Trending:
Punjab special assembly session in Anandpur Sahib, ਸ੍ਰੀ ਅਨੰਦਪੁਰ ਸਾਹਿਬ 'ਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ। ਕਰੀਬ 63 ਵਰ੍ਹਿਆਂ ਮਗਰੋਂ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ।
ਸ੍ਰੀ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰੀ ਪਾਰਕ ’ਚ ਵਾਟਰ ਪਰੂਫ ਟੈਂਟ ’ਚ ਅੱਜ ਦੁਪਹਿਰ 1 ਵਜੇ ਸੈਸ਼ਨ ਸ਼ੁਰੂ ਹੋਵੇਗਾ। ਇਸ ਆਰਜ਼ੀ ਵਿਧਾਨ ਸਭਾ ’ਚ ਕਰੀਬ 500 ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਵਿਧਾਨ ਸਭਾ ਦੇ ਸਦਨ ’ਚ ਗੁਰੂ ਤੇਗ਼ ਬਹਾਦਰ ਪ੍ਰਤੀ ਸ਼ਰਧਾ ਭੇਟ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਸਰਕਾਰੀ ਮਤਾ ਪੇਸ਼ ਕੀਤਾ ਜਾਵੇਗਾ। ਇਸ ਮਗਰੋਂ ਸਦਨ ’ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਸਿਧਾਤਾਂ ’ਤੇ ਚਰਚਾ ਹੋਵੇਗੀ। ਵਿਸ਼ੇਸ਼ ਇਜਲਾਸ ਕਰੀਬ ਤਿੰਨ ਘੰਟੇ ਚੱਲਣ ਦੀ ਸੰਭਾਵਨਾ ਹੈ।
ਪਹਿਲੀ ਵਾਰ ਸਦਨ ’ਚ ਸ਼ਰਧਾ ਤੇ ਰੂਹਾਨੀਅਤ ਦਾ ਰੰਗ ਵੇਖਣ ਨੂੰ ਮਿਲੇਗਾ। ਵਿਧਾਨ ਸਭਾ ਦੇ ਮੈਂਬਰਾਂ ਦੀ ਹਾਜ਼ਰੀ ਵੀ ਜ਼ਿਆਦਾ ਰਹਿਣ ਦੀ ਸੰਭਾਵਨਾ ਹੈ।