Thursday, 29th of October 2026

ਪੰਜਾਬ-ਚੰਡੀਗੜ੍ਹ ‘ਚ 2 ਦਿਨ ਮੀਂਹ ਤੇ ਹਨੇਰੀ ਦਾ ਅਲਰਟ, ਗੜ੍ਹੇ ਪੈਣ ਦੀ ਵੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 29 ਅਕਤੂਬਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 29 ਅਤੇ 30 ਅਕਤੂਬਰ ਨੂੰ ਕਈ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ।

Edited By: Lajwinder Kaur | Updated at:
ਪੰਜਾਬ-ਚੰਡੀਗੜ੍ਹ ‘ਚ 2 ਦਿਨ ਮੀਂਹ ਤੇ ਹਨੇਰੀ ਦਾ ਅਲਰਟ, ਗੜ੍ਹੇ ਪੈਣ ਦੀ ਵੀ ਸੰਭਾਵਨਾ

ਪੰਜਾਬ-ਚੰਡੀਗੜ੍ਹ ‘ਚ 2 ਦਿਨ ਮੀਂਹ ਤੇ ਹਨੇਰੀ ਦਾ ਅਲਰਟ, ਗੜ੍ਹੇ ਪੈਣ ਦੀ ਵੀ ਸੰਭਾਵਨਾ

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ 29 ਅਕਤੂਬਰ ਤੋਂ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 29 ਅਤੇ 30 ਅਕਤੂਬਰ ਨੂੰ ਕਈ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣ ਅਤੇ ਕੁਝ ਥਾਵਾਂ ’ਤੇ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ। ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, 31 ਅਕਤੂਬਰ ਤੋਂ ਮੌਸਮ ਆਮ ਵਾਂਗ ਹੋਣ ਦੀ ਉਮੀਦ ਹੈ।

ਬੁੱਧਵਾਰ ਦੇ ਮੁਕਾਬਲੇ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 36.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਉੱਧਰ, ਚੰਡੀਗੜ੍ਹ ਵਿੱਚ 28 ਅਕਤੂਬਰ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਰਿਹਾ, ਜੋ ਆਮ ਨਾਲੋਂ 4.2 ਡਿਗਰੀ ਵੱਧ ਸੀ।

ਪੱਛਮੀ ਗੜਬੜੀ ਕਾਰਨ ਬਦਲੇਗਾ ਮੌਸਮ

ਮੌਸਮ ਵਿਭਾਗ ਅਨੁਸਾਰ, ਪੱਛਮੀ ਗੜਬੜੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ। ਕਈ ਥਾਵਾਂ ’ਤੇ ਬਿਜਲੀ ਚਮਕਣ, ਗਰਜ ਨਾਲ ਮੀਂਹ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਗੜੇ ਵੀ ਪੈ ਸਕਦੇ ਹਨ।

30 ਅਕਤੂਬਰ ਤੋਂ 5 ਨਵੰਬਰ ਤੱਕ ਮੌਸਮ ਦਾ ਹਾਲ

ਮੌਸਮ ਵਿਭਾਗ ਮੁਤਾਬਕ 30 ਅਕਤੂਬਰ ਤੋਂ ਬਾਅਦ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੋ ਜਾਵੇਗੀ। 31 ਅਕਤੂਬਰ ਤੋਂ 4 ਨਵੰਬਰ ਤੱਕ ਕੋਈ ਮੌਸਮੀ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਦਿਨ ਦਾ ਤਾਪਮਾਨ 30 ਤੋਂ 32 ਡਿਗਰੀ ਰਹਿ ਸਕਦਾ ਹੈ, ਜਦਕਿ ਕੁਝ ਥਾਵਾਂ ’ਤੇ ਇਹ 32 ਤੋਂ 34 ਡਿਗਰੀ ਤੱਕ ਪਹੁੰਚ ਸਕਦਾ ਹੈ।

ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਦੇ ਕੁਝ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 8 ਤੋਂ 12 ਡਿਗਰੀ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਰਾਤ ਦਾ ਤਾਪਮਾਨ 12 ਤੋਂ 14 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪੂਰੇ ਹਫ਼ਤੇ ਦੌਰਾਨ ਰਾਤ ਦਾ ਤਾਪਮਾਨ ਆਮ ਦੇ ਨੇੜੇ ਰਹਿਣ ਦਾ ਅਨੁਮਾਨ ਹੈ।