Punjab Bus Strike: ਪੂਰੇ ਪੰਜਾਬ ਵਿੱਚ ਅੱਜ ਵੀ PRTC ਅਤੇ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸ ਹੜਤਾਲ ਕਾਰਨ ਸੂਬੇ ਭਰ ਵਿੱਚ ਬੱਸਾਂ ਦਾ ਚੱਕਾ ਜਾਮ ਹੈ, ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯੂਨੀਅਨ ਦੇ ਮੁੱਖ ਦੋਸ਼:
ਯੂਨੀਅਨ ਦਾ ਦੋਸ਼ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਮੁਲਾਜ਼ਮਾਂ ਖ਼ਿਲਾਫ਼ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਗ਼ਲਤ ਹੈ ਅਤੇ ਇਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।
ਯੂਨੀਅਨ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇਹ ਸੰਘਰਸ਼ ਅਤੇ ਚੱਕਾ ਜਾਮ ਜਾਰੀ ਰਹੇਗਾ।
ਇਸ ਖਬਰ ਦੀ ਅਪਡੇਟ ਜਾਰੀ....