Monday, 9th of November 2026

ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਪਟਿਆਲਾ ਦਾ AQI 499 ਤੱਕ ਪਹੁੰਚਿਆ, ਜਲੰਧਰ-ਲੁਧਿਆਣਾ ਦਾ ਵੀ ਬੁਰਾ ਹਾਲ; ਸਾਹ ਲੈਣਾ ਹੋਇਆ ਔਖਾ

ਦਿੱਲੀ ਤੋਂ ਬਾਅਦ ਪੰਜਾਬ ਦੇ ਵਿੱਚ ਹਵਾ ਪ੍ਰਦੂਸ਼ਣ ਦਾ ਵਾਧਾ ਹੋਇਆ ਹੈ। ਲੋਕਾਂ ਨੇ ਦੀਵਾਲੀ ਮੌਕੇ ਪਟਾਕੇ ਚਲਾਕੇ ਹਵਾ ਨੂੰ ਖਰਾਬ ਕਰਕੇ ਰੱਖ ਦਿੱਤਾ ਹੈ। ਜਿਸ ਕਰਕੇ ਸਾਹ ਲੈਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਪ੍ਰਦੂਸ਼ਣ ਦੇ ਮੀਟਰ ਦੇ ਹੈਰਾਨ ਕਰਨ ਵਾਲੇ ਅੰਕੜੇ ਆ ਰਹੇ ਹਨ। ਅਜਿਹੀ ਹਵਾ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਬਹੁਤ ਹੀ ਹਾਨੀਕਾਰਕ ਸਾਬਿਤ ਹੁੰਦੀ ਹੈ।

Edited By: Lajwinder Kaur | Updated at:
ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਪਟਿਆਲਾ ਦਾ AQI 499 ਤੱਕ ਪਹੁੰਚਿਆ, ਜਲੰਧਰ-ਲੁਧਿਆਣਾ ਦਾ ਵੀ ਬੁਰਾ ਹਾਲ; ਸਾਹ ਲੈਣਾ ਹੋਇਆ ਔਖਾ

ਦੀਵਾਲੀ ਤੋਂ ਬਾਅਦ ਪੰਜਾਬ ਦੀ ਹਵਾ ਹੋਈ ਜ਼ਹਿਰੀਲੀ, ਪਟਿਆਲਾ ਦਾ AQI 499 ਤੱਕ ਪਹੁੰਚਿਆ, ਜਲੰਧਰ-ਲੁਧਿਆਣਾ ਦਾ ਵੀ ਬੁਰਾ ਹਾਲ; ਸਾਹ ਲੈਣਾ ਹੋਇਆ ਔਖਾ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਵਧ ਗਿਆ ਹੈ। ਪਟਾਕੇ ਚਲਾਉਣ ਅਤੇ ਪਰਾਲੀ ਸਾੜਨ ਕਾਰਨ ਕਈ ਸ਼ਹਿਰਾਂ ਦੀ ਹਵਾ ਦੀ ਗੁਣਵੱਤਾ ਖ਼ਰਾਬ ਹੋ ਗਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵੱਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਮੰਡੀ ਗੋਬਿੰਦਗੜ੍ਹ 382 AQI ਤੇ ਪਟਿਆਲਾ ਦਾ AQI 499  ਨਾਲ ਪੰਜਾਬ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਹੇ।

ਜਲੰਧਰ ਤੇ ਲੁਧਿਆਣੇ ਦੀ ਹਵਾ ਵੀ ਹੋਈ ਖਰਾਬ

ਇਸ ਤੋਂ ਇਲਾਵਾ ਜਲੰਧਰ ਵਿੱਚ AQI 327 ਅਤੇ ਲੁਧਿਆਣਾ ਵਿੱਚ 306 ਦਰਜ ਕੀਤਾ ਗਿਆ। ਇਨ੍ਹਾਂ ਦੋਵਾਂ ਸ਼ਹਿਰਾਂ ਵਿੱਚ ਵੀ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਹੀ। ਇਸ ਪੱਧਰ ਦਾ ਪ੍ਰਦੂਸ਼ਣ ਲੋਕਾਂ ਦੀ ਸਿਹਤ ਲਈ ਨੁਕਸਾਨਦਾਇਕ ਹੋ ਸਕਦਾ ਹੈ ਅਤੇ ਲਗਾਤਾਰ ਅਜਿਹੀ ਹਵਾ ਵਿੱਚ ਸਾਹ ਲੈਣ ਨਾਲ ਸਾਹ ਸਬੰਧੀ ਸਮੱਸਿਆਵਾਂ ਵਧ ਸਕਦੀਆਂ ਹਨ।

ਉੱਥੇ ਹੀ ਖੰਨਾ ਵਿੱਚ AQI 274, ਅੰਮ੍ਰਿਤਸਰ ਵਿੱਚ 244 ਦਰਜ ਕੀਤਾ ਗਿਆ। ਇਨ੍ਹਾਂ ਸ਼ਹਿਰਾਂ ਵਿੱਚ ਵੀ ਹਵਾ ਦੀ ਗੁਣਵੱਤਾ ਚਿੰਤਾਜਨਕ ਬਣੀ ਹੋਈ ਹੈ। ਦੂਜੇ ਪਾਸੇ ਚੰਡੀਗੜ੍ਹ ਦੀ ਹਵਾ ਪੰਜਾਬ ਦੇ ਹੋਰ ਸ਼ਹਿਰਾਂ ਦੇ ਮੁਕਾਬਲੇ ਕੁਝ ਬਿਹਤਰ ਰਹੀ, ਜਿੱਥੇ AQI 134 ਦਰਜ ਕੀਤਾ ਗਿਆ।

ਪਟਿਆਲਾ ਵਿੱਚ AQI 499 ਤੱਕ ਪਹੁੰਚਿਆ

ਇਸ ਦੌਰਾਨ ਪਟਿਆਲਾ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਲੈ ਕੇ ਇੱਕ ਹੋਰ ਚਿੰਤਾਜਨਕ ਅੰਕੜਾ ਸਾਹਮਣੇ ਆਇਆ ਹੈ। 9 ਨਵੰਬਰ ਦੀ ਸਵੇਰ 7:21 ਵਜੇ ਏਅਰ ਕੁਆਲਿਟੀ ਮਾਨੀਟਰਿੰਗ ਵੈੱਬਸਾਈਟ ਮੁਤਾਬਕ ਸ਼ਹਿਰ ਦਾ AQI 499 ਦਰਜ ਕੀਤਾ ਗਿਆ। ਇਸ ਦੇ ਨਾਲ PM2.5 ਦਾ ਪੱਧਰ 323 ਅਤੇ PM10 ਦਾ ਪੱਧਰ 402 ਮਾਈਕ੍ਰੋਗ੍ਰਾਮ ਪ੍ਰਤੀ ਘਣ ਮੀਟਰ ਰਿਹਾ।

ਸਵੇਰੇ ਪਟਿਆਲਾ ਵਿੱਚ ਤਾਪਮਾਨ 19 ਡਿਗਰੀ ਸੈਲਸੀਅਸ ਅਤੇ ਹਵਾ ਦੀ ਰਫ਼ਤਾਰ 8.6 ਕਿਲੋਮੀਟਰ ਪ੍ਰਤੀ ਘੰਟਾ ਦਰਜ ਕੀਤੀ ਗਈ। ਇਨ੍ਹਾਂ ਅੰਕੜਿਆਂ ਮੁਤਾਬਕ ਸ਼ਹਿਰ ਦੀ ਹਵਾ ਬੇਹੱਦ ਖ਼ਰਾਬ ਸਥਿਤੀ ਵਿੱਚ ਪਹੁੰਚ ਗਈ ਸੀ।

ਮਾਹਿਰਾਂ ਮੁਤਾਬਕ ਹਵਾ ਵਿੱਚ ਮੌਜੂਦ PM2.5 ਵਰਗੇ ਬਰੀਕ ਕਣ ਸਾਹ ਰਾਹੀਂ ਫੇਫੜਿਆਂ ਤੱਕ ਪਹੁੰਚ ਸਕਦੇ ਹਨ ਅਤੇ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ। ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਪ੍ਰਦੂਸ਼ਣ ਜ਼ਿਆਦਾ ਹੋਣ ਸਮੇਂ ਬੇਲੋੜਾ ਘਰੋਂ ਬਾਹਰ ਨਿਕਲਣ ਤੋਂ ਬਚਣ ਅਤੇ ਆਪਣੀ ਸਿਹਤ ਦਾ ਧਿਆਨ ਰੱਖਣ।