ਅੰਮ੍ਰਿਤਸਰ ਵਿਖੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 3 ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪੁਲ ਦੇ ਡਿਵਾਇਡਰ ਦੇ ਨਾਲ ਟਕਰਾ ਗਈ ਅਤੇ ਕਾਰ ਦਾ ਇੰਜਣ ਹੀ ਵੱਖ ਹੋ ਗਿਆ। ਹਾਦਸੇ ਦੌਰਾਨ ਕਾਰ ਵਿੱਚ 4 ਨੌਜਵਾਨ ਸਵਾਰ ਸਨ ਅਤੇ ਤਿੰਨ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖਮੀ ਹੋ ਗਈ। ਇਹ ਹਾਦਸਾ ਅੰਮ੍ਰਿਤਸਰ ਬਾਈਪਾਸ 'ਤੇ ਮਹਾਲਾਂ ਪੁਲ ਨੇੜੇ ਵਾਪਰਿਆ।
ਪੁਲਿਸ ਨੇ ਤਿੰਨ ਮ੍ਰਿਤਕਾਂ ਦੀ ਪਛਾਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜੋਬਨ ਪਿੰਡ ਚੱਕ ਮਿਸ਼ਰੀ ਖਾਨ ਦਾ ਰਹਿਣ ਵਾਲਾ ਸੀ। ਦੂਜਾ ਨੌਜਵਾਨ ਬਿੱਲਾ, ਲੋਪੋਕੇ ਪਿੰਡ ਦਾ ਰਹਿਣ ਵਾਲਾ ਸੀ ਅਤੇ ਤੀਜਾ ਅਵਤਾਰ ਸਿੰਘ ਬੋਪਾਰਾਏ ਬਾਜ ਕਲਾਂ ਪਿੰਡ ਦਾ ਰਹਿਣ ਵਾਲਾ ਸੀ। ਹਾਦਸੇ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ, ਜਿਸਦੀ ਪਛਾਣ ਚੱਕ ਮਿਸ਼ਰੀ ਖਾਨ, ਸੁੰਨੀ ਵਾਸੀ ਵਜੋਂ ਹੋਈ ਹੈ। ਉਸਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਮੌਕੇ 'ਤੇ ਐਂਬੂਲੈਂਸ ਨੇ ਮਨਾਇਆ ਅਤੇ ਗੰਭੀਰ ਜ਼ਖਮੀ ਨੂੰ ਹਸਪਤਾਲ ਦਾਖਲ ਕਰਵਾਇਆ। ਫਿਲਹਾਲ ਲਈ ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।