Friday, 2nd of October 2026

ਪੰਜਾਬ ਕਾਂਗਰਸ 'ਚ ਨਵਾਂ ਭੂਚਾਲ: ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ, ਅਮਿਤ ਸ਼ਾਹ ਨਾਲ ਹੋ ਸਕਦੀ ਮੁਲਾਕਾਤ...

Edited By: Lajwinder Kaur | Updated at:
ਪੰਜਾਬ ਕਾਂਗਰਸ 'ਚ ਨਵਾਂ ਭੂਚਾਲ: ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ, ਅਮਿਤ ਸ਼ਾਹ ਨਾਲ ਹੋ ਸਕਦੀ ਮੁਲਾਕਾਤ...

ਪੰਜਾਬ ਕਾਂਗਰਸ 'ਚ ਨਵਾਂ ਭੂਚਾਲ: ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ, ਅਮਿਤ ਸ਼ਾਹ ਨਾਲ ਹੋ ਸਕਦੀ ਮੁਲਾਕਾਤ...

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਸਿਆਸੀ ਖਿੱਚੋਤਾਣ ਦਰਮਿਆਨ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਅਚਾਨਕ ਦਿੱਲੀ ਪਹੁੰਚ ਗਏ ਹਨ। ਰੰਧਾਵਾ ਨੂੰ ਦਿੱਲੀ ਦੇ ਕਰਤੱਵਿਆ ਪੱਥ 'ਤੇ ਦੇਖਿਆ ਗਿਆ ਹੈ ਅਤੇ ਚਰਚਾ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰੇ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਮੋੜ ਵਜੋਂ ਦੇਖਿਆ ਜਾ ਰਿਹਾ ਹੈ।

ਚੰਨੀ ਵੱਲੋਂ ਮੀਟਿੰਗ, ਰੰਧਾਵਾ ਸਾਬ੍ਹ ਪਹੁੰਚੇ ਦਿੱਲੀ!

ਪੰਜਾਬ ਕਾਂਗਰਸ ਵਿੱਚ ਇਸ ਸਮੇਂ ਸਿਆਸੀ ਭੂਚਾਲ ਵਰਗੀ ਸਥਿਤੀ ਬਣੀ ਹੋਈ ਹੈ। ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਪਾਰਟੀ ਦੇ ਦਿੱਗਜ ਆਗੂਆਂ ਦੀ ਇੱਕ ਅਹਿਮ ਮੀਟਿੰਗ ਚੱਲ ਰਹੀ ਹੈ, ਜਿਸ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਧਾਨਗੀ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਸੁਖਜਿੰਦਰ ਸਿੰਘ ਰੰਧਾਵਾ ਦਾ ਦਿੱਲੀ ਪਹੁੰਚਣਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਚਰਚਾ ਨੇ ਸਿਆਸੀ ਪਾਰਾ ਹੋਰ ਵਧਾ ਦਿੱਤਾ ਹੈ।

ਇਹ ਮੁਲਾਕਾਤ ਅਜਿਹੇ ਨਾਜ਼ੁਕ ਸਮੇਂ 'ਤੇ ਹੋ ਰਹੀ ਹੈ ਜਦੋਂ ਪੰਜਾਬ ਕਾਂਗਰਸ ਅੰਦਰ ਪ੍ਰਧਾਨਗੀ ਦੇ ਮੁੱਦੇ ਨੂੰ ਲੈ ਕੇ ਸਪੱਸ਼ਟ ਤੌਰ 'ਤੇ ਦੋ ਫਾੜ ਹੁੰਦੇ ਨਜ਼ਰ ਆ ਰਹੇ ਹਨ। ਚੰਨੀ ਖੇਮੇ ਦੇ ਨਾਰਾਜ਼ ਆਗੂਆਂ ਵੱਲੋਂ ਹਾਈਕਮਾਨ ਦੇ ਫੈਸਲਿਆਂ ਨੂੰ ਨਕਾਰਨ ਅਤੇ ਖੁੱਲ੍ਹ ਕੇ ਬਗਾਵਤ ਕਰਨ ਨਾਲ ਪਾਰਟੀ ਦੀ ਅੰਦਰੂਨੀ ਸਥਿਤੀ ਗੰਭੀਰ ਬਣੀ ਹੋਈ ਹੈ। ਮੋਰਿੰਡਾ ਵਿੱਚ ਜਿੱਥੇ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਹੈ, ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਦੀ ਦਿੱਲੀ ਵਿੱਚ ਕੇਂਦਰੀ ਲੀਡਰਸ਼ਿਪ ਨਾਲ ਇਹ ਮੁਲਾਕਾਤ ਕਈ ਅਟਕਲਾਂ ਨੂੰ ਜਨਮ ਦੇ ਰਹੀ ਹੈ।

ਸਿਆਸੀ ਹਲਚਲ ਤੇਜ਼...

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਦੌਰਾ ਮਹਿਜ਼ ਇੱਕ ਰਸਮੀ ਮੁਲਾਕਾਤ ਨਹੀਂ ਸਗੋਂ ਇਸ ਦੇ ਗੰਭੀਰ ਸਿਆਸੀ ਮਾਇਨੇ ਹੋ ਸਕਦੇ ਹਨ। ਪੰਜਾਬ ਕਾਂਗਰਸ ਦੇ ਵੱਡੇ ਆਗੂਆਂ ਦਾ ਹਾਈਕਮਾਨ ਦੇ ਫੈਸਲਿਆਂ ਤੋਂ ਨਾਰਾਜ਼ ਹੋਣਾ ਅਤੇ ਦੂਜੇ ਪਾਸੇ ਦਿੱਲੀ ਵਿੱਚ ਇਸ ਤਰ੍ਹਾਂ ਦੀਆਂ ਹਰਕਤਾਂ ਪਾਰਟੀ ਦੇ ਆਉਣ ਵਾਲੇ ਭਵਿੱਖ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਿਆਸੀ ਸਥਿਰਤਾ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ। ਕੀ ਇਹ ਆਗੂ ਪਾਰਟੀ ਛੱਡਣ ਦੀ ਤਿਆਰੀ ਵਿੱਚ ਹਨ ਜਾਂ ਫਿਰ ਕੋਈ ਵੱਡਾ ਸਿਆਸੀ ਫੇਰਬਦਲ ਹੋਣ ਵਾਲਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ, ਪਰ ਫਿਲਹਾਲ ਪੰਜਾਬ ਦੀ ਸਿਆਸਤ ਵਿੱਚ ਉਥਲ-ਪੁਥਲ ਦਾ ਦੌਰ ਪੂਰੀ ਤਰ੍ਹਾਂ ਭਖਿਆ ਹੋਇਆ ਹੈ।