Trending:
ਤਰਨਤਾਰਨ ਦੇ ਪਿੰਡ ਸੇਰੋਂ ਵਿੱਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਈ । ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਗੋਲੀ ਵੱਜਣ ਨਾਲ ਇੱਕ ਬਦਮਾਸ਼ ਜ਼ਖਮੀ ਹੋਇਆ ਹੈ । ਜ਼ਖਮੀ ਗੈਂਗਸਟਰ ਨੂੰ ਗ੍ਰਿਫਤਾਰ ਕਰਕੇ ਤਰਨਤਾਰਨ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ । ਮੌਕੇ ਤੋਂ ਪੁਲਿਸ ਨੇ ਮੁਲਜ਼ਮ ਦਾ ਮੋਟਰਸਾਈਕਲ ਅਤੇ ਪਿਸਤੌਲ ਵੀ ਬਰਾਮਦ ਕੀਤਾ ਹੈ ।

ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਬਦਮਾਸ਼ਾਂ ਨੇ ਤਰਨਤਾਰਨ ਦੇ ਜੰਡਿਆਲਾ ਰੋਡ ’ਤੇ ਰਹਿੰਦੇ ਇੱਕ ਵਿਅਕਤੀ ਕੋਲੋਂ ਲਖਬੀਰ ਸਿੰਘ ਲੰਡਾ ਦਾ ਨਾਂਅ ਲੈ ਕੇ ਦੱਸ ਲੱਖ ਦੀ ਫਿਰੌਤੀ ਮੰਗੀ ਸੀ। ਰਕਮ ਨਾ ਮਿਲਣ ’ਤੇ ਵਪਾਰੀ ਦੇ ਘਰ ਅਤੇ ਦੁਕਾਨ ’ਤੇ ਰਾਤ ਸਮੇਂ ਪੈਟਰੋਲ ਬੰਬ ਸੁੱਟ ਕੇ ਦਹਿਸ਼ਤ ਫੈਲਾਈ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਬਦਮਾਸ਼ਾਂ ਦਾ ਪਤਾ ਲਗਾਉਣ ਲਈ ਖ਼ਾਸ ਟੀਮ ਤਾਇਨਾਤ ਕੀਤੀ ਹੋਈ ਸੀ । ਬਦਮਾਸ਼ਾਂ ਦੀ ਮੂਵਮੈਂਟ ਬਾਰੇ ਪਤਾ ਲੱਗਣ ’ਤੇ ਪੁਲਿਸ ਪਾਰਟੀਆਂ ਨੇ ਇਲਾਕਾ ਸੀਲ ਕਰ ਦਿੱਤਾ । ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੇ ਜਾਣ ’ਤੇ ਪੁਲਿਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਮੁਠਭੇੜ ਦੌਰਾਨ ਇੱਕ ਜ਼ਖ਼ਮੀ ਬਦਮਾਸ਼ ਨੂੰ ਗ੍ਰਿਫਤਾਰ ਕਰ ਲਿਆ ਜਦੋਂਕਿ ਦੂਜੇ ਦੀ ਭਾਲ ਜਾਰੀ ਹੈ।
