ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ । ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ । ਸਰਕਾਰ ਨੇ ਐਮਰਜੈਂਸੀ ਵਿੱਚ ਸੱਦੀ ਕੈਬਨਿਟ ਮੀਟਿੰਗ ਬਾਰੇ ਹਾਲੇ ਕੋਈ ਏਜੰਡਾ ਜਾਰੀ ਨਹੀਂ ਕੀਤਾ।
ਸੂਤਰਾਂ ਮੁਤਾਬਕ ਸਰਕਾਰ ਦਿਹਾਤੀ ਖੇਤਰ ਨਾਲ ਸਬੰਧਤ ਫ਼ੈਸਲੇ ਕਰ ਸਕਦੀ ਹੈ ਕਿਉਂਕਿ ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦਾ ਐਲਾਨ ਹੋ ਰਿਹਾ ਹੈ। ਸਰਕਾਰ ਨੇ ਲੰਘੇ ਦਿਨੀਂ ਪੰਚਾਇਤਾਂ, ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸਮਿਤੀਆਂ ਨੂੰ 334 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਕੀਤੇ ਸਨ।