਗੜ੍ਹ ਦੇ ਐਮ.ਐਲ.ਏ. ਹੋਸਟਲ ਸਮੇਤ 6 ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।