Friday, 25th of September 2026

Prof. Prem Singh Chandumajra ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Edited By: Gurjeet Singh | Updated at:
Prof. Prem Singh Chandumajra ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Prof. Prem Singh Chandumajra ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸ੍ਰੀ ਫਤਿਹਗੜ੍ਹ ਸਾਹਿਬ:-  ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਅੱਜ ਮੰਗਲਵਾਰ ਨੂੰ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਦਖ਼ਲ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ, ਕਿਉਂਕਿ ਕਾਫੀ ਸਮੇਂ ਤੋਂ ਇਹ ਚੋਣਾਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਇਸ ਕਾਰਨ ਕਈ ਧਾਰਮਿਕ ਅਤੇ ਪੰਥਕ ਮਸਲੇ ਲਟਕੇ ਹੋਏ ਹਨ, ਜਿਨ੍ਹਾਂ ਨੂੰ ਵਿਵਾਦ ਬਣਾਉਣ ਦੀ ਥਾਂ ਸਾਂਝੀ ਬੈਠਕਾਂ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ।

ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਇੱਕ ਵਿਸ਼ਵ ਪੱਧਰੀ ਪੰਥਕ ਮੀਟਿੰਗ ਬੁਲਾਉਣ ਦੀ ਹੈ, ਜਿਸ ਵਿੱਚ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਇਕੱਠੀਆਂ ਹੋ ਕੇ ਪੰਥ ਦੇ ਮੌਜੂਦਾ ਚੁਣੌਤੀਆਂ ਭਰੇ ਹਾਲਾਤਾਂ ’ਤੇ ਗੰਭੀਰ ਚਰਚਾ ਕਰਨ। ਉਨ੍ਹਾਂ ਦੱਸਿਆ ਕਿ ਅੱਜ ਪੰਥ ਭਰਾ-ਮਾਰੂ ਹਾਲਾਤਾਂ ਵੱਲ ਵੱਧ ਰਿਹਾ ਹੈ, ਜਿਸ ਤੋਂ ਬਚਣ ਲਈ ਸਾਰਿਆਂ ਨੂੰ ਇਕ ਜੁੱਟ ਹੋ ਕੇ ਸੋਚਣ ਦੀ ਲੋੜ ਹੈ।