Saturday, 14th of November 2026

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ…ਜਾਣੋ ਕਿਹੜੀਆਂ ਸ਼ਰਤਾਂ 'ਤੇ ਮਿਲੀ ਪੈਰੋਲ? ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਕਸਟਡੀ ਪੈਰੋਲ ਮਿਲ ਗਈ ਹੈ।

Edited By: Lajwinder Kaur | Updated at:
MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ…ਜਾਣੋ ਕਿਹੜੀਆਂ ਸ਼ਰਤਾਂ 'ਤੇ ਮਿਲੀ ਪੈਰੋਲ? ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ…ਜਾਣੋ ਕਿਹੜੀਆਂ ਸ਼ਰਤਾਂ 'ਤੇ ਮਿਲੀ ਪੈਰੋਲ? ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਕਸਟਡੀ ਪੈਰੋਲ ਮਿਲ ਗਈ ਹੈ। ਉਹ ਕੱਲ੍ਹ 14 ਨਵੰਬਰ ਨੂੰ ਜੇਲ੍ਹ ਤੋਂ ਬਾਹਰ ਆ ਕੇ ਪੰਜਾਬ ਪਹੁੰਚਣਗੇ।

ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ

ਜਾਣਕਾਰੀ ਅਨੁਸਾਰ, ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਉਨ੍ਹਾਂ ਨੂੰ ਅੰਤਿਮ ਸਸਕਾਰ ਅਤੇ ਹੋਰ ਧਾਰਮਿਕ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਅੰਮ੍ਰਿਤਸਰ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

ਪਰਿਵਾਰ ਨੇ 4 ਦਿਨਾਂ ਦੀ ਮੰਗੀ ਸੀ ਪੈਰੋਲ

ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ 14 ਤੋਂ 17 ਨਵੰਬਰ ਤੱਕ ਚਾਰ ਦਿਨਾਂ ਦੀ ਪੈਰੋਲ ਦੇਣ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਸਿਰਫ਼ ਇੱਕ ਦਿਨ ਦੀ ਕਸਟਡੀ ਪੈਰੋਲ ਮਨਜ਼ੂਰ ਕੀਤੀ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਵੀ ਪੈਰੋਲ ਮਿਲਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਹੋਰ ਰਿਸ਼ਤੇਦਾਰਾਂ ਨੂੰ ਵੀ ਪੈਰੋਲ ਦਿੱਤੀ ਗਈ ਹੈ।

ਅੰਮ੍ਰਿਤਪਾਲ ਦੇ ਆਉਣ ਦੀ ਉਡੀਕ ਵਿੱਚ ਪਰਿਵਾਰ ਨੇ ਰੋਕਿਆ ਹੋਇਆ ਸੀ ਅੰਤਿਮ ਸਸਕਾਰ

ਦਾਦੀ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਨੇ ਅੰਮ੍ਰਿਤਪਾਲ ਸਿੰਘ ਦੇ ਆਉਣ ਤੱਕ ਅੰਤਿਮ ਸਸਕਾਰ ਕਰਨ ਦਾ ਫੈਸਲਾ ਟਾਲ ਦਿੱਤਾ ਸੀ। ਪਰਿਵਾਰ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ।

ਪਰਿਵਾਰ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਅਤੇ ਇਹ ਉਨ੍ਹਾਂ ਦਾ ਪਰਿਵਾਰਕ ਤੇ ਮਨੁੱਖੀ ਅਧਿਕਾਰ ਹੈ। ਹੁਣ ਇੱਕ ਦਿਨ ਦੀ ਕਸਟਡੀ ਪੈਰੋਲ ਮਿਲਣ ਤੋਂ ਬਾਅਦ ਉਹ 14 ਨਵੰਬਰ ਨੂੰ ਪੰਜਾਬ ਪਹੁੰਚਣਗੇ।