ਮੋਹਾਲੀ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਵਧੀਕ ਐਡਵੋਕੇਟ ਜਨਰਲ ਕ੍ਰਿਸ਼ਨ ਕੁਮਾਰ ਗੋਇਲ ਦੀ ਪਤਨੀ ਅਸ਼ੋਕ ਗੋਇਲ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਰਾਤ ਦੇ ਸਮੇਂ 2 ਲੁਟੇਰੇ ਘਰ ’ਚ ਲੁੱਟ ਦੀ ਨੀਅਤ ਨਾਲ ਦਾਖਲ ਹੋਏ ਸਨ। ਇਸ ਦੌਰਾਨ, ਲੁਟੇਰਿਆਂ ਨੇ ਅਸ਼ੋਕ ਗੋਇਲ ਦਾ ਗਲਾ ਘੋਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਦੌਰਾਨ ਲੁਟੇਰੇ ਗੋਇਲ ਦੇ ਘਰ ਕੰਮ ਕਰਨ ਵਾਲੇ ਨੌਕਰ ਨੂੰ ਕੁਰਸੀ ਨਾਲ ਬੰਨ੍ਹ ਫਰਾਰ ਹੋ ਗਏ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਔਰਤ ਦਾ ਕਤਲ ਗਲਾ ਘੋਟ ਕੇ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕਤਲ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਸੀ। ਲੁਟੇਰਿਆਂ ਨੇ ਨੌਕਰ ਨੂੰ ਬੰਨ੍ਹਿਆ, ਗਹਿਣੇ ਅਤੇ ਨਕਦੀ ਲੁੱਟ ਲਈ ਅਤੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਕ੍ਰਿਸ਼ਨ ਕੁਮਾਰ ਗੋਇਲ ਇਸ ਸਮੇਂ ਆਪਣੀ ਧੀ ਨੂੰ ਮਿਲਣ ਲਈ ਮਸਕਟ ਗਏ ਹੋਏ ਨੇ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।