ਪਠਾਨਕੋਟ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਡਮਟਾਲ ਦੀਆਂ ਪਹਾੜੀਆਂ ਵਿੱਚ ਹਿਲ ਟੌਪ ਮੰਦਰ ਦੇ ਨੇੜੇ ਇੱਕ ਪਿਕਅੱਪ ਗੱਡੀ ਨੂੰ ਭਿਆਨਕ ਅੱਗ ਲੱਗ ਗਈ। ਉੱਥੇ ਹੀ ਸੜਕ ਸੁਰੱਖਿਆ ਫੋਰਸ ਅਤੇ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਸ ਘਟਨਾ ਦੌਰਾਨ ਗੱਡੀ ਦੇ ਅੰਦਰ ਮੌਜੂਦ ਰਾਸ਼ਟਰੀ ਰਾਜਮਾਰਗ ਦੇ ਕਰਮਚਾਰੀ ਵਾਲ-ਵਾਲ ਬਚ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ASI ਸੁਭਾਸ਼ ਚੰਦਰ ਅਤੇ ਦਮਕਲ ਵਿਭਾਗ ਦੇ ਕਰਮਚਾਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਣਕਾਰੀ ਮਿਲਣ 'ਤੇ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ।
ਉੱਥੇ ਹੀ ਸੂਚਨਾ ਮਿਲਣ ਤੋਂ ਥੋੜ੍ਹੀ ਦੇਰ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਉੱਤੇ ਪਹੁੰਚੀ ਅਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ, ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਫਿਲਹਾਲ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ।