Trending:
ਮੋਹਾਲੀ: ਕਬੱਡੀ ਟੀਮ ਦੇ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਦੇ ਕਤਲ ਕੇਸ ’ਚ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਵਸਨੀਕ ਆਦਿਤਿਆ ਕਪੂਰ ਉਰਫ਼ ਮੱਖਣ ਅਤੇ ਕਰਨ ਪਾਠਕ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਕ੍ਰਮਵਾਰ 13 ਅਤੇ 2 FIR ਦਰਜ ਹਨ। ਉਹ ਡੋਨੀ ਬੱਲ ਅਤੇ ਲੱਕੀ ਪਟਿਆਲ ਦੇ ਗੈਂਗ ਨਾਲ ਸਬੰਧਤ ਹਨ। ਇਸ ਮਾਮਲੇ ਵਿੱਚ ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਪੁਲਿਸ ਨੇ ਦਾਅਵਾ ਕੀਤਾ ਹੈ ਕਿ ਕਤਲ ਦਾ ਕਾਰਨ ਕਬੱਡੀ ਟੂਰਨਾਮੈਂਟਾਂ ਦੇ ਸੰਗਠਨ ’ਚ ਦਬਦਬੇ ਨੂੰ ਲੈ ਕੇ ਝਗੜਾ ਸੀ।
ਤੀਜੇ ਵਿਅਕਤੀ ਦੀ ਪਛਾਣ ਹੁਣ ਤੱਕ ਗੁਪਤ ਰੱਖੀ ਗਈ ਹੈ। ਪੁਲਿਸ ਨੇ ਹਮਲਾਵਰਾਂ ਨੂੰ ਪਨਾਹ ਅਤੇ ਲੌਜਿਸਟਿਕਸ ਪ੍ਰਦਾਨ ਕਰਨ ਵਿੱਚ ਸ਼ਾਮਲ ਕੁੱਝ ਵਿਅਕਤੀਆਂ 'ਤੇ ਵੀ ਨਜ਼ਰ ਰੱਖੀ ਹੈ। ਪੁਲਿਸ ਮੁਤਾਬਕ ਇਹ ਇੱਕ ਯੋਜਨਾਬੱਧ ਹਮਲਾ ਸੀ
ਮ੍ਰਿਤਕ ਨੂੰ ਕਬੱਡੀ ਟੂਰਨਾਮੈਂਟਾਂ ਦੇ ਸੰਗਠਨ ’ਚ ਦਬਦਬੇ ਲਈ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੋੜਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਹੈ।
ਮੋਹਾਲੀ ਦੇ SSP ਹਰਮਨਦੀਪ ਸਿੰਘ ਹੰਸ ਨੇ ਕਿਹਾ, "ਬਾਰਾਂ ਪੁਲਿਸ ਟੀਮਾਂ ਕੰਮ 'ਤੇ ਹਨ, ਜਿਨ੍ਹਾਂ ਵਿੱਚੋਂ ਦੋ ਟੀਮਾਂ ਦਿੱਲੀ ਅਤੇ ਅੰਮ੍ਰਿਤਸਰ ਵਿੱਚ ਹਨ। ਮ੍ਰਿਤਕ ਕੰਵਰ ਦਿਗਵਿਜੇ ਸਿੰਘ ਦਾ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਕੋਈ ਸਬੰਧ ਨਹੀਂ ਹੈ।