ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਅਕਾਲੀ ਆਗੂ ਨਰਦੇਵ ਸਿੰਘ ਉਰਫ਼ ਬੌਬੀ ਮਾਨ ਨੂੰ ਜ਼ਮਾਨਤ ਦੇ ਦਿੱਤੀ ਹੈ।
ਮਾਨ, ਜਿਸਨੇ 2024 ਦੀਆਂ ਲੋਕ ਸਭਾ ਚੋਣਾਂ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਲੜੀਆਂ ਸਨ, ਉਨ੍ਹਾਂ ਨੂੰ 2024 ਦੀਆਂ ਪੰਚਾਇਤ ਚੋਣਾਂ ਦੌਰਾਨ ਹੋਏ ਹਿੰਸਕ ਟਕਰਾਅ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ’ਚ ਦਰਜ FIR ’ਚ ਉਨ੍ਹਾਂ ਦੇ ਭਰਾ ਵਰਦੇਵ ਸਿੰਘ (ਨੋਨੀ ਮਾਨ) ਅਤੇ ਹੋਰਾਂ ਦੇ ਨਾਮ ਸ਼ਾਮਲ ਹਨ, ਜਿਸ ’ਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਦੇ ਦਫ਼ਤਰ ਦੇ ਬਾਹਰ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਗੋਲੀਬਾਰੀ, ਅਪਰਾਧਿਕ ਧਮਕੀ ਅਤੇ ਕਤਲ ਦੀ ਕੋਸ਼ਿਸ਼ ਦੇ ਇਲਜ਼ਾਮ ਲਗਾਏ ਗਏ ਸਨ।