Sunday, 11th of October 2026

ਰੱਖੜੀ ਦੇ ਤਿਉਹਾਰ ਦੀ ਖੁਸ਼ੀ ਹੋਏਗੀ ਡਬਲ! ਔਰਤਾਂ ਦੇ ਖਾਤਿਆਂ 'ਚ ਮੁੜ ਹੋਵੇਗੀ ਟੂੰ-ਟੂੰ

ਪੰਜਾਬ ਸਰਕਾਰ ਵੱਲੋਂ ਰੱਖੜੀ ਮੌਕੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਤੀਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਤਹਿਤ ਬਕਾਇਆ 9.88 ਲੱਖ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦਾ ਸਤਿਕਾਰ ਭੱਤਾ, ਯਾਨੀ 3,000 ਤੋਂ 4,500 ਰੁਪਏ ਤੱਕ ਦੀ ਰਕਮ ਟਰਾਂਸਫਰ ਕੀਤੀ ਜਾਵੇਗੀ। ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ।

Edited By: Lajwinder Kaur | Updated at:
ਰੱਖੜੀ ਦੇ ਤਿਉਹਾਰ ਦੀ ਖੁਸ਼ੀ ਹੋਏਗੀ ਡਬਲ! ਔਰਤਾਂ ਦੇ ਖਾਤਿਆਂ 'ਚ ਮੁੜ ਹੋਵੇਗੀ ਟੂੰ-ਟੂੰ

ਰੱਖੜੀ ਦੇ ਤਿਉਹਾਰ ਦੀ ਖੁਸ਼ੀ ਹੋਏਗੀ ਡਬਲ! ਔਰਤਾਂ ਦੇ ਖਾਤਿਆਂ 'ਚ ਮੁੜ ਹੋਵੇਗੀ ਟੂੰ-ਟੂੰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਤੀਜੇ ਪੜਾਅ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸੂਬਾਈ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਉਨ੍ਹਾਂ ਔਰਤਾਂ ਨੂੰ ਤਿੰਨ ਮਹੀਨੇ ਦਾ ਸਤਿਕਾਰ ਭੱਤਾ ਜਾਰੀ ਕੀਤਾ ਜਾਵੇਗਾ ਜਿਨ੍ਹਾਂ ਦੇ ਖਾਤਿਆਂ ਵਿੱਚ ਹਾਲੇ ਤੱਕ ਰਕਮ ਨਹੀਂ ਪੁੱਜੀ।

‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਤੀਜੇ ਪੜਾਅ ਵਿੱਚ ਰੱਖੜੀ ਮੌਕੇ ਮਹਿਲਾਵਾਂ ਦੇ ਖਾਤਿਆਂ ਵਿੱਚ 3,000 ਤੋਂ 4,500 ਰੁਪਏ ਦੀ ਰਕਮ ਟਰਾਂਸਫਰ ਕੀਤੀ ਜਾ ਸਕਦੀ ਹੈ।

75.50 ਲੱਖ ਔਰਤਾਂ ਨੇ ਕਰਵਾਈ ਹੈ ਰਜਿਸਟ੍ਰੇਸ਼ਨ

ਜਾਣਕਾਰੀ ਅਨੁਸਾਰ, ਇਸ ਯੋਜਨਾ ਦਾ ਲਾਭ ਲੈਣ ਲਈ ਹੁਣ ਤੱਕ 75.50 ਲੱਖ ਔਰਤਾਂ ਰਜਿਸਟਰਡ ਹੋਈਆਂ ਹਨ। ਇਨ੍ਹਾਂ ਵਿੱਚੋਂ 51.62 ਲੱਖ ਜਨਰਲ ਵਰਗ ਅਤੇ 23.88 ਲੱਖ ਔਰਤਾਂ ਦਲਿਤ ਵਰਗ ਨਾਲ ਸਬੰਧਤ ਹਨ। ਪਹਿਲੀ ਜੁਲਾਈ ਤੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਮਾਣ ਭੱਤਾ ਦੇਣਾ ਸ਼ੁਰੂ ਕੀਤਾ ਗਿਆ ਸੀ। ਹੁਣ ਤੱਕ 65.62 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਟਰਾਂਸਫਰ ਹੋ ਚੁੱਕੇ ਹਨ, ਜਦੋਂ ਕਿ 9.88 ਲੱਖ ਔਰਤਾਂ ਨੂੰ ਇਹ ਰਾਸ਼ੀ ਮਿਲਣੀ ਬਾਕੀ ਹੈ, ਜਿਨ੍ਹਾਂ ਨੂੰ ਰੱਖੜੀ ਦੇ ਤਿਉਹਾਰ ਮੌਕੇ ਰਾਸ਼ੀ ਭੇਜੀ ਜਾਵੇਗੀ।

ਰੱਖੜੀ 'ਤੇ 348 ਕਰੋੜ ਰੁਪਏ ਕੀਤੇ ਜਾਣਗੇ ਜਾਰੀ

ਇਸ ਯੋਜਨਾ ਤਹਿਤ ਮੁਢਲੇ ਪੜਾਅ ਵਿੱਚ ਔਰਤਾਂ ਨੂੰ ਤਿੰਨ ਮਹੀਨੇ (ਜੁਲਾਈ ਤੋਂ ਸਤੰਬਰ ਤੱਕ) ਦਾ ਸਤਿਕਾਰ ਭੱਤਾ ਇਕੱਠਾ ਦਿੱਤਾ ਜਾ ਰਿਹਾ ਹੈ। ਰੱਖੜੀ ਦੇ ਤਿਉਹਾਰ 'ਤੇ ਕਰੀਬ 348 ਕਰੋੜ ਰੁਪਏ ਔਰਤਾਂ ਦੇ ਖਾਤਿਆਂ ਵਿੱਚ ਭੇਜੇ ਜਾਣੇ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਇਸ ਸਕੀਮ ਤਹਿਤ ਔਰਤਾਂ ਦੇ ਖਾਤਿਆਂ ਵਿੱਚ ਕਰੀਬ 2,275 ਕਰੋੜ ਰੁਪਏ ਭੇਜ ਚੁੱਕੀ ਹੈ। ਮੌਜੂਦਾ ਰਜਿਸਟ੍ਰੇਸ਼ਨ ਦੇ ਲਿਹਾਜ਼ ਨਾਲ ਇਸ ਸਕੀਮ 'ਤੇ ਸਾਲਾਨਾ 10,492.80 ਕਰੋੜ ਰੁਪਏ ਦਾ ਖ਼ਰਚਾ ਆਵੇਗਾ, ਜੋ ਪ੍ਰਤੀ ਮਹੀਨਾ 874.40 ਕਰੋੜ ਰੁਪਏ ਬਣਦਾ ਹੈ।

ਕਿੰਨਾ ਮਿਲਦਾ ਹੈ ਸਤਿਕਾਰ ਭੱਤਾ?

ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਤਿਕਾਰ ਭੱਤਾ ਦਿੱਤਾ ਜਾ ਰਿਹਾ ਹੈ। ਸਰਕਾਰ ਦਾ ਮੰਤਵ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ ਅਤੇ ਉਨ੍ਹਾਂ ਦਾ ਮਾਣ-ਸਤਿਕਾਰ ਵਧਾਉਣਾ ਹੈ।