Trending:
ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਈਡੀ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਸ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ ।
ਧਰਮਸੋਤ 2017 ਵਿੱਚ ਕੈਪਟਨ ਅਮਰਿੰਦਰ ਕੈਬਨਿਟ ਵਿੱਚ ਜੰਗਲਾਤ ਮੰਤਰੀ ਅਤੇ ਸੋਸ਼ਲ ਵੈੱਲਫੇਅਰ ਵਿਭਾਗ ਦੇ ਇੰਚਾਰਜ ਸੀ ।ਜਾਂਚ ਵਿੱਚ ਜੰਗਲਾਤ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਘੁਟਾਲੇ ਦਾ ਖੁਲਾਸਾ ਹੋਇਆ ਸੀ ।
ਵਿਜੀਲੈਂਸ ਨੇ 2022 ਵਿੱਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ । ਜਦੋਂਕਿ ਈਡੀ ਨੇ 16 ਜਨਵਰੀ 2024 ਨੂੰ ਗ੍ਰਿਫਤਾਰੀ ਕੀਤੀ ਸੀ । ਈਡੀ ਨੇ ਧਰਮਸੋਤ ਅਤੇ ਉਨ੍ਹਾਂ ਦੇ ਪੁੱਤਰ ਦੀ 4 ਕਰੋੜ 58 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ । ਕੋਰਟ ਨੇ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਹੋਰ ਸ਼ਾਮਿਲ ਕਰ ਉਨ੍ਹਾਂ ਨੂੰ ਨੋਟਿਸ ਭੇਜ ਦਿੱਤਾ ਹੈ । ਹੁਣ ਇਸ ਮਾਮਲੇ ‘ਤੇ 2 ਦਸੰਬਰ ਨੂੰ ਸੁਣਵਾਈ ਹੋਵੇਗੀ । ਈਡੀ ਵੱਲੋਂ ਪੇਸ਼ ਸਬੂਤਾਂ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਤੈਅ ਹੋਵੇਗੀ ।