Thursday, 20th of August 2026

ਕੱਲ੍ਹ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਪੰਜਾਬ ਬੰਦ; ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਮੋਰਚੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਦਿੱਤੀ ਕਾਲ

ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਮੋਰਚੇ ਦੀ ਹਮਾਇਤ ਵਿੱਚ 21 ਅਗਸਤ (ਕੱਲ੍ਹ) ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

Edited By: Lajwinder Kaur | Updated at: August 20th 2026 01:20 PM
Trending News
ਕੱਲ੍ਹ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਪੰਜਾਬ ਬੰਦ; ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਮੋਰਚੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਦਿੱਤੀ ਕਾਲ

ਕੱਲ੍ਹ ਸਵੇਰੇ 7 ਤੋਂ ਦੁਪਹਿਰ 2 ਵਜੇ ਤੱਕ ਰਹੇਗਾ ਪੰਜਾਬ ਬੰਦ; ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਮੋਰਚੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਦਿੱਤੀ ਕਾਲ

ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਮੋਰਚੇ ਦੀ ਹਮਾਇਤ ਵਿੱਚ 21 ਅਗਸਤ ਯਾਨੀਕਿ ਕੱਲ੍ਹ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ, ਹਾਲਾਂਕਿ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬੰਦ ਇਨਸਾਫ਼ ਮੋਰਚੇ ਦੇ ਸਮਰਥਨ ਵਿੱਚ ਦਿੱਤਾ ਗਿਆ ਹੈ ਅਤੇ ਕਿਸਾਨ ਜਥੇਬੰਦੀਆਂ ਇਸ ਵਿੱਚ ਪੂਰਨ ਸਾਥ ਦੇ ਰਹੀਆਂ ਹਨ।

ਪੂਰਾ ਪੰਜਾਬ ਬੰਦ ਕਰਵਾਉਣ ਦੀ ਅਪੀਲ

ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਪੂਰਾ ਪੰਜਾਬ ਬੰਦ ਕਰਵਾਉਣ ਦੀ ਅਪੀਲ ਕੀਤੀ ਹੈ, ਕਿਉਂਕਿ ਜਿਹੜੇ ਬੰਦੀ ਸਿੰਘ ਕਈ ਦਹਾਕਿਆਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਕੇ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ ਹੈ। ਇਸੇ ਸੰਬੰਧ ਵਿੱਚ ਇਹ ਬੰਦ ਦੀ ਕਾਲ ਦਿੱਤੀ ਗਈ ਹੈ ਅਤੇ ਸਾਰੀਆਂ ਜਥੇਬੰਦੀਆਂ ਇਸ ਨੂੰ ਸਫ਼ਲ ਬਣਾਉਣਗੀਆਂ।

ਜਾਣੋ ਕਿਹੜੇ ਲੋਕਾਂ ਨੂੰ ਦਿੱਤੀ ਨਸੀਹਤ

ਇਸ ਦੇ ਨਾਲ ਹੀ, ਪ੍ਰਧਾਨ ਸੁਖਜੀਤ ਸਿੰਘ ਨੇ ਕਿਸਾਨ ਆਗੂਆਂ ਦੀ ਆਪਸੀ ਫੁੱਟ 'ਤੇ ਵੀ ਸਖ਼ਤ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਜੋ ਕਿਸਾਨ ਆਗੂ ਆਪਸ ਵਿੱਚ ਲੜ ਰਹੇ ਹਨ ਅਤੇ ਵਿਵਾਦ ਪੈਦਾ ਕਰ ਰਹੇ ਹਨ, ਉਨ੍ਹਾਂ ਨੂੰ ਆਪਣੇ ਅਹੁਦੇ ਛੱਡ ਕੇ ਜਥੇਬੰਦੀਆਂ ਤੋਂ ਵੱਖ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦੇ ਕਿਸਾਨਾਂ ਦਾ ਕੋਈ ਭਲਾ ਨਹੀਂ ਕੀਤਾ ਸਗੋਂ ਨੁਕਸਾਨ ਕੀਤਾ ਹੈ, ਜਿਸ ਕਾਰਨ ਕਈ ਅੰਦੋਲਨ ਬਿਨਾਂ ਕਿਸੇ ਸਿੱਟੇ ਦੇ ਬੰਦ ਹੋ ਗਏ। ਉਨ੍ਹਾਂ ਅਨੁਸਾਰ, ਅੰਦੋਲਨਾਂ ਦੇ ਸਾਰਥਕ ਨਤੀਜੇ ਆਉਣੇ ਚਾਹੀਦੇ ਹਨ ਪਰ ਆਗੂਆਂ ਦੀ ਆਪਸੀ ਲੜਾਈ ਨੇ ਇਨ੍ਹਾਂ ਨੂੰ ਫ਼ੇਲ੍ਹ ਕਰ ਦਿੱਤਾ ਹੈ।

Punjabi Shorts

Latest News