Wednesday, 30th of September 2026

ਪੰਜਾਬ ਸਿੱਖਿਆ ਬੋਰਡ ਦਾ ਵੱਡਾ ਐਕਸ਼ਨ! ਜਾਅਲੀ ਸਰਟੀਫਿਕੇਟ ਬਣਵਾਉਣ ਵਾਲਾ ਇਕ ਹੋਰ ਮੁਲਜ਼ਮ ਕੀਤਾ ਕਾਬੂ

Edited By: Lajwinder Kaur | Updated at:
ਪੰਜਾਬ ਸਿੱਖਿਆ ਬੋਰਡ ਦਾ ਵੱਡਾ ਐਕਸ਼ਨ! ਜਾਅਲੀ ਸਰਟੀਫਿਕੇਟ ਬਣਵਾਉਣ ਵਾਲਾ ਇਕ ਹੋਰ ਮੁਲਜ਼ਮ ਕੀਤਾ ਕਾਬੂ

ਪੰਜਾਬ ਸਿੱਖਿਆ ਬੋਰਡ ਦਾ ਵੱਡਾ ਐਕਸ਼ਨ! ਜਾਅਲੀ ਸਰਟੀਫਿਕੇਟ ਬਣਵਾਉਣ ਵਾਲਾ ਇਕ ਹੋਰ ਮੁਲਜ਼ਮ ਕੀਤਾ ਕਾਬੂ

ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੇ ਜਾਅਲੀ ਸਰਟੀਫਿਕੇਟ ਘਪਲੇ ਵਿੱਚ ਮੋਹਾਲੀ ਪੁਲਿਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਅਜੇ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ।

ਕੀ ਹੈ ਪੂਰਾ ਮਾਮਲਾ?

ਜਾਂਚ ਦੌਰਾਨ ਸਾਹਮਣੇ ਆਇਆ ਕਿ ਅਜੇ ਸ਼ਰਮਾ ਨੇ ਮੈਡੀਕਲ ਸਟੋਰ ਖੋਲ੍ਹਣ ਲਈ ਲਾਈਸੈਂਸ ਲੈਣ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇੱਕ ਸਰਟੀਫਿਕੇਟ ਜਮ੍ਹਾਂ ਕਰਵਾਇਆ ਸੀ। ਜਦੋਂ ਵਿਭਾਗ ਵੱਲੋਂ ਇਸ ਸਰਟੀਫਿਕੇਟ ਦੀ ਪੜਤਾਲ (ਵੈਰੀਫਿਕੇਸ਼ਨ) ਕਰਵਾਈ ਗਈ, ਤਾਂ ਇਹ ਜਾਅਲੀ ਪਾਇਆ ਗਿਆ। ਥਾਣਾ ਮੁਖੀ ਸਤਨਾਮ ਸਿੰਘ ਨੇ ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਪਹਿਲਾਂ ਵੀ ਹੋ ਚੁੱਕੀਆਂ ਹਨ ਗ੍ਰਿਫ਼ਤਾਰੀਆਂ

ਪੁਲਿਸ ਇਸ ਮਾਮਲੇ ਵਿੱਚ ਪਹਿਲਾਂ ਹੀ ਕੁਲਦੀਪ ਸਿੰਘ, ਕ੍ਰਿਸ਼ਨ ਸਿੰਘ ਅਤੇ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਹਾਲਾਂਕਿ, ਬੋਰਡ ਯੂਨੀਅਨ ਦੇ ਮੌਜੂਦਾ ਪ੍ਰਧਾਨ ਪਰਮਿੰਦਰ ਸਿੰਘ ਖੰਗੂੜਾ ਸਮੇਤ ਹਰਮਨਦੀਪ ਸਿੰਘ ਬੋਪਾਰਾਏ, ਰਣਜੀਤ ਸਿੰਘ ਅਤੇ ਰਜਿੰਦਰ ਸਿੰਘ ਅਜੇ ਵੀ ਫਰਾਰ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।

ਘੁਟਾਲੇ ਦਾ ਪਰਦਾਫਾਸ਼

ਜ਼ਿਕਰਯੋਗ ਹੈ ਕਿ ਇਸ ਵੱਡੇ ਘੁਟਾਲੇ ਦਾ ਪਤਾ ਸਾਲ 2023 ਵਿੱਚ ਲੱਗਿਆ ਸੀ, ਜਦੋਂ ਬੋਰਡ ਕੋਲ ਸਰਟੀਫਿਕੇਟਾਂ ਦੀ ਜਾਂਚ ਲਈ ਅਰਜ਼ੀਆਂ ਆਈਆਂ ਸਨ। ਪੁਲਿਸ ਹੁਣ ਇਸ ਮਾਮਲੇ ਵਿੱਚ ਹੋਏ ਪੈਸਿਆਂ ਦੇ ਲੈਣ-ਦੇਣ ਅਤੇ ਰਿਸ਼ਵਤਖੋਰੀ ਦੇ ਪਹਿਲੂਆਂ ਤੋਂ ਵੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।