Trending:
ਵਿਸ਼ਵ ਕੱਪ ਜੇਤੂ ਪੰਜਾਬ ਦੀਆਂ ਧੀਆਂ ਅਮਨਜੋਤ ਕੌਰ ਅਤੇ ਹਰਲੀਨ ਦਿਓਲ ਦਾ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ਮੌਕੇ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਮੰਤਰੀ ਹਰਪਾਲ ਚੀਮਾ, ਸਾਂਸਦ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਖਿਡਾਰੀਆਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ‘ਤੇ ਪਹੁੰਚੇ ।
ਹਵਾਈ ਅੱਡੇ ‘ਤੇ ਜਸ਼ਨ ਦਾ ਮਾਹੌਲ ਵੇਖਣ ਨੂੰ ਮਿਲਿਆ, ਜਿੱਥੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਤੇ ਖੇਡ ਵਿਭਾਗ ਵੱਲੋਂ ਢੋਲ ਦੇ ਡਗੇ ‘ਤੇ ਭੰਗੜਾ ਪਾਇਆ ਗਿਆ ਅਤੇ ਬਾਅਦ ਵਿੱਚ ਫੁੱਲਾਂ ਦਾ ਹਾਰ ਪਾ ਕੇ ਜੇਤੂ ਧੀਆਂ ਦਾ ਸਨਮਾਨ ਕੀਤਾ, ਅਮਨਜੋਤ ਨੇ ਟੀਮ ਇੰਡੀਆ ਦੀ ਖਿਤਾਬੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ । ਆਲਰਾਊਂਡਰ ਅਮਨਜੋਤ ਕੌਰ ਨੇ ਕਿਹਾ ਮੈਂ ਅੱਜ ਦਾ ਇਹ ਦਿਨ ਦੇਖ ਕੇ ਬਹੁਤ ਖੁਸ਼ ਹਾਂ। ਘਰ ਵਿੱਚ ਅਜਿਹੇ ਸ਼ਾਨਦਾਰ ਸਵਾਗਤ ਦੀ ਕਦੇ ਉਮੀਦ ਨਹੀਂ ਕੀਤੀ ਸੀ। ਇਹ ਜਿੱਤ ਦੇਸ਼ ਦੇ ਹਰੇਕ ਵਿਅਕਤੀ ਨੂੰ ਸਮਰਪਿਤ ਹੈ। ਦੂਜੇ ਪਾਸੇ ਹਰਲੀਨ ਦਿਓਲ ਨੇ ਕਿਹਾ ਇਸ ਤਰ੍ਹਾਂ ਸਵਾਗਤ ਪ੍ਰਾਪਤ ਕਰਨਾ ਇੱਕ ਸੁਪਨਾ ਸੀ ਅਤੇ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਮੈਂ ਇਸ ਪਲ ਦੀ ਉਡੀਕ ਕਰ ਰਹੀ ਸੀ।
ਜ਼ਿਕਰੇਖਾਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਵੀਡੀਓ ਕਾਲ ਜ਼ਰੀਏ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਇਤਿਹਾਸਕ ਜਿੱਤ ਦੀ ਵਧਾਈ ਦਿੱਤੀ ਸੀ ।
ਏਅਰਪੋਰਟ ‘ਤੇ ਮੌਜੂਦ ਮੰਤਰੀ ਹਰਪਾਲ ਚੀਮਾ ਤੇ ਮੀਤ ਹੇਅਰ ਨੇ ਕਿਹਾ ਕਿ ਸਾਡੀਆਂ ਧੀਆਂ ਨੇ ਨਾ ਸਿਰਫ਼ ਪੰਜਾਬ ਸਗੋਂ ਪੂਰੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ