ਫਗਵਾੜਾ ਤੋਂ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ।ਪਿੰਡ ਮੰਡਾਲੀ ਚ ਵਾਪਰੀ ਇਹ ਹੈਰਾਨੀਜਨਕ ਘਟਨਾ ਜਿੱਥੇ ਕਿ ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੀ ਗਲੌਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕੀਤੀ ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਅਤੇ ਜਿਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ।
ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ ਅਤੇ ਜਦੋਂ ਉਹਨਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ।
ਸਿਵਲ ਹਸਪਤਾਲ ਵਿੱਚ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਤੋਂ ਚੁੱਕੀ ਸੀ ਤੇ ਡਾਕਟਰਾਂ ਦੇ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸ ਮਾਮਲੇ 'ਤੇ ਪੁਲਿਸ ਦੇ ਵੱਲੋਂ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।