Saturday, 25th of July 2026

ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ! ਰਾਘਵ ਚੱਢਾ, ਹਰਭਜਨ ਸਿੰਘ, ਸਵਾਤੀ ਮਾਲੀਵਾਲ ਸਣੇ ਇਨ੍ਹਾਂ ਆਗੂਆਂ ਨੇ ਛੱਡੀ ਆਮ ਆਦਮੀ ਪਾਰਟੀ

Edited By: Lajwinder Kaur | Updated at: April 24th 2026 04:33 PM
Trending News
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ! ਰਾਘਵ ਚੱਢਾ, ਹਰਭਜਨ ਸਿੰਘ, ਸਵਾਤੀ ਮਾਲੀਵਾਲ ਸਣੇ ਇਨ੍ਹਾਂ ਆਗੂਆਂ ਨੇ ਛੱਡੀ ਆਮ ਆਦਮੀ ਪਾਰਟੀ

ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ! ਰਾਘਵ ਚੱਢਾ, ਹਰਭਜਨ ਸਿੰਘ, ਸਵਾਤੀ ਮਾਲੀਵਾਲ ਸਣੇ ਇਨ੍ਹਾਂ ਆਗੂਆਂ ਨੇ ਛੱਡੀ ਆਮ ਆਦਮੀ ਪਾਰਟੀ

ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਭੂਚਾਲ ਆ ਗਿਆ ਜਦੋਂ ਰਾਘਵ ਚੱਢਾ ਸਣੇ ਆਮ ਆਦਮੀ ਪਾਰਟੀ ਦੇ ਤਿੰਨ ਦਿੱਗਜ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਰਾਘਵ ਚੱਢਾ ਦੇ ਨਾਲ-ਨਾਲ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਵੀ 'ਆਪ' ਨੂੰ ਅਲਵਿਦਾ ਆਖ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਤਾਰੀਫ ਕੀਤੀ। ਇਸ ਮੌਕੇ ਰਾਘਵ ਚੱਢਾ ਨੇ ਆਪਣੀ ਪੁਰਾਣੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ। ਉਨ੍ਹਾਂ ਨੇ ਭਾਜਪਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਹਿੱਤ ਵਿੱਚ ਬਹੁਤ ਵਧੀਆ ਫੈਸਲੇ ਲਏ ਹਨ। ਚੱਢਾ ਨੇ ਅੱਗੇ ਕਿਹਾ ਕਿ ਉਹ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਬਿਨਾਂ ਰੁਕੇ ਦੇਸ਼ ਦੀ ਸੇਵਾ ਲਈ ਕੰਮ ਕਰਨਗੇ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕਰਦਿਆਂ ਕਿਹਾ ਕਿ ‘ਆਪ’ ਦੇ ਦੋ-ਤਿਹਾਈ ਮੈਂਬਰ ਸੰਵਿਧਾਨਕ ਨਿਯਮਾਂ ਤਹਿਤ ਭਾਜਪਾ ਦੇ ਨਾਲ ਰਲੇਵਾਂ ਕਰਨ ਜਾ ਰਹੇ ਹਨ। ਭਾਵੁਕ ਹੁੰਦਿਆਂ ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੂੰ ਉਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਸਿੰਚਿਆ ਅਤੇ ਆਪਣੀ ਜ਼ਿੰਦਗੀ ਦੇ 15 ਸਾਲ ਦਿੱਤੇ, ਉਹ ਹੁਣ ਆਪਣੇ ਮੂਲ ਸਿਧਾਂਤਾਂ ਅਤੇ ਨੈਤਿਕਤਾ ਤੋਂ ਭਟਕ ਗਈ ਹੈ। ਰਾਘਵ ਚੱਢਾ ਨੇ ਇਲਜ਼ਾਮ ਲਾਇਆ ਕਿ ਪਾਰਟੀ ਹੁਣ ਦੇਸ਼ ਦੇ ਹਿੱਤ ਦੀ ਬਜਾਏ ਨਿੱਜੀ ਫਾਇਦਿਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਉਹ ਮਹਿਸੂਸ ਕਰ ਰਹੇ ਸਨ ਕਿ ਉਹ ਇੱਕ ਗਲਤ ਪਾਰਟੀ ਵਿੱਚ ਸਹੀ ਇਨਸਾਨ ਹਨ, ਇਸ ਲਈ ਹੁਣ ਉਹ ਪਾਰਟੀ ਤੋਂ ਵੱਖ ਹੋ ਕੇ ਜਨਤਾ ਦੇ ਹਿੱਤ ਲਈ ਭਾਜਪਾ ਨਾਲ ਚੱਲਣ ਦਾ ਫੈਸਲਾ ਕਰ ਚੁੱਕੇ ਹਨ।
ਰਾਘਵ ਨੇ ਦੱਸਿਆ ਇਹ ਵਾਲੇ ਆਗੂ ਵੀ ਹੋਣਗੇ ਵੱਖ
ਰਾਘਵ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕੁੱਲ 10 ਸੰਸਦ ਮੈਂਬਰ ਹਨ, ਜਿਨ੍ਹਾਂ ਵਿੱਚੋਂ ਦੋ-ਤਿਹਾਈ ਯਾਨੀ 7 ਸੰਸਦ ਮੈਂਬਰ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਨੇ ਇਨ੍ਹਾਂ ਸੱਤ ਆਗੂਆਂ ਦੇ ਨਾਂ ਵੀ ਸਾਂਝੇ ਕੀਤੇ, ਜਿਨ੍ਹਾਂ ਵਿੱਚ ਰਾਘਵ ਚੱਢਾ, ਸੰਦੀਪ ਪਾਠਕ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ, ਸਵਾਤੀ ਮਾਲੀਵਾਲ, ਹਰਭਜਨ ਸਿੰਘ ਅਤੇ ਅਸ਼ੋਕ ਮਿੱਤਲ ਸ਼ਾਮਲ ਹਨ। ਇਨ੍ਹਾਂ ਸਾਰੇ ਆਗੂਆਂ ਨੇ ਇਕੱਠੇ ਹੋ ਕੇ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਲਿਆ ਹੈ।
ਰਾਘਵ ਚੱਢਾ ਨੇ ਅੱਗੇ ਕਿਹਾ ਕਿ ਅਜੇ ਹੋਰ ਵੀ ਕਈ ਸਾਥੀ ਹਨ ਜੋ ਸਾਡੇ ਨਾਲ ਆਉਣਗੇ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਪ੍ਰਕਿਰਿਆ ਅੱਜ ਸ਼ਾਮ ਨੂੰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਦਾ ਸੰਵਿਧਾਨ ਇਹ ਇਜਾਜ਼ਤ ਦਿੰਦਾ ਹੈ ਕਿ ਜੇਕਰ ਕਿਸੇ ਪਾਰਟੀ ਦੇ ਦੋ-ਤਿਹਾਈ (2/3) ਤੋਂ ਵੱਧ ਸੰਸਦ ਮੈਂਬਰ ਕਿਸੇ ਦੂਜੀ ਪਾਰਟੀ ਵਿੱਚ ਜਾਣਾ ਚਾਹੁੰਦੇ ਹਨ, ਤਾਂ ਉਹ ਅਜਿਹਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਅਧਿਕਾਰ ਸਾਨੂੰ ਭਾਰਤੀ ਸੰਵਿਧਾਨ ਨੇ ਹੀ ਦਿੱਤਾ ਹੈ, ਜਿਸ ਦੀ ਵਰਤੋਂ ਕਰਦਿਆਂ ਅਸੀਂ ਇਹ ਫੈਸਲਾ ਲਿਆ ਹੈ।
ਦੱਸ ਦਈਏ ਆਪ ਨੇ ਰਾਘਵ ਚੱਢਾ ਨੂੰ ਰਾਜਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਅਸ਼ੋਕ ਮਿੱਤਲ ਨੂੰ ਜ਼ਿੰਮੇਵਾਰੀ ਦਿੱਤੀ ਸੀ। ਜਿਸ ਤੋਂ ਬਾਅਦ MP ਅਸ਼ੋਕ ਮਿੱਤਲ ਦੇ ਘਰ ਉੱਤੇ ਈਡੀ ਦੀ ਰੇਡ ਹੋਈ ਸੀ। ਹੁਣ ਅਸ਼ੋਕ ਮਿੱਤਲ ਵੱਲੋਂ ਵੀ ਆਪ ਨੂੰ ਛੱਡ ਦਿੱਤਾ ਗਿਆ ਹੈ।
Punjabi Shorts

Latest News