PM Direct Warning Culprits, PM CCS to Meet Tomorrow, ਸਾਜਿਸ਼ ਰਚਣ ਵਾਲਿਆਂ ਨੂੰ ਚਿਤਾਵਨੀ, ਸੀਸੀਐੱਸ ਦੀ ਮੀਟਿੰਗ ਕੱਲ੍ਹ
ਭੁਟਾਨ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਭਾਸ਼ਣ ਮੌਕੇ ਦਿੱਲੀ ਧਮਾਕੇ ਦੀ ਸਾਜਿਸ਼ ਘੜਨ ਵਾਲਿਆਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਮੋਦੀ ਨੇ ਕਿਹਾ ਕਿ ਦੋਸ਼ੀਆਂ ਨੂੰ ਵੀ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ । ਏਜੰਸੀਆ ਸਾਜਿਸ਼ ਦੀ ਤਹਿ ਤੱਕ ਜਾਣਗੀਆਂ, ਆਪਣੇ ਭਾਸ਼ਣ ਦੌਰਾਨ ਮੋਦੀ ਨੇ ਕਿਹਾ ਕਿ ਦਿੱਲੀ ਧਮਾਕੇ ਦੀ ਘਟਨਾ ਨਾਲ ਪੂਰਾ ਦੇਸ਼ ਦਹਿਲ ਗਿਆ ਹੈ । ਮੈਂ ਪੀੜਤ ਪਰਿਵਾਰਾਂ ਦੇ ਦਰਦ ਨੂੰ ਸਮਝ ਸਕਦਾ ਹਾਂ, ਪੂਰਾ ਦੇਸ਼ ਉਨ੍ਹਾਂ ਪਰਿਵਾਰਾਂ ਨਾਲ ਖੜਾ ਹੈ, ਜਿਨ੍ਹਾਂ ਨੇ ਧਮਾਕੇ ਵਿੱਚ ਆਪਣੇ ਜੀਆਂ ਨੂੰ ਗੁਆ ਦਿੱਤਾ ਹੈ।
ਧਮਾਕੇ ਵਿਚਾਲੇ ਸੀਸੀਐੱਸ ਦੀ ਮੀਟਿੰਗ ਬੁੱਧਵਾਰ ਨੂੰ ਹੋਵੇਗੀ। ਦਿੱਲੀ ਵਿੱਚ ਲਾਲ ਕਿਲ੍ਹੇ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਤੋਂ ਬਾਅਦ ਮੌਜੂਦਾ ਹਾਲਾਤ ਦੀ ਸਮੀਖਿਆ ਕੀਤੀ ਜਾਵੇਗੀ । ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਮੋਦੀ ਕਰਨਗੇ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੀਸੀਐੱਸ ਦੀ ਬੈਠਕ ਵਿੱਚ ਰਿਪੋਰਟ ਪੇਸ਼ ਕਰਨਗੇ। ਦੱਸ ਦਈਏ ਕਿ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਲੱਬੀ ਬੈਠਕ ਕੀਤੀ ਸੀ ।

ਅਧਿਕਾਰੀਆਂ ਮੁਤਾਬਕ ਧਮਾਕੇ ਦੀ ਜਾਂਚ ਜਾਰੀ ਹੈ । ਹਾਲੇ ਤੱਕ ਕਿਸੇ ਵੀ ਜਥੇਬੰਦੀ ਨੇ ਜ਼ਿੰਮੇਵਾਰੀ ਨਹੀ ਲਈ ਹੈ । ਏਜੰਸੀਆਂ ਸਾਰੀਆਂ ਸੰਭਾਵਨਾਵਾਂ ਦੀ ਜਾਂਚ ਕਰ ਰਹੀਆਂ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਹਾਲ ਵਿੱਚ ਕਿਹਾ ਸੀ ਕਿ ਆਪਰੇਸ਼ਨ ਸਿੰਦੂਰ ਜਾਰੀ ਰਹੇਗਾ ਅਤੇ ਭਾਰਤ ਕਿਸੇ ਵੀ ਅੱਤਵਾਦੀ ਖ਼ਤਰੇ ਦਾ ਜਵਾਬ ਸਖਤੀ ਨਾਲ ਦੇਵੇਗਾ।