Friday, 9th of October 2026

ਪੰਜਾਬ-ਚੰਡੀਗੜ੍ਹ 'ਚ ਨੌਤਪਾ ਦਾ ਕਹਿਰ: ਪਾਰਾ 4 ਡਿਗਰੀ ਵਧਿਆ; ਅੱਜ ਲੂ ਦਾ ਅਲਰਟ, ਆਉਣ ਵਾਲੇ ਦਿਨਾਂ 'ਚ ਹੋ ਸਕਦੀ ਬਾਰਿਸ਼

Edited By: Lajwinder Kaur | Updated at:
ਪੰਜਾਬ-ਚੰਡੀਗੜ੍ਹ 'ਚ ਨੌਤਪਾ ਦਾ ਕਹਿਰ: ਪਾਰਾ 4 ਡਿਗਰੀ ਵਧਿਆ; ਅੱਜ ਲੂ ਦਾ ਅਲਰਟ, ਆਉਣ ਵਾਲੇ ਦਿਨਾਂ 'ਚ ਹੋ ਸਕਦੀ ਬਾਰਿਸ਼

ਪੰਜਾਬ-ਚੰਡੀਗੜ੍ਹ 'ਚ ਨੌਤਪਾ ਦਾ ਕਹਿਰ: ਪਾਰਾ 4 ਡਿਗਰੀ ਵਧਿਆ; ਅੱਜ ਲੂ ਦਾ ਅਲਰਟ, ਆਉਣ ਵਾਲੇ ਦਿਨਾਂ 'ਚ ਹੋ ਸਕਦੀ ਬਾਰਿਸ਼

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਨੌਤਪਾ ਦਾ ਅਸਰ ਸਾਫ਼ ਦਿਖਾਈ ਦੇਣ ਲੱਗਾ ਹੈ, ਜਿਸ ਕਾਰਨ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਸੂਬੇ ਦੇ ਕਈ ਸ਼ਹਿਰਾਂ ਵਿੱਚ ਪਾਰਾ ਆਮ ਨਾਲੋਂ 2 ਤੋਂ 4 ਡਿਗਰੀ ਸੈਲਸੀਅਸ ਤੱਕ ਉੱਪਰ ਚਲਾ ਗਿਆ ਹੈ। ਸੋਮਵਾਰ ਨੂੰ ਬਠਿੰਡਾ 44.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ, ਜਦਕਿ ਚੰਡੀਗੜ੍ਹ ਵਿੱਚ ਵੀ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਗਰਮੀ ਕਰਕੇ ਬਦਲਿਆ ਗਿਆ ਸਰਕਾਰੀ ਅਦਾਰਿਆਂ ਸਣੇ ਸਕੂਲਾਂ ਦਾ ਸਮਾਂ

ਪੰਜਾਬ ਵਿੱਚ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ, ਜੋ ਹੁਣ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ ਅਤੇ ਮੁਲਾਜ਼ਮਾਂ ਦਾ ਲੰਚ ਟਾਈਮ ਦੁਪਹਿਰ 1:30 ਵਜੇ ਤੋਂ ਬਾਅਦ ਹੋਵੇਗਾ। ਦੂਜੇ ਪਾਸੇ, ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਪੰਜਾਬ ਵਿੱਚ 27 ਮਈ ਤੱਕ ਭਿਆਨਕ ਲੂ (ਸੀਵੀਅਰ ਹੀਟਵੇਵ) ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਹਾਲਾਤ ਬੇਹੱਦ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

ਨੌਤਪਾ ਵਿੱਚ ਵਧਿਆ ਹੀਟ ਸਟ੍ਰੋਕ ਦਾ ਖ਼ਤਰਾ: ਸਿਹਤ ਨੂੰ ਲੈ ਕੇ ਵਰਤੋਂ ਸਾਵਧਾਨੀ

ਨੌਤਪਾ ਦੇ 9 ਦਿਨਾਂ ਦੌਰਾਨ ਗਰਮੀ ਆਪਣੇ ਸਿਖਰ 'ਤੇ ਹੁੰਦੀ ਹੈ ਅਤੇ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਜਾਂਦਾ ਹੈ। ਇਸ ਤੇਜ਼ ਧੁੱਪ, ਲੂ ਅਤੇ ਹਾਈ ਤਾਪਮਾਨ ਕਾਰਨ ਸਰੀਰ ਦਾ ਕੁਦਰਤੀ ਕੂਲਿੰਗ ਸਿਸਟਮ ਕਮਜ਼ੋਰ ਪੈਣ ਲੱਗਦਾ ਹੈ, ਜਿਸ ਨਾਲ ਥਕਾਵਟ, ਡੀਹਾਈਡ੍ਰੇਸ਼ਨ (ਪਾਣੀ ਦੀ ਕਮੀ), ਚੱਕਰ ਆਉਣੇ ਅਤੇ ਹੀਟ ਸਟ੍ਰੋਕ (ਲੂ ਲੱਗਣ) ਵਰਗੀਆਂ ਸਿਹਤ ਸਮੱਸਿਆਵਾਂ ਦਾ ਖ਼ਤਰਾ ਬਹੁਤ ਵਧ ਜਾਂਦਾ ਹੈ। ਖ਼ਾਸ ਕਰਕੇ ਜਿਹੜੇ ਲੋਕ ਪਹਿਲਾਂ ਹੀ ਕਿਸੇ ਬੀਮਾਰੀ ਤੋਂ ਪੀੜਤ ਹਨ, ਉਨ੍ਹਾਂ ਲਈ ਇਹ ਨੌਤਪਾ ਦਾ ਸਮਾਂ ਹੋਰ ਵੀ ਚੁਣੌਤੀਪੂਰਨ ਹੋ ਸਕਦਾ ਹੈ।

ਪੰਜਾਬ ਸਰਕਾਰ ਨੇ ਸੋਮਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਥਿਤ ਸਰਕਾਰੀ ਦਫ਼ਤਰ ਅਗਲੇ ਹੁਕਮਾਂ ਤੱਕ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਸਰਕਾਰ ਨੇ ਸਾਰੇ ਵਿਭਾਗਾਂ, ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ (DC) ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਅਗਲੇ ਚਾਰ ਦਿਨਾਂ 'ਚ ਹੋਰ  ਵੱਧੇਗਾ ਪਾਰਾ

ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਹੋਰ ਵਧ ਸਕਦਾ ਹੈ, ਪਰ ਇਸ ਤੋਂ ਬਾਅਦ ਪਾਰੇ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਵਿਭਾਗ ਨੇ 28, 29 ਅਤੇ 30 ਮਈ ਨੂੰ ਕਈ ਇਲਾਕਿਆਂ ਵਿੱਚ ਗਰਜ-ਚਮਕ, ਧੂੜ ਭਰੀ ਹਨੇਰੀ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ (ਅਲਰਟ) ਵੀ ਜਾਰੀ ਕੀਤੀ ਹੈ।