Wednesday, 14th of October 2026

ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ: ਅਗਲੇ ਮਹੀਨੇ ਹੋ ਸਕਦੈ ਵੱਡਾ ਐਲਾਨ, ਦੌੜ ‘ਚ ਇਹ ਨਾਂਅ ਸਭ ਤੋਂ ਅੱਗੇ

Edited By: Lajwinder Kaur | Updated at:
ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ: ਅਗਲੇ ਮਹੀਨੇ ਹੋ ਸਕਦੈ ਵੱਡਾ ਐਲਾਨ, ਦੌੜ ‘ਚ ਇਹ ਨਾਂਅ ਸਭ ਤੋਂ ਅੱਗੇ

ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ: ਅਗਲੇ ਮਹੀਨੇ ਹੋ ਸਕਦੈ ਵੱਡਾ ਐਲਾਨ, ਦੌੜ ‘ਚ ਇਹ ਨਾਂਅ ਸਭ ਤੋਂ ਅੱਗੇ

ਪੰਜਾਬ ਭਾਜਪਾ ਦੇ ਸੰਗਠਨਾਤਮਕ ਢਾਂਚੇ ਵਿੱਚ ਜਲਦ ਹੀ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਸੂਤਰਾਂ ਅਨੁਸਾਰ, ਪਾਰਟੀ ਵੱਲੋਂ ਪੰਜਾਬ ਵਿੱਚ ਨਵੇਂ ਪ੍ਰਧਾਨ ਦੀ ਨਿਯੁਕਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ ਅਤੇ ਜੂਨ ਮਹੀਨੇ ਦੇ ਸ਼ੁਰੂਆਤੀ ਦਿਨਾਂ ਵਿੱਚ ਨਵੇਂ ਪ੍ਰਧਾਨ ਦੇ ਨਾਮ ਦਾ ਐਲਾਨ ਕੀਤਾ ਜਾ ਸਕਦਾ ਹੈ।

ਨਵੇਂ ਪ੍ਰਧਾਨ ਦੀ ਰੇਸ 'ਚ ਇਹ ਨਾਂਅ ਸਭ ਤੋਂ ਅੱਗੇ

ਆਗਾਮੀ ਚੋਣਾਂ ਨੂੰ ਮੁੱਖ ਰੱਖਦਿਆਂ ਭਾਜਪਾ ਹਾਈਕਮਾਨ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ 'ਤੇ ਕੰਮ ਕਰ ਰਹੀ ਹੈ। ਇਸ ਸਮੇਂ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਦੀ ਦੌੜ ਵਿੱਚ ਕਈ ਵੱਡੇ ਨਾਮ ਚਰਚਾ ਵਿੱਚ ਹਨ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਕੇਵਲ ਸਿੰਘ ਢਿੱਲੋਂ, ਫਤਿਹਜੰਗ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਦੇ ਨਾਮ ਸ਼ਾਮਲ ਹਨ।

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਪਾਰਟੀ ਕਿਸੇ ਅਜਿਹੇ ਚਿਹਰੇ ਨੂੰ ਕਮਾਨ ਸੌਂਪਣ ਦੀ ਤਿਆਰੀ ਵਿੱਚ ਹੈ ਜੋ ਪੰਜਾਬ ਦੇ ਸਿਆਸੀ ਸਮੀਕਰਨਾਂ ਨੂੰ ਸਮਝਦਾ ਹੋਵੇ ਅਤੇ ਵਿਰੋਧੀ ਧਿਰਾਂ ਨੂੰ ਸਖ਼ਤ ਟੱਕਰ ਦੇ ਸਕੇ। ਹੁਣ ਦੇਖਣਾ ਇਹ ਹੋਵੇਗਾ ਕਿ ਭਾਜਪਾ ਹਾਈਕਮਾਨ ਇਨ੍ਹਾਂ ਵਿੱਚੋਂ ਕਿਸ ਆਗੂ 'ਤੇ ਭਰੋਸਾ ਜਤਾਉਂਦੀ ਹੈ।