Monday, 14th of September 2026

ਬਿਜਲੀ ਕੱਟਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਪਾਵਰਕਾਮ ਦੇ CMD ਨੂੰ ਹਟਾਇਆ ਗਿਆ, ਜਾਣੋ ਕਿਸਨੂੰ ਮਿਲੀ ਵੱਡੀ ਜ਼ਿੰਮੇਵਾਰੀ...

ਸੂਬੇ ਚ ਚੱਲ ਰਹੇ ਬਿਜਲੀ ਸੰਕਟ ਦੇ ਵਿਚਾਲੇ ਹੀ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ, ਜਿਸ ਕਰਕੇ ਪਾਵਰਕਾਮ ਦੇ CMD ਨੂੰ ਬਦਲ ਦਿੱਤਾ ਗਿਆ ਹੈ। ਜੀ ਹਾਂ ਹੁਕਮਾਂ ਤੋਂ ਬਾਅਦ PSPCL ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ (CMD) ਬਸੰਤ ਗਰਗ ਨੂੰ ਉਨ੍ਹਾਂ ਦੇ ਹੁਣ ਵਾਲੇ ਅਹੁਦੇ ਤੋਂ ਹਟਾ ਦਿੱਤਾ ਹੈ।

Edited By: Lajwinder Kaur | Updated at:
Trending News
ਬਿਜਲੀ ਕੱਟਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਪਾਵਰਕਾਮ ਦੇ CMD ਨੂੰ ਹਟਾਇਆ ਗਿਆ, ਜਾਣੋ ਕਿਸਨੂੰ ਮਿਲੀ ਵੱਡੀ ਜ਼ਿੰਮੇਵਾਰੀ...

ਬਿਜਲੀ ਕੱਟਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! ਪਾਵਰਕਾਮ ਦੇ CMD ਨੂੰ ਹਟਾਇਆ ਗਿਆ, ਜਾਣੋ ਕਿਸਨੂੰ ਮਿਲੀ ਵੱਡੀ ਜ਼ਿੰਮੇਵਾਰੀ...

ਪੰਜਾਬ ਵਿੱਚ ਵੱਧ ਰਹੇ ਬਿਜਲੀ ਸੰਕਟ ਅਤੇ ਲਗਾਤਾਰ ਲੱਗ ਰਹੇ ਪਾਵਰ ਕੱਟਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੱਕ ਵੱਡਾ ਅਤੇ ਸਖ਼ਤ ਫ਼ੈਸਲਾ ਲਿਆ ਹੈ। ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ (CMD) ਬਸੰਤ ਗਰਗ ਨੂੰ ਉਨ੍ਹਾਂ ਦੇ ਹੁਣ ਵਾਲੇ ਅਹੁਦੇ ਤੋਂ ਹਟਾ ਦਿੱਤਾ ਹੈ।

ਉਨ੍ਹਾਂ ਦੀ ਜਗ੍ਹਾ 'ਤੇ 2001 ਬੈਚ ਦੇ ਸੀਨੀਅਰ ਆਈ.ਏ.ਐਸ. (IAS) ਅਧਿਕਾਰੀ ਗੁਰਕੀਰਤ ਕਿਰਪਾਲ ਸਿੰਘ ਨੂੰ ਪੀ.ਐਸ.ਪੀ.ਸੀ.ਐਲ. (PSPCL) ਦਾ ਨਵਾਂ ਸੀ.ਐੱਮ.ਡੀ. (CMD) ਨਿਯੁਕਤ ਕੀਤਾ ਗਿਆ ਹੈ।

ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਹੋਏ ਹੁਕਮ

ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਦੋਵਾਂ ਅਧਿਕਾਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਤੁਰੰਤ ਪ੍ਰਭਾਵ ਨਾਲ ਤਬਦੀਲੀ ਕੀਤੀ ਗਈ ਹੈ।

ਸਰਕਾਰੀ ਆਦੇਸ਼ ਵਿੱਚ ਇਸ ਤਬਦੀਲੀ ਨੂੰ ਪ੍ਰਸ਼ਾਸਨਿਕ ਲੋੜ ਦੱਸਿਆ ਗਿਆ ਹੈ। ਹੁਕਮਾਂ ਵਿੱਚ ਕਿਸੇ ਵੀ ਅਧਿਕਾਰੀ ਦੇ ਪਿਛਲੇ ਕੰਮਕਾਜ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ। ਇਸ ਲਈ ਇਸ ਫੇਰਬਦਲ ਨੂੰ ਸਰਕਾਰੀ ਤੌਰ ’ਤੇ ਪ੍ਰਸ਼ਾਸਨਿਕ ਵਿਵਸਥਾ ਦਾ ਹਿੱਸਾ ਦੱਸਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਹੁਣ ਬਿਜਲੀ ਦੇ ਲੰਬੇ ਕੱਟ ਨਹੀਂ ਲੱਗਣਗੇ ਅਤੇ ਪ੍ਰਾਈਵੇਟ ਬਿਜਲੀ ਪਲਾਂਟਾਂ ਨੂੰ ਵੀ ਸਰਕਾਰ ਵੱਲੋਂ ਠੀਕ ਕਰਵਾ ਲਿਆ ਗਿਆ ਹੈ, ਜਿਸ ਲਈ ਲਗਭਗ 200 ਸਰਕਾਰੀ ਮੁਲਾਜ਼ਮਾਂ ਦੀ ਤਾਇਨਾਤੀ ਵੀ ਕੀਤੀ ਗਈ ਸੀ।

ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਏਗੀ ਵੱਧ ਬਿਜਲੀ

ਮੰਤਰੀ ਨੇ ਦੱਸਿਆ ਕਿ ਕਿਸਾਨਾਂ ਨੂੰ ਪਹਿਲਾਂ ਨਾਲੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਹੁਣ 8 ਘੰਟਿਆਂ ਦੀ ਬਜਾਏ ਕਿਸਾਨਾਂ ਨੂੰ 10 ਘੰਟੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਬਿਜਲੀ ਦੀ ਮੰਗ 3,500 ਮੈਗਾਵਾਟ ਵੱਧ ਹੈ।

ਦੂਜੇ ਪਾਸੇ, ਸੂਬੇ ਵਿੱਚ ਬਿਜਲੀ ਦੀ ਮੰਗ ਲਗਾਤਾਰ 16 ਹਜ਼ਾਰ ਮੈਗਾਵਾਟ ਤੋਂ ਵੱਧ ਬਣੀ ਹੋਈ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਇਸ ਸਮੇਂ ਵੱਖ-ਵੱਖ ਸਰੋਤਾਂ ਰਾਹੀਂ ਵੱਧ ਤੋਂ ਵੱਧ ਪੱਧਰ 'ਤੇ ਬਿਜਲੀ ਪੈਦਾ ਕਰਵਾ ਰਿਹਾ ਹੈ, ਪਰ ਕੋਲੇ ਦੀ ਕਮੀ ਦੇ ਚਲਦਿਆਂ ਬਿਜਲੀ ਦੀ ਕੁੱਲ ਉਤਪਾਦਨ (Generation) ਮਹਿਜ਼ 5,743 ਮੈਗਾਵਾਟ ਤੱਕ ਹੀ ਪਹੁੰਚ ਸਕੀ ਹੈ।

ਪਿਛਲੇ ਦਿਨਾਂ ਦੇ ਮੁਕਾਬਲੇ ਪੰਜਾਬ ਵਿੱਚ ਬਿਜਲੀ ਦੀ ਉਤਪਾਦਨ (Generation) ਤਾਂ ਕੁਝ ਵੱਧੀ ਹੈ, ਪਰ ਬਿਜਲੀ ਦੀ ਮੰਗ ਵਿੱਚ ਕੋਈ ਕਮੀ ਦੇਖਣ ਨੂੰ ਨਹੀਂ ਮਿਲ ਰਹੀ ਹੈ। ਇਸ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ. (PSPCL) ਨੂੰ ਸਿੱਧੇ ਤੌਰ 'ਤੇ ਕੇਂਦਰੀ ਪੂਲ 'ਤੇ ਨਿਰਭਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਸੂਬੇ ਵਿੱਚ ਅੱਜ ਵੀ ਬਿਜਲੀ ਦੇ ਕੱਟ ਲੱਗ ਰਹੇ ਹਨ।

ਬਸੰਤ ਗਰਗ ਨੂੰ ਹੁਣ ਕਿਹੜੀ ਜ਼ਿੰਮੇਵਾਰੀ ਮਿਲੀ?

ਬਸੰਤ ਗਰਗ ਨੂੰ ਹੁਣ ਪ੍ਰਸ਼ਾਸਨਿਕ ਸਕੱਤਰ, ਉਦਯੋਗ ਅਤੇ ਵਣਜ ਵਿਭਾਗ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਉਨ੍ਹਾਂ ਨੂੰ ਪੂੰਜੀ ਪ੍ਰੋਤਸਾਹਨ ਵਿਭਾਗ ਅਤੇ ਸੂਚਨਾ ਤਕਨਾਲੋਜੀ ਉਦਯੋਗ ਪ੍ਰੋਤਸਾਹਨ ਵਿਭਾਗ ਦੇ ਪ੍ਰਸ਼ਾਸਨਿਕ ਸਕੱਤਰ ਦਾ ਵਾਧੂ ਕਾਰਜਭਾਰ ਵੀ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਬਸੰਤ ਗਰਗ ਕੋਲ ਬਿਜਲੀ ਵਿਭਾਗ ਦੇ ਨਾਲ-ਨਾਲ ਪਾਵਰ ਨਿਗਮਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਸੀ। ਉਹ ਬਿਜਲੀ ਸਪਲਾਈ, ਪਾਵਰ ਨਿਗਮਾਂ ਦੇ ਕੰਮਕਾਜ ਅਤੇ ਵਿਭਾਗੀ ਮਾਮਲਿਆਂ ਨਾਲ ਜੁੜੇ ਮੁੱਖ ਫੈਸਲਿਆਂ ਦੀ ਦੇਖਰੇਖ ਕਰ ਰਹੇ ਸਨ।

ਹੁਣ ਉਨ੍ਹਾਂ ਨੂੰ ਉਦਯੋਗ ਅਤੇ ਵਣਜ ਨਾਲ ਸਬੰਧਤ ਵਿਭਾਗਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਨ੍ਹਾਂ ਵਿਭਾਗਾਂ ਦਾ ਸਬੰਧ ਪੰਜਾਬ ਵਿੱਚ ਨਿਵੇਸ਼, ਉਦਯੋਗਿਕ ਵਿਕਾਸ ਅਤੇ ਨਵੇਂ ਕਾਰੋਬਾਰੀ ਮੌਕਿਆਂ ਨੂੰ ਉਤਸ਼ਾਹਿਤ ਕਰਨ ਨਾਲ ਹੈ।

ਗੁਰਕੀਰਤ ਕਿਰਪਾਲ ਸਿੰਘ ਕੋਲ ਵੱਡੀ ਜ਼ਿੰਮੇਵਾਰੀ

ਗੁਰਕੀਰਤ ਕਿਰਪਾਲ ਸਿੰਘ ਨੂੰ ਬਿਜਲੀ ਵਿਭਾਗ ਦੇ ਨਾਲ-ਨਾਲ ਪੰਜਾਬ ਦੇ ਦੋਵੇਂ ਮੁੱਖ ਪਾਵਰ ਨਿਗਮਾਂ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਹੈ।

ਉਹ ਹੁਣ:

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਦਾ ਵਾਧੂ ਕਾਰਜਭਾਰ ਸੰਭਾਲਣਗੇ।

ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਦਾ ਵਾਧੂ ਕਾਰਜਭਾਰ ਵੀ ਦੇਖਣਗੇ।

ਬਿਜਲੀ ਵਿਭਾਗ ਦੀ ਪ੍ਰਸ਼ਾਸਨਿਕ ਨਿਗਰਾਨੀ ਕਰਨਗੇ।

ਨਵੀਨ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦਾ ਵਾਧੂ ਕਾਰਜਭਾਰ ਸੰਭਾਲਣਗੇ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਮੁੱਖ ਸਕੱਤਰ ਦੀ ਜ਼ਿੰਮੇਵਾਰੀ ਵੀ ਜਾਰੀ ਰੱਖਣਗੇ।

ਇਸ ਤਰ੍ਹਾਂ ਗੁਰਕੀਰਤ ਕ੍ਰਿਪਾਲ ਸਿੰਘ ਕੋਲ ਹੁਣ ਕਈ ਮਹੱਤਵਪੂਰਨ ਵਿਭਾਗਾਂ ਦੇ ਨਾਲ ਪਾਵਰ ਨਿਗਮਾਂ ਦੀ ਅਗਵਾਈ ਦੀ ਜ਼ਿੰਮੇਵਾਰੀ ਵੀ ਰਹੇਗੀ।

Punjabi Shorts

Latest News