Trending:
ਸਿੱਖ ਧਰਮ ਦੇ ਬਾਨੀ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ‘ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦਾ ਜਨਮ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ ਹੋਇਆ ਸੀ। ਮੌਜੂਦ ਸਮੇਂ ਇਹ ਅਸਥਾਨ ਪਾਕਿਸਤਾਨ ਸਥਿਤ ਪੰਜਾਬ ‘ਚ ਸ੍ਰੀ ਨਨਕਾਣਾ ਸਾਹਿਬ ਦੇ ਨਾਂਅ ਨਾਲ ਮਸ਼ਹੂਰ ਹੈ। ਉਹਨਾਂ ਨੂੰ ਸਾਰੀ ਦੁਨੀਆ ਵਿੱਚ ਸੱਚ, ਪਿਆਰ ਅਤੇ ਮਨੁੱਖਤਾ ਦੇ ਪ੍ਰਤੀਕ ਦੇ ਤੌਰ ‘ਤੇ ਜਾਣਿਆ ਜਾਂਦਾ ਹੈ।ਗੁਰੂ ਸਾਹਿਬ ਨੇ ਆਪਣੇ ਜੀਵਨ ‘ਚ 4 ਉਦਾਸੀਆਂ ਕੀਤੀਆਂ ਕੁਰਾਹੇ ‘ਤੇ ਜਾ ਰਹੀ ਮਨੁੱਖਤਾ ਨੂੰ ਸਿੱਧੇ ਰਸਤੇ ਪਾਇਆ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਗੁਰੂ ਘਰਾਂ ‘ਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਸ੍ਰੀ ਹਰਿਮੰਦਰ ਸਾਹਿਬ ‘ਚ ਸਜਾਏ ਜਾਣਗੇ ਜਲੌਅ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਵਿੱਤਰ ਜਲੌਅ ਸੰਗਤ ਦੇ ਦਰਸ਼ਨਾਂ ਲਈ ਸਜਾਏ । ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ ਕੀਤੀ ਜਾਵੇਗੀ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗਦਰਸ਼ਨ ਕਰਦਾ ਰਹਿੰਦਾ ਹੈ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਦਾ ਬ੍ਰਹਮ ਪ੍ਰਕਾਸ਼ ਸਾਡੇ ਗ੍ਰਹਿ ਨੂੰ ਹਮੇਸ਼ਾ ਲਈ ਰੌਸ਼ਨ ਕਰਦਾ ਰਹੇ। pic.twitter.com/qJqvQyQvep
— Narendra Modi (@narendramodi) November 5, 2025
ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ CM ਵੱਲੋਂ ਮੁਬਾਰਕਬਾਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਲੋਕਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਲਿਖਿਆ... ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਸੰਦੇਸ਼ ਮਨੁੱਖਤਾ ਨੂੰ ਸਦੀਵੀ ਗਿਆਨ ਨਾਲ ਮਾਰਗਦਰਸ਼ਨ ਕਰਦੇ ਰਹਿੰਦੇ ਹਨ। ਦਇਆ, ਸਮਾਨਤਾ, ਨਿਮਰਤਾ ਅਤੇ ਸੇਵਾ ਦੀਆਂ ਉਨ੍ਹਾਂ ਦੀਆਂ ਸਿੱਖਿਆਵਾਂ ਬਹੁਤ ਪ੍ਰੇਰਨਾਦਾਇਕ ਹਨ। ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਦੀ ਬ੍ਰਹਮ ਰੋਸ਼ਨੀ ਸਾਡੇ ਗ੍ਰਹਿ ਨੂੰ ਹਮੇਸ਼ਾ ਲਈ ਰੌਸ਼ਨ ਕਰਦੀ ਰਹੇ।…ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਨਾਲ ਸ੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਏ, ਗੁਰੂ ਸਾਹਿਬ ਅੱਗੇ ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹਿਣ ਦੀ ਅਰਦਾਸ ਬੇਨਤੀ ਕੀਤੀ।