Thursday, 3rd of September 2026

CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਅਹਿਮ ਫ਼ੈਸਲਿਆਂ 'ਤੇ ਲੱਗ ਸਕਦੀ ਮੋਹਰ…

ਸ਼ਨੀਵਾਰ ਦਾ ਦਿਨ ਯਾਨੀਕਿ 5 ਸਤੰਬਰ ਪੰਜਾਬੀਆਂ ਦੇ ਲਈ ਖਾਸ ਹੋਣ ਵਾਲਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੈਬਨਿਟ ਦੀ ਮੀਟਿੰਗ ਸੱਦ ਲਈ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਸੂਬਾ ਸਰਕਾਰ ਖਾਸ ਫੈਸਲਿਆਂ ਉੱਤੇ ਮੋਹਰ ਲਗਾ ਸਕਦੀ ਹੈ।

Edited By: Lajwinder Kaur | Updated at: September 03rd 2026 04:21 PM
Trending News
CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਅਹਿਮ ਫ਼ੈਸਲਿਆਂ 'ਤੇ ਲੱਗ ਸਕਦੀ ਮੋਹਰ…

CM ਮਾਨ ਨੇ ਸੱਦ ਲਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਅਹਿਮ ਫ਼ੈਸਲਿਆਂ 'ਤੇ ਲੱਗ ਸਕਦੀ ਮੋਹਰ…

ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਅਗਲੀ ਅਹਿਮ ਮੀਟਿੰਗ ਬੁਲਾਈ ਗਈ ਹੈ। ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ 5 ਸਤੰਬਰ 2026, ਸ਼ਨੀਵਾਰ ਨੂੰ ਦੁਪਹਿਰ 1 ਵਜੇ ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਮੰਤਰੀ ਮੰਡਲ ਦੀ ਮੀਟਿੰਗ ਹੋਵੇਗੀ। ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਕੋਠੀ ਨੰਬਰ 45 ਸੈਕਟਰ-2, ਚੰਡੀਗੜ੍ਹ ਵਿਖੇ ਹੋਏਗੀ। ਜਿਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਮੁੱਖ ਮੁੱਦਿਆਂ ’ਤੇ ਹੋ ਸਕਦੀ ਵਿਚਾਰ-ਚਰਚਾ

ਜਾਰੀ ਕੀਤੇ ਗਏ ਅਧਿਕਾਰਤ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 05.09.2026 ਨੂੰ ਦੁਪਹਿਰ 1 ਵਜੇ ਮੁੱਖ ਮੰਤਰੀ ਰਿਹਾਇਸ਼ ਵਿਖੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਲਈ ਫਿਲਹਾਲ ਸਰਕਾਰ ਵੱਲੋਂ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਮੀਟਿੰਗ ਵਿੱਚ ਕਿਹੜੇ ਮੁੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ।

ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀ ਹੋਣਗੇ ਸ਼ਾਮਲ

ਪੱਤਰ ਵਿੱਚ ਸਬੰਧਤ ਅਧਿਕਾਰੀਆਂ ਨੂੰ ਮੀਟਿੰਗ ਵਿੱਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ, ਸਮੂਹ ਕੈਬਨਿਟ ਮੰਤਰੀ ਅਤੇ ਮੁੱਖ ਸਕੱਤਰ ਨੂੰ ਮੀਟਿੰਗ ਵਿੱਚ ਹਾਜ਼ਰ ਹੋਣ ਦੀ ਹਦਾਇਤ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਸਰਕਾਰ ਦੇ ਵੱਖ-ਵੱਖ ਸੀਨੀਅਰ ਅਧਿਕਾਰੀਆਂ ਨੂੰ ਵੀ ਮੀਟਿੰਗ ਸਬੰਧੀ ਸੂਚਨਾ ਭੇਜੀ ਗਈ ਹੈ। ਪੱਤਰ ਵਿੱਚ ਵਿੱਤ ਵਿਭਾਗ, ਆਮ ਪ੍ਰਸ਼ਾਸਨ, ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਵੀ ਮੀਟਿੰਗ ਸਬੰਧੀ ਲੋੜੀਂਦੀ ਕਾਰਵਾਈ ਲਈ ਸੂਚਿਤ ਕੀਤਾ ਗਿਆ ਹੈ।

ਏਜੰਡਾ ਜਾਰੀ ਹੋਣ ਤੋਂ ਬਾਅਦ ਸਾਹਮਣੇ ਆਉਣਗੇ ਵੱਡੇ ਫੈਸਲੇ

ਕੈਬਨਿਟ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਇਸ ਕਰਕੇ ਮੀਟਿੰਗ ਵਿੱਚ ਕਿਸੇ ਨਵੇਂ ਫੈਸਲੇ, ਨੀਤੀ ਜਾਂ ਪ੍ਰਸਤਾਵ ’ਤੇ ਮੋਹਰ ਲੱਗੇਗੀ ਜਾਂ ਨਹੀਂ, ਇਸ ਬਾਰੇ ਇਸ ਸਮੇਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ। ਏਜੰਡਾ ਜਾਰੀ ਹੋਣ ਤੋਂ ਬਾਅਦ ਹੀ ਮੀਟਿੰਗ ਵਿੱਚ ਵਿਚਾਰੇ ਜਾਣ ਵਾਲੇ ਮੁੱਦਿਆਂ ਦੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਕੈਬਨਿਟ ਮੀਟਿੰਗਾਂ ਵਿੱਚ ਸਰਕਾਰੀ ਨੀਤੀਆਂ, ਪ੍ਰਸ਼ਾਸਨਿਕ ਮਾਮਲਿਆਂ, ਵਿਕਾਸ ਕਾਰਜਾਂ, ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਪ੍ਰਸਤਾਵਾਂ ਅਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਕੀਤਾ ਜਾਂਦਾ ਹੈ। ਹਾਲਾਂਕਿ, 5 ਸਤੰਬਰ ਦੀ ਇਸ ਮੀਟਿੰਗ ਲਈ ਖਾਸ ਫੈਸਲਿਆਂ ਦੀ ਜਾਣਕਾਰੀ ਏਜੰਡਾ ਆਉਣ ਤੋਂ ਬਾਅਦ ਹੀ ਪੱਕੇ ਤੌਰ ’ਤੇ ਸਾਹਮਣੇ ਆਵੇਗੀ।

Punjabi Shorts

Latest News