ਪਟਿਆਲਾ: ਪੁਲਿਸ ਵੱਲੋਂ ਸੂਬੇ ਭਰ ’ਚ ਅਮਨ ਸ਼ਾਂਤੀ ਬਣਾਏ ਰੱਖਣ ਅਤੇ ਮਾੜੇ ਅਨਸਰਾਂ ਤੇ ਨਕੇਲ ਕਸਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਤਾਜ਼ਾ ਮਾਮਲਾ ਪਟਿਆਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਪੁਲਿਸ ਨੇ 2 ਵੱਡੀ ਵਾਰਦਾਤਾਂ ’ਚ ਲੋੜੀਂਦੇ ਮੁਲਜ਼ਮ ਮਨਪ੍ਰੀਤ ਸਿੰਘ ਮੰਨਾ ਨਾਂਅ ਦੇ ਨੂੰ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ।
SSP ਪਟਿਆਲਾ ਵਰੁਣ ਸ਼ਰਮਾ ਵੱਲੋਂ ਨੇ ਖੁਲਾਸਾ ਕੀਤਾ ਕਿ ਰਾਜਪੁਰਾ ’ਚ ਭਰਾਵਾਂ ਦੇ ਢਾਬੇ ’ਤੇ ਬੀਤੇ ਦਿਨੀਂ ਹੋਈ ਗੋਲੀਬਾਰੀ ਅਤੇ ਲੱਕੀ ਪਟਿਆਲ ਗੈਂਗ ਦੇ ਨਾਂਅ ’ਤੇ ਫਿਰੋਤੀ ਮੰਗਣ ਦੇ ਮਾਮਲੇ ’ਚ ਮੁਲਜ਼ਮ ਲੋੜੀਂਦਾ ਸੀ। ਇਸ ਤੋਂ ਇਲਾਵਾ, ਮੁਲਜ਼ਮ ਵੱਲੋਂ ਪਾਤੜਾਂ ’ਚ ਵੀ ਇੱਕ NRI ਪਰਿਵਾਰ ’ਤੇ ਫਾਇਰਿੰਗ ਕਰਨ ਅਤੇ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ’ਚ ਜਿਵੇਂ ਹੀ ਪਟਿਆਲਾ ਦੇ SPD ਗੁਰਬਤ ਸਿੰਘ ਬੈਂਸ ਦੀ ਅਗਵਾਈ ਹੇਠ ਟੀਮ ਵੱਲੋਂ ਮੁਲਜ਼ਮ ਮਨਪ੍ਰੀਤ ਸਿੰਘ ਮੰਨਾ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਉਸ ਵੱਲੋਂ ਪੁਲਿਸ ਪਾਰਟੀ ’ਤੇ ਦੋ ਤੋਂ ਤਿੰਨ ਰਾਊਂਡ ਫਾਇਰ ਕੀਤੇ ਗਏ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ’ਚ ਮੁਲਜ਼ਮ ਜਖਮੀ ਹੋ ਗਿਆ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।