Sunday, 11th of January 2026

MLA Kuldeep Singh Dhaliwal ਜੇਤੂ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Reported by: Gurjeet Singh  |  Edited by: Jitendra Baghel  |  December 18th 2025 05:45 PM  |  Updated: December 18th 2025 05:45 PM
MLA Kuldeep Singh Dhaliwal ਜੇਤੂ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

MLA Kuldeep Singh Dhaliwal ਜੇਤੂ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਗਏ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰੇ ਵਿਖੇ ਅਰਦਾਸ ਕੀਤੀ ਅਤੇ ਪਾਰਟੀ ਦੀ ਜਿੱਤ ਲਈ ਗੁਰੂ ਸਾਹਿਬ ਜੀ ਦਾ ਧੰਨਵਾਦ ਕੀਤਾ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਆਮ ਆਦਮੀ ਪਾਰਟੀ ਨੇ ਪੰਜਾਬ ਭਰ ਵਿੱਚ ਵੱਡੀ ਲੀਡ ਪ੍ਰਾਪਤ ਕੀਤੀ ਹੈ, ਇਸ ਜਿੱਤ ਇਸ ਗੱਲ ਦਾ ਸਬੂਤ ਦਿੰਦੀ ਹੈ ਕਿ ਲੋਕਾਂ ਦਾ ਭਰੋਸਾ ਮੁੱਖ ਤੌਰ ਉੱਤੇ ਆਮ ਆਦਮੀ ਪਾਰਟੀ ਦੀ ਨੀਤੀ ਅਤੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਉੱਤੇ ਕਾਇਮ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਅਤੇ ਸਮਰਥਕਾਂ ਅਤੇ ਜੇਤੂ ਉਮੀਦਵਾਰ ਨੂੰ ਵਧਾਈ ਦਿੱਤੀ ਹੈ। 

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਹੁਣ ਵੱਡੇ ਪੱਧਰ ‘ਤੇ ਪਿੰਡਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਜਾਵੇਗਾ। ਉਹਨਾਂ ਕਿਹਾ ਪਿੰਡਾਂ ਵਿੱਚ ਪੀਣ ਵਾਲੇ ਪਾਣੀ,ਸਿਹਤ,ਸਿੱਖਿਆ,ਸੜਕਾਂ ਵਰਗੇ ਮੁੱਦਿਆਂ ਉੱਤੇ ਜ਼ਮੀਨੀ ਪੱਧਰ ਉੱਤੇ ਕੰਮ ਕੀਤੇ ਜਾਣਗੇ। ਉਹਨਾਂ ਕਿਹਾ ਵਿਰੋਧੀ ਧਿਰ ਇਲਜ਼ਾਮ ਲਗਾ ਰਿਹਾ ਸੀ ਕਿ ਉਹਨਾਂ ਨੂੰ ਜਿੱਤੇ ਦੇ ਸਰਟੀਫਿਕੇਟ ਨਹੀਂ ਦਿੱਤੇ, ਅਜਿਹੀ ਕੋਈ ਗੱਲ ਨਹੀਂ ਹੈ। ਵਿਧਾਇਕ ਧਾਲੀਵਾਲ ਨੇ ਸਪੱਸ਼ਟ ਕਿਹਾ ਸਾਰੇ ਰਿਟਰਨਿੰਗ ਅਫਸਰ ਨੇ ਸਾਰੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਦਿੱਤੇ ਹਨ। 

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਜੱਦੀ ਪਿੰਡ ਜਗਦੇਵ ਕਲਾਂ ਵਿੱਚ ਹਾਰ ਉੱਤੇ ਬੋਲਦਿਆ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਕਿਸੇ ਨਾਲ ਧੱਕਾ ਨਹੀਂ ਕਰਦੀ ਹੈ। ਆਪਣੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਹਾਰ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਨਾਲ ਇਹ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਕਿਸੇ ਨਾਲ ਕੋਈ ਧੱਕਾ ਨਹੀਂ ਕਰਦੀ। ਉਨ੍ਹਾਂ ਕਿਹਾ ਮੇਰਾ ਪਿੰਡ ਰਾਜਾਸਾਂਸੀ ਵਿੱਚ ਹੈ ਅਤੇ ਉਥੋਂ ਦੇ ਲੋਕ ਵੀ ਪੂਰੀ ਤਰ੍ਹਾਂ ਆਜ਼ਾਦ ਹਨ,ਉਹ ਆਪਣੀ ਮਰਜ਼ੀ ਅਨੁਸਾਰ ਕਿਸੇ ਨੂੰ ਵੋਟ ਪਾ ਸਕਦੇ ਹਨ।