Friday, 9th of October 2026

ਪੰਜਾਬ ਬੰਦ ਵਿਚਾਲੇ ਬੀ.ਕੇ.ਯੂ. ਉਗਰਾਹਾਂ ਦਾ ਵੱਡਾ ਐਲਾਨ! 30 ਅਗਸਤ ਤੋਂ ਸੂਬੇ ਭਰ ‘ਚ DC ਦਫ਼ਤਰਾਂ ਬਾਹਰ ਲੱਗਣਗੇ ਪੱਕੇ ਮੋਰਚੇ

ਪੰਜਾਬ ਬੰਦ ਵਿਚਾਲੇ ਬੀਕੇਯੂ ਏਕਤਾ ਉਗਰਾਹਾਂ ਨੇ 30 ਅਗਸਤ ਤੋਂ ਸੂਬੇ ਭਰ ਵਿੱਚ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਟਰੈਕਟਰ-ਟਰਾਲੀਆਂ ਸਮੇਤ ਡੀਸੀ ਦਫ਼ਤਰਾਂ ਦੇ ਬਾਹਰ ਪੱਕੇ ਮੋਰਚੇ ਲਗਾਉਣਗੇ। ਜਥੇਬੰਦੀ ਨੇ 13 ਮੰਗਾਂ ਰੱਖੀਆਂ ਹਨ, ਜਿਨ੍ਹਾਂ ਵਿੱਚ ਮੁਕਤ ਵਪਾਰ ਸਮਝੌਤਾ ਅਤੇ ਲੈਂਡ ਪੂਲਿੰਗ ਨੀਤੀ ਰੱਦ ਕਰਨਾ, ਕਰਜ਼ਾ ਮੁਆਫ਼ੀ, ਫ਼ਸਲਾਂ ’ਤੇ ਕਾਨੂੰਨੀ MSP ਗਾਰੰਟੀ, ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ਾ, ਕਿਸਾਨਾਂ ’ਤੇ ਦਰਜ ਕੇਸ ਰੱਦ ਕਰਨਾ ਅਤੇ ਮਹਿੰਗਾਈ ’ਤੇ ਕਾਬੂ ਪਾਉਣਾ ਸ਼ਾਮਲ ਹੈ।

Edited By: Lajwinder Kaur | Updated at:
ਪੰਜਾਬ ਬੰਦ ਵਿਚਾਲੇ ਬੀ.ਕੇ.ਯੂ. ਉਗਰਾਹਾਂ ਦਾ ਵੱਡਾ ਐਲਾਨ! 30 ਅਗਸਤ ਤੋਂ ਸੂਬੇ ਭਰ ‘ਚ DC ਦਫ਼ਤਰਾਂ ਬਾਹਰ ਲੱਗਣਗੇ ਪੱਕੇ ਮੋਰਚੇ

ਪੰਜਾਬ ਬੰਦ ਵਿਚਾਲੇ ਬੀ.ਕੇ.ਯੂ. ਉਗਰਾਹਾਂ ਦਾ ਵੱਡਾ ਐਲਾਨ! 30 ਅਗਸਤ ਤੋਂ ਸੂਬੇ ਭਰ ‘ਚ DC ਦਫ਼ਤਰਾਂ ਬਾਹਰ ਲੱਗਣਗੇ ਪੱਕੇ ਮੋਰਚੇ

ਪੰਜਾਬ ਬੰਦ ਵਿਚਾਲੇ ਕਿਸਾਨ ਜੱਥੇਬੰਦੀ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਏਕਤਾ ਉਗਰਾਹਾਂ ਵੱਲੋਂ ਪੰਜਾਬ ਭਰ ਵਿੱਚ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਆਉਂਦੀ 30 ਅਗਸਤ ਤੋਂ ਕਿਸਾਨ ਆਪਣੀਆਂ 13 ਮੰਗਾਂ ਨੂੰ ਲੈ ਕੇ ਟਰੈਕਟਰ-ਟਰਾਲੀਆਂ ਸਮੇਤ ਸੂਬੇ ਭਰ ਦੇ ਡੀ.ਸੀ. ਦਫ਼ਤਰਾਂ ਬਾਹਰ ਪੱਕੇ ਮੋਰਚੇ ਲਗਾ ਕੇ ਡਟ ਜਾਣਗੇ।

ਯੂਨੀਅਨ ਵੱਲੋਂ ਉਠਾਈਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਹੇਠ ਲਿਖੇ ਮਸਲੇ ਸ਼ਾਮਲ ਹਨ:

  • ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨਾ।
  • ਲੈਂਡ ਪੂਲਿੰਗ ਨੀਤੀ ਦੀ ਵਿਉਂਤਬੰਦੀ ਨੂੰ ਪੂਰੀ ਤਰ੍ਹਾਂ ਰੱਦ ਕਰਨਾ।
  • ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਪੱਕੇ ਮਾਲਕੀ ਹੱਕ ਦੇਣਾ।
  • ਕਿਸਾਨਾਂ ਅਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨਾ।
  • ਸੀ2ਪਲੱਸ 50 ਫ਼ੀਸਦੀ (C2 50%) ਫ਼ਾਰਮੂਲੇ ਤਹਿਤ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੀ ਕਾਨੂੰਨੀ ਗਾਰੰਟੀ ਦੇਣਾ।
  • ਪਿਛਲੇ ਸਾਲਾਂ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪ੍ਰਭਾਵਿਤ ਲੋਕਾਂ ਨੂੰ ਪੂਰਾ ਮੁਆਵਜ਼ਾ ਦੇਣਾ।
  • ਵੱਖ-ਵੱਖ ਸੰਘਰਸ਼ਾਂ ਦੌਰਾਨ ਕਿਸਾਨਾਂ 'ਤੇ ਦਰਜ ਕੀਤੇ ਗਏ ਪੁਲਿਸ ਕੇਸ ਰੱਦ ਕਰਨਾ।
  • ਵਧਦੀ ਮਹਿੰਗਾਈ ਨੂੰ ਰੋਕਣਾ ਅਤੇ ਤੇਲ ਤੇ ਗੈਸ ਦੀਆਂ ਵਧੀਆਂ ਹੋਈਆਂ ਕੀਮਤਾਂ ਨੂੰ ਵਾਪਸ ਲੈਣਾ।
  • ਦਰਿਆਈ ਪਾਣੀਆਂ ਦੇ ਮਸਲੇ ਨੂੰ ਕੌਮਾਂਤਰੀ ਅਸੂਲਾਂ ਮੁਤਾਬਕ ਹੱਲ ਕਰਨਾ।
ਨੋਟ: ਪੰਜਾਬ ਅਤੇ ਦੇਸ਼ ਦੀਆਂ ਬ੍ਰੇਕਿੰਗ ਖ਼ਬਰਾਂ ਦੇਖਣ ਲਈ ਤੁਸੀਂ ਸਾਡੀ ਐਪ GTC Network ਨੂੰ ਡਾਊਨਲੋਡ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ GTC News ਦੇ YouTube ਚੈਨਲ ਨੂੰ Subscribe ਕਰ ਲਵੋ। ਜੀਟੀਸੀ ਨਿਊਜ਼ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ,ਐਕਸ (ਪਹਿਲਾਂ ਟਵਿੱਟਰ) 'ਤੇ ਵੀ ਫੋਲੋ ਕਰ ਸਕਦੇ ਹੋ।