Tuesday, 20th of January 2026

ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦਾ ਵਧਿਆ ਆਤੰਕ !

Reported by: Ajeet Singh  |  Edited by: Jitendra Baghel  |  January 19th 2026 06:12 PM  |  Updated: January 19th 2026 06:12 PM
ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦਾ ਵਧਿਆ ਆਤੰਕ !

ਮੋਹਾਲੀ ਵਿੱਚ ਅਵਾਰਾ ਕੁੱਤਿਆਂ ਦਾ ਵਧਿਆ ਆਤੰਕ !

ਮੋਹਾਲੀ: ਜ਼ੀਰਕਪੁਰ ਦੇ ਬਲਟਾਣਾ ਸਥਿਤ ਗੋਵਿੰਦ ਵਿਹਾਰ ਇਲਾਕੇ ਦੇ ਸਥਾਨਕ ਲੋਕਾਂ ਨੇ ਸੋਮਵਾਰ ਨੂੰ ਆਵਾਰਾ ਕੁੱਤਿਆਂ ਦੇ ਵਧ ਰਹੇ ਖਤਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ। ਨਿਵਾਸੀਆਂ ਦਾ ਕਹਿਣਾ ਹੈ ਕਿ ਕਲੋਨੀ ਵਿੱਚ ਕੁੱਤਿਆਂ ਦੀ ਆਬਾਦੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਲੋਕਾਂ ਲਈ ਆਪਣੇ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ।

ਸਵੇਰੇ ਅਤੇ ਸ਼ਾਮ ਦੇ ਸਮੇਂ ਕੁੱਤਿਆਂ ਦੇ ਝੁੰਡ ਗੱਲੀਆਂ ਵਿੱਚ ਘੁੰਮਦੇ ਰਹਿੰਦੇ ਹਨ ਅਤੇ ਰਾਹਗੀਰਾਂ 'ਤੇ ਹਮਲਿਆਂ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਮੁਹੱਲੇ ਦੇ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਕਈ ਪਰਿਵਾਰਾਂ ਨੇ ਆਪਣੇ ਬੱਚਿਆਂ ਨੂੰ ਇੱਕਲੇ ਬਾਹਰ ਜਾਣ ਤੋਂ ਰੋਕਿਆ ਹੈ।

ਲੋਕਾਂ ਦਾ ਦਾਅਵਾ ਹੈ ਕਿ ਇਸ ਗੰਭੀਰ ਸਮੱਸਿਆ ਨੂੰ ਲੈ ਕੇ ਉਨ੍ਹਾਂ ਨੇ ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ, ਪਰ ਹੁਣ ਤੱਕ ਅਵਾਰਾ ਕੁੱਤਿਆਂ ਦੀ ਨਸਬੰਦੀ ਅਤੇ ਕੰਟਰੋਲ ਲਈ ਕੋਈ ਢੰਗ ਦੀ ਕਾਰਵਾਈ ਨਹੀਂ ਹੋਈ।

14 ਸਾਲਾ ਬੱਚੇ 'ਤੇ ਹਮਲਾ 

ਦੋ ਦਿਨ ਪਹਿਲਾਂ ਗੋਵਿੰਦ ਵਿਹਾਰ ਵਿੱਚ 14 ਸਾਲਾ ਬਾਲਕ ਓਜਸ 'ਤੇ ਕੁੱਤਿਆਂ ਦੇ ਝੁੰਡ ਨੇ ਹਮਲਾ ਕੀਤਾ ਸੀ। ਬੱਚਾ ਟਿਊਸ਼ਨ ਲਈ ਘਰੋਂ ਨਿਕਲਿਆ ਸੀ ਅਤੇ ਲਗਭਗ 100 ਮੀਟਰ ਦੂਰ ਪਹੁੰਚਦੇ ਹੀ ਕੁੱਤਿਆਂ ਨੇ ਉਸਨੂੰ ਘੇਰ ਲਿਆ। ਕੁੱਤਿਆਂ ਨੇ ਉਸਨੂੰ ਜ਼ਮੀਨ 'ਤੇ ਫੈਂਕ ਕੇ ਦੋਵੇਂ ਪੈਰਾਂ 'ਤੇ ਗੰਭੀਰ ਚੋਟਾਂ ਲਗਾਈਆਂ। ਓਜਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ 

ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਨਗਰ ਕੌਂਸਲ, ਜ਼ੀਰਕਪੁਰ ਦੇ ਕਾਰਜਕਾਰੀ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਪ੍ਰਭਾਤ ਖੇਤਰ ਵਿੱਚ ਸਥਿਤ ਆਵਾਰਾ ਕੁੱਤਿਆਂ ਦੀ ਨਸਬੰਦੀ ਹਸਪਤਾਲ ਵਿੱਚ ਨਸਬੰਦੀ ਦਾ ਕੰਮ 10 ਦਿਨਾਂ ਦੇ ਅੰਦਰ ਸ਼ੁਰੂ ਹੋ ਜਾਵੇਗਾ।

ਪਰਵਿੰਦਰ ਸਿੰਘ ਭੱਟੀ 

ਪਰਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਇਸ ਹਫ਼ਤੇ ਸਬੰਧਤ ਕੰਪਨੀ ਨੂੰ ਵਰਕ ਆਰਡਰ ਜਾਰੀ ਕਰ ਦਿੱਤਾ ਜਾਵੇਗਾ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਹੋਇਆ ਤਾਂ ਉਹ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਕਰਨਗੇ।

ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਵੱਡੀ ਤਬਾਹੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।