ਪਟਿਆਲਾ:- ਪੰਜਾਬ ਪੁਲਿਸ ਨੇ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਪਟਿਆਲਾ ਪੁਲਿਸ ਨੇ ਕਤਲ, ਫਿਰੌਤੀ ਟਾਰਗੇਟ ਕਿਲਿੰਗ ਅਤੇ ਗੈਂਗਵਾਰ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਇੱਕ 9 ਮੈਂਬਰੀ ਗੈਂਗ ਨੂੰ ਗ੍ਰਿਫਤਾਰ ਕੀਤਾ ਹੈ। ਜਿਹਨਾਂ ਕੋਲੋਂ 10 ਪਿਸਤੌਲ ਸਮੇਤ 19 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।
DIG ਪਟਿਆਲਾ ਕੁਲਦੀਪ ਸਿੰਘ ਚਾਹਲ ਅਤੇ SSP ਪਟਿਆਲਾ ਵਰੁਣ ਸ਼ਰਮਾ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਇਸ ਗਿਰੋਹ ਵੱਲੋਂ ਪਾਤੜਾਂ ਵਿਖੇ NRI ਪਰਿਵਾਰ 'ਤੇ ਗੋਲੀਬਾਰੀ ਕੀਤੀ ਗਈ ਸੀ, ਇਸ ਤੋਂ ਇਲਾਵਾ ਰਾਜਪੁਰਾ ਵਿਖੇ ਵੀ ਭਰਾਵਾਂ ਦੇ ਢਾਬੇ 'ਤੇ ਗੋਲੀਬਾਰੀ ਕੀਤੀ ਗਈ ਸੀ। ਜਿਹਨਾਂ ਨੇ ਹੋਰ ਬਹੁਤ ਵਾਰਦਾਤਾਂ ਨੂੰ ਅੰਜਾਮ ਦਿੱਤਾ।
DIG ਕੁਲਦੀਪ ਸਿੰਘ ਚਾਹਲ ਨੇ ਖੁਲਾਸਾ ਕੀਤਾ, ਇਹਨਾਂ ਕੋਲੋਂ ਬਰਾਮਦ ਹਥਿਆਰਾਂ ਵਿੱਚੋਂ 2 ਪਿਸਟਲ ਪਾਕਿਸਤਾਨ ਤੋਂ ਖਰੀਦੇ ਜਾਪਦੇ ਹਨ। ਉਹਨਾਂ ਖੁਲਾਸਾ ਕੀਤਾ ਕਿ 28 ਦਸੰਬਰ ਨੂੰ ਪਟਿਆਲਾ ਵਿਖੇ ਵੀਰੂ ਨਾਮ ਦੇ ਨੌਜਵਾਨ ਦੇ ਕਤਲ ਮਾਮਲੇ ਵਿੱਚ ਵੀ
ਇਹਨਾਂ ਦਾ ਸਾਥੀ ਸੀ, ਜਿਸ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ, ਜਿਹਨਾਂ ਨੇ ਹੋਰ ਬਹੁਤ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਜਿਸ ਤੋਂ ਪਹਿਲਾਂ ਹੀ ਪਟਿਆਲਾ ਪੁਲਿਸ ਨੇ ਇਹਨਾਂ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ। DIG ਮੁਤਾਬਿਕ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੌਰਾਨ ਹੋਰ ਕਈ ਵੱਡੇ ਖੁਲਾਸੇ ਹੋ ਸਕਦੇ ਹਨ।
ਦੂਜੇ ਪਾਸੇ ਸਾਬਕਾ IG ਅਮਰ ਸਿੰਘ ਵੱਲੋਂ ਖ਼ੁਦਕੁਸ਼ੀ ਮਾਮਲੇ ਵਿੱਚ ਉਹਨਾਂ ਨਾਲ ਠੱਗੀ ਕਰਨ ਵਾਲੇ 3 ਆਰੋਪੀਆਂ ਦੀ ਪਹਿਚਾਣ ਦਾ ਵੀ ਖੁਲਾਸਾ ਕੀਤਾ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ ਮਹਾਰਾਸ਼ਟਰ ਤੋਂ ਇਸ ਗਿਰੋਹ ਦੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੂੰ ਪੁਲਿਸ ਪਾਰਟੀ ਪੰਜਾਬ ਲੈ ਕੇ ਆ ਰਹੀ ਹੈ। ਉਹਨਾਂ ਦੱਸਿਆ ਕਿ ਪੁਲਿਸ ਨੇ IG ਨਾਲ ਠੱਗੀ ਕੀਤੇ ਸਾਢੇ 3 ਕਰੋੜ ਰੁਪਇਆ ਵੀ ਸੀਜ਼ ਕਰਵਾ ਦਿੱਤਾ ਹੈ। ਸਵਾਲ ਦੇ ਜਵਾਬ ਵਿੱਚ ਉਹਨਾਂ ਦੱਸਿਆ ਕਿ ਪੁਲਿਸ ਲਈ ਸਾਈਬਰ ਠੱਗੀ ਹਰ ਵਿਅਕਤੀ ਲਈ ਇੱਕ ਸਮਾਨ ਹੈ, ਭਾਵੇਂ ਸਾਬਕਾ IG ਹੋਣ ਜਾਂ ਆਮ ਵਿਅਕਤੀ ਜਿਨਾਂ ਵੱਲੋਂ ਪੁਲਿਸ ਨੂੰ ਜਦੋਂ ਸੂਚਿਤ ਕੀਤਾ ਜਾਂਦਾ ਹੈ ਤਾਂ ਪੁਲਿਸ ਪੂਰੀ ਮੁਸਤੈਦੀ ਨਾਲ ਇਸ ਤਰ੍ਹਾਂ ਦੀ ਸਾਈਬਰ ਠੱਗੀਆਂ ਨੂੰ ਰੋਕਣ ਲਈ ਹਰ ਕੋਸ਼ਿਸ਼ ਕਰਦੀ ਹੈ।