Monday, 21st of September 2026

Punjab News: ਪੰਜਾਬ ਦੀ ਸਿਆਸਤ 'ਚ ਹਲਚਲ, ਵੇਅਰਹਾਊਸ DM ਨੇ ਕੀਤੀ ਖ਼ੁਦਕੁਸ਼ੀ, ਵਿਵਾਦਤ ਵੀਡਿਓ ਤੋਂ ਬਾਅਦ CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫਾ

Edited By: Lajwinder Kaur | Updated at:
Punjab News: ਪੰਜਾਬ ਦੀ ਸਿਆਸਤ 'ਚ ਹਲਚਲ, ਵੇਅਰਹਾਊਸ DM ਨੇ ਕੀਤੀ ਖ਼ੁਦਕੁਸ਼ੀ, ਵਿਵਾਦਤ ਵੀਡਿਓ ਤੋਂ ਬਾਅਦ CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫਾ

Punjab News: ਪੰਜਾਬ ਦੀ ਸਿਆਸਤ 'ਚ ਹਲਚਲ, ਵੇਅਰਹਾਊਸ DM ਨੇ ਕੀਤੀ ਖ਼ੁਦਕੁਸ਼ੀ, ਵਿਵਾਦਤ ਵੀਡਿਓ ਤੋਂ ਬਾਅਦ CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫਾ

ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਦੇ ਡਿਸਟ੍ਰਿਕਟ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਨੇ ਇਸ ਖ਼ੌਫ਼ਨਾਕ ਕਦਮ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇੱਕ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਜ਼ਹਿਰ ਨਿਗਲਣ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਵੀਡੀਓ ਵੀ ਬਣਾਈ ਸੀ, ਜੋ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦਿਆਂ ਦਾਅਵਾ ਕੀਤਾ ਹੈ ਕਿ DM ਨੇ ਮਰਨ ਤੋਂ ਪਹਿਲਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਹੈ।

ਮੰਤਰੀ ਲਾਲਜੀਤ ਭੁੱਲਰ ਦਾ ਅਸਤੀਫ਼ਾ ਅਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼

ਇਸ ਮੰਦਭਾਗੀ ਘਟਨਾ ਦਾ ਖੁਲਾਸਾ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਕਦਮ ਚੁੱਕਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਚੀਫ਼ ਸੈਕਟਰੀ ਕੇ.ਏ.ਪੀ. ਸਿਨਹਾ ਨੂੰ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਰੰਧਾਵਾ ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਇਸ ਮਾਮਲੇ ਵਿੱਚ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਵਾਦਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫ਼ਾ ਲੈ ਲਿਆ ਹੈ। ਇਸ ਤੋਂ ਇਲਾਵਾ, ਮੁੱਖ ਸਕੱਤਰ ਨੂੰ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।