ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਮੋਹਾਲੀ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਨਾਲ ਸਾਂਝੇ ਤੌਰ ‘ਤੇ ਇੱਕ ਵੱਡੀ ਕਾਰਵਾਈ ਦੌਰਾਨ ਲੁਧਿਆਣਾ ਤੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ X ਪੋਸਟ ‘ਤੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ।
ਆਰੋਪੀਆਂ ਦੇ ਕਬਜ਼ੇ ‘ਚੋਂ ਇੱਕ 9 ਐੱਮ.ਐੱਮ. ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਇਹ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਯੂ.ਕੇ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ, ਜੋ ਖ਼ਾਲਿਸਤਾਨ ਕਮਾਂਡੋ ਫੋਰਸ (KCF) ਨਾਲ ਜੁੜੇ ਹੋਏ ਹਨ ਅਤੇ ਕੱਟੜਪੰਥੀ ਵਿਚਾਰਧਾਰਾ ਨਾਲ ਸਬੰਧਿਤ ਹਨ।
In a major intelligence-led operation, State Special Operation Cell (#SSOC), SAS Nagar, in coordination with Counter Intelligence #Ludhiana, apprehends two Ludhiana-based accused who were planning a targeted killing on the directions of #foreign-based handlers and recovers one 9…
— DGP Punjab Police (@DGPPunjabPolice) January 7, 2026
ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ, ਦੋਵੇਂ ਮੁਲਜ਼ਮਾਂ ਨੇ ਲੁਧਿਆਣਾ ਵਿੱਚ ਸਰਕਾਰੀ ਅਤੇ ਪ੍ਰਮੁੱਖ ਦਫਤਰਾਂ ਦੀ ਰੈਕੀ ਕੀਤੀ। ਇਸ ਤੋਂ ਇਲਾਵਾ, ਉਹ ਕੁਝ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਬੁਨਿਆਦੀ ਕੰਮਾਂ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ।
ਥਾਣਾ ਐਸ.ਐਸ.ਓ.ਸੀ, SAS ਨਗਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਅਗਲੇ ਅਤੇ ਪਿਛਲੇ ਸਬੰਧਾਂ ਦੀ ਜਾਂਚ ਜਾਰੀ ਹੈ।