ਪ੍ਰਧਾਨ ਮੰਤਰੀ ਨਰੇਂਦਰ ਮੋਦੀ ਮੰਗਲਵਾਰ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਪਹੁੰਚਣਗੇ, ਜਿੱਥੇ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨਗੇ । ਇਸ ਮੌਕੇ ਪ੍ਰਧਾਨ ਮੰਤਰੀ ਵਿਸ਼ੇਸ਼ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ । ਇਸਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਕੁਰੂਕਸ਼ੇਤਰ ਵਿੱਚ ਭਗਵਾਨ ਕ੍ਰਿਸ਼ਨ ਦੇ ਪਵਿੱਤਰ ਸ਼ੰਖ ਨੂੰ ਸਮਰਪਿਤ 'ਪੰਚਜਨਿਆ' ਦਾ ਉਦਘਾਟਨ ਕਰਨਗੇ ।
ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਇਸ ਤੋਂ ਬਾਅਦ ਮੋਦੀ ਮਹਾਂਭਾਰਤ ਅਨੁਭਵ ਕੇਂਦਰ ਦਾ ਦੌਰਾ ਕਰਨਗੇ । ਇਹ ਕੇਂਦਰ ਆਧੁਨਿਕ ਤਰੀਕਿਆਂ ਰਾਹੀਂ ਮਹਾਭਾਰਤ ਦੇ ਮਹੱਤਵਪੂਰਨ ਪ੍ਰਸੰਗਾਂ ਨੂੰ ਦਰਸਾਉਂਦਾ ਹੈ ਜੋ ਇਸਦੇ ਸਥਾਈ ਸੱਭਿਆਚਾਰਕ ਅਤੇ ਅਧਿਆਤਮਿਕ ਮਹੱਤਵ ਨੂੰ ਦਰਸਾਉਂਦਾ ਹੈ।
ਪ੍ਰਧਾਨ ਮੰਤਰੀ ਮੋਦੀ ਬ੍ਰਹਮ ਸਰੋਵਰ ਵਿੱਚ ਜਾਣਗੇ ਅਤੇ ਪੂਜਨ ਕਰਨਗੇ।