ਦੁੱਧ ਨਾਲ ਪੁੱਤ ਪਾਲ ਕੇ ਪਿੱਛੋ ਪਾਣੀ ਨੂੰ ਤਰਸਦੀਆਂ ਮਾਵਾਂ, ਪਰ ਅੱਜ ਅਸੀਂ ਤੁਹਾਨੂੰ ਜੋ ਖ਼ਬਰ ਪੜ੍ਹਾ ਰਹੇ ਹਾਂ ਇਸ ਵਿੱਚ ਮਾਂ ਪਾਣੀ ਲਈ ਵੀ ਨਹੀਂ ਤਰਸੀ, ਜਦਕਿ ਪੁੱਤ ਨੇ ਆਪਣੀ ਮਾਂ ਦਾ ਕਤਲ ਹੀ ਕਰ ਦਿੱਤਾ। ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਦੇ ਪਿੰਡ ਮੋਹਣਕੇ ਤੋਂ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨਸ਼ੇੜੀ ਪੁੱਤ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ।
ਮ੍ਰਿਤਕ ਮਹਿਲਾ ਦੀ ਪਛਾਣ ਕੋੜੀ ਬੀਬੀ ਵਜੋਂ ਹੋਈ ਹੈ। ਕਤਲ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਅਤੇ ਕੁਝ ਸਮੇਂ ਵਿੱਚ ਹੀ ਨਸ਼ੇੜੀ ਪੁੱਤ ਨੂੰ ਕਾਬੂ ਕਰ ਲਿਆ।
ਦੱਸਿਆ ਦਾ ਰਿਹਾ ਹੈ ਕਿ ਨਸ਼ੇੜੀ ਪੁੱਤ ਨਸ਼ੇ ਦੀ ਪੂਰਤੀ ਲਈ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਜਦੋਂ ਬੁੱਢੀ ਮਾਂ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਨਸ਼ੇੜੀ ਨੇ ਆਪਣੀ ਮਾਂ ਨੂੰ ਕੁੱਟ-ਕੁੱਟ ਕੇ ਜਾਨੋਂ ਮਾਰ ਦਿੱਤਾ।