ਉੱਤਰ ਭਾਰਤ ਵਿੱਚ ਇਸ ਸਮੇਂ ਕੜਾਕੇ ਦੀ ਠੰਢ ਪੈ ਰਹੀ ਹੈ। ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਹੈ ਅਤੇ ਇਸ ਕਾਰਨ ਆਮ ਜਨ-ਜੀਵਨ ਵੀ ਪ੍ਰਭਾਵਿਤ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਉੱਥੇ ਹੀ ਪਹਾੜਾਂ ਵਿੱਚ ਬਰਫਬਾਰੀ ਤੋਂ ਬਾਅਦ ਠੰਢੀਆਂ ਹਵਾਵਾਂ ਨੇ ਮੈਦਾਨੀ ਇਲਾਕਿਆਂ ਨੂੰ ਹੋਰ ਠਾਰ ਦਿੱਤਾ ਹੈ।
ਉੱਥੇ ਹੀ ਸੰਘਣੀ ਧੁੰਦ ਦੇ ਕਾਰਨ ਸੜਕੀ ਹਾਦਸਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਟ੍ਰੈਫ਼ਿਕ ਪੁਲਿਸ ਦੇ ਵੱਲੋਂ ਵਾਹਨ ਚਾਲਕਾਂ ਨੂੰ ਹਾਈਵੇ 'ਤੇ ਅਹਿਤਿਆਤ ਵਰਤਣ ਦੀ ਅਪੀਲ ਕੀਤੀ ਗਈ ਹੈ। ਯੈਲੋ ਲਾਈਟ ਵਾਹਨਾਂ ਲਈ ਲਾਜ਼ਮੀ ਕਰ ਦਿੱਤੀ ਗਈ ਹੈ।
ਉੱਥੇ ਹੀ ਵਧੀ ਹੋਈ ਠੰਢ ਵਿਚਾਲੇ ਸਿਹਤ ਵਿਭਾਗ ਨੇ ਵੀ ਹਦਾਇਤਾਂ ਜਾਰੀ ਕੀਤੀਆਂ ਨੇ ਕਿ ਬਿਨਾ ਕੰਮ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਬੱਚਿਆਂ, ਬਜ਼ੁਰਗਾਂ ਤੇ ਮਰੀਜ਼ਾਂ ਦਾ ਖਾਸ ਧਿਆਨ ਰੱਖਿਆ ਜਾਵੇ।