Monday, 5th of October 2026

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ‘ਤੇ ਬਹੁਤ ਹੀ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਹਾਈ ਕੋਰਟ ਵੱਲੋਂ ਵਾਰ-ਵਾਰ ਸਮਾਂ ਦੇਣ ਦੇ ਬਾਵਜੂਦ ਮਸਲੇ ਦਾ ਹੱਲ ਨਾ ਹੋਣ 'ਤੇ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ...

Edited By: Lajwinder Kaur | Updated at:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ: DA ਦੇ ਬਕਾਏ ਨੂੰ ਲੈ ਕੇ ਮੁੱਖ ਸਕੱਤਰ ਨੂੰ ਮੁੜ ਪੇਸ਼ ਹੋਣ ਦੇ ਹੁਕਮ, 'ਲੁਕਣ-ਮੀਚੀ' ਵਾਲੇ ਰਵੱਈਏ 'ਤੇ ਅਦਾਲਤ ਨਾਰਾਜ਼

ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ‘ਤੇ ਬਹੁਤ ਹੀ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਹਾਈ ਕੋਰਟ ਵੱਲੋਂ ਵਾਰ-ਵਾਰ ਸਮਾਂ ਦੇਣ ਦੇ ਬਾਵਜੂਦ ਮਸਲੇ ਦਾ ਹੱਲ ਨਾ ਹੋਣ 'ਤੇ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ, ਜਿਸ ਦੇ ਚਲਦਿਆਂ ਪੰਜਾਬ ਦੇ ਮੁੱਖ ਸਕੱਤਰ (Chief Secretary) ਕੇ.ਏ.ਪੀ. ਸਿਨਹਾ ਨੂੰ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣਾ ਪਿਆ।

ਹਾਈ ਕੋਰਟ ਦੀ ਸਖ਼ਤ ਟਿੱਪਣੀ: 'ਲੁਕਣ-ਮੀਚੀ ਦਾ ਖੇਲ੍ਹ ਨਹੀਂ ਹੋਣ ਦਿੱਤਾ ਜਾਵੇਗਾ'

ਸੁਣਵਾਈ ਦੌਰਾਨ ਹਾਈ ਕੋਰਟ ਨੇ ਬਹੁਤ ਹੀ ਤਲਖ਼ ਲਹਿਜ਼ੇ ਵਿੱਚ ਆਖਿਆ ਕਿ ਡੀ.ਏ. (DA) ਦੇ ਮਾਮਲੇ ‘ਤੇ ਸਰਕਾਰ ਨੂੰ ਪਹਿਲਾਂ ਹੀ ਕਈ ਵਾਰ ਮੌਕੇ ਅਤੇ ਸਮਾਂ ਦਿੱਤਾ ਜਾ ਚੁੱਕਾ ਹੈ। ਅਦਾਲਤ ਨੇ ਸਾਫ਼ ਕੀਤਾ ਕਿ ਸਰਕਾਰ ਨੂੰ ਦੇਸ਼ ਦੀ ਸਰਵਉੱਚ ਅਦਾਲਤ (ਸੁਪਰੀਮ ਕੋਰਟ) ਵਿੱਚ ਜਾਣ ਦਾ ਪੂਰਾ ਹੱਕ ਸੀ, ਪਰ ਇਸ ਦਿਸ਼ਾ ਵਿੱਚ ਕੋਈ ਵੀ ਠੋਸ ਅਤੇ ਗੰਭੀਰ ਕਦਮ ਨਹੀਂ ਚੁੱਕਿਆ ਗਿਆ। ਹਾਈ ਕੋਰਟ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਦਾਲਤ ਵਿੱਚ ਇਹ "ਲੁਕਣ-ਮੀਚੀ ਦਾ ਖੇਲ੍ਹ" ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਦਾਲਤ ਨੇ ਹਾਈ ਕੋਰਟ ਦੀ ਰਜਿਸਟਰੀ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ ਕਿ ਉਹ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਅਪੀਲ ਦੀ ਅਜੋਕੀ ਸਥਿਤੀ (Status Report) ਤੁਰੰਤ ਪੇਸ਼ ਕਰੇ। ਇਸਦੇ ਨਾਲ ਹੀ, ਅਦਾਲਤ ਨੇ ਮੁੱਖ ਸਕੱਤਰ ਨੂੰ ਅਗਲੇ ਦਿਨ ਸਵੇਰੇ 10 ਵਜੇ ਦੁਬਾਰਾ ਨਿੱਜੀ ਤੌਰ ‘ਤੇ ਅਦਾਲਤ ਵਿੱਚ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।

ਸੁਪਰੀਮ ਕੋਰਟ ਦੀ ਪਟੀਸ਼ਨ ਅਤੇ 50% ਡੀ.ਏ. ਦਾ ਮਾਮਲਾ

ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕੁਝ ਇਤਰਾਜ਼ (Objections) ਲੱਗੇ ਸਨ, ਜਿਨ੍ਹਾਂ ਨੂੰ ਹੁਣ ਦੂਰ ਕਰ ਲਿਆ ਗਿਆ ਹੈ।

CM ਮਾਨ ਨਾਲ ਹੋਈ ਸੀ ਮੀਟਿੰਗ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁਲਾਜ਼ਮ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਸੀ ਕਿ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨੂੰ 50% ਡੀ.ਏ. ਦਿੱਤਾ ਜਾਵੇਗਾ। ਇਸ ਤਹਿਤ ਸਰਕਾਰ ਵੱਲੋਂ ਮੁਲਾਜ਼ਮਾਂ ਦਾ 8% ਬਕਾਇਆ ਡੀ.ਏ. ਜਾਰੀ ਕੀਤਾ ਜਾਣਾ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ‘ਤੇ ਕਰੀਬ 248 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ।