Sunday, 11th of January 2026

Severe cold grips Punjab: ਕੜਾਕੇ ਦੀ ਠੰਢ ਨੇ ਠਾਰਿਆ ਪੰਜਾਬ

Reported by: Anhad S Chawla  |  Edited by: Jitendra Baghel  |  December 27th 2025 01:42 PM  |  Updated: December 27th 2025 01:42 PM
Severe cold grips Punjab: ਕੜਾਕੇ ਦੀ ਠੰਢ ਨੇ ਠਾਰਿਆ ਪੰਜਾਬ

Severe cold grips Punjab: ਕੜਾਕੇ ਦੀ ਠੰਢ ਨੇ ਠਾਰਿਆ ਪੰਜਾਬ

ਪੰਜਾਬ ਅਤੇ ਹਰਿਆਣਾ ’ਚ ਕੜਾਕੇ ਦੀ ਠੰਢ ਪੈ ਰਹੀ ਹੈ, ਜਦੋਂ ਕਿ ਸ਼ਨੀਵਾਰ ਨੂੰ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ ਦੇਖਣ ਨੂੰ ਮੀਲੀ।

ਸਥਾਨਕ ਮੌਸਮ ਵਿਭਾਗ ਦੀ ਇੱਕ ਰਿਪੋਰਟ ਮੁਤਾਬਕ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਬੱਲੋਵਾਲ ਸੌਂਖੜੀ ਪੰਜਾਬ ਦੀ ਸਭ ਤੋਂ ਠੰਡੀ ਥਾਂ ਰਹੀ, ਜਿੱਥੇ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਹੋਰ ਖੇਤਰਾਂ ’ਚ, ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ। ਲੁਧਿਆਣਾ ’ਚ 4.6 ਡਿਗਰੀ ਜਦੋਂ ਕਿ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਰਿਹਾ।

ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 5.4, 6, 4.9 ਅਤੇ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਘੱਟੋ-ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਗੁਆਂਢੀ ਹਰਿਆਣਾ ’ਚ ਗੁਰੂਗ੍ਰਾਮ 4.9 ਡਿਗਰੀ ਸੈਲਸੀਅਸ ਦੇ ਨਾਲ ਸਭ ਤੋਂ ਠੰਡਾ ਸਥਾਨ ਰਿਹਾ।

ਅੰਬਾਲਾ ’ਚ ਘੱਟੋ-ਘੱਟ ਤਾਪਮਾਨ 9.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ, ਜਦੋਂ ਕਿ ਹਿਸਾਰ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਸੀ।

ਕਰਨਾਲ ’ਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਸੀ।

ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.5, 7.2, 6.5 ਅਤੇ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।