Trending:
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ।ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਏਅਰਪੋਰਟ 'ਤੇ ਰੋਕਿਆ ਗਿਆ ਹੈ । ਅੰਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ ਕੈਨੇਡਾ ਜਾ ਰਹੇ ਸਨ ।
ਅੰਮ੍ਰਿਤਪਾਲ ਦੀ ਮਾਤਾ ਨੇ ਦੱਸਿਆ ਕਿ ਮੈਂ ਆਪਣੀ ਧੀ ਕੋਲ ਜਾ ਰਹੀ ਸੀ । ਏਅਰਪੋਰਟ ‘ਤੇ ਰੋਕਣ ਤੋਂ ਬਾਅਦ ਬਲਵਿੰਦਰ ਕੌਰ ਨੇ ਕਾਰਵਾਈ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਗੁਲਾਮ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਰੀ ਫਲਾਈਟ ਸਾਢੇ 3 ਵਜੇ ਦੀ ਸੀ।