Sunday, 5th of July 2026

Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨ ਮੀਂਹ ਤੇ ਹਨੇਰੀ ਦਾ ਅਲਰਟ: ਤਾਪਮਾਨ 'ਚ ਆਵੇਗੀ ਗਿਰਾਵਟ; ਅੱਜ 10 ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ

Edited By: Lajwinder Kaur | Updated at: March 28th 2026 09:56 AM
Trending News
Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨ ਮੀਂਹ ਤੇ ਹਨੇਰੀ ਦਾ ਅਲਰਟ: ਤਾਪਮਾਨ 'ਚ ਆਵੇਗੀ ਗਿਰਾਵਟ; ਅੱਜ 10 ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ-ਚੰਡੀਗੜ੍ਹ 'ਚ 3 ਦਿਨ ਮੀਂਹ ਤੇ ਹਨੇਰੀ ਦਾ ਅਲਰਟ: ਤਾਪਮਾਨ 'ਚ ਆਵੇਗੀ ਗਿਰਾਵਟ; ਅੱਜ 10 ਜ਼ਿਲ੍ਹਿਆਂ 'ਚ ਚੱਲਣਗੀਆਂ ਤੇਜ਼ ਹਵਾਵਾਂ

Punjab Weather Today:ਬੀਤੇ ਦਿਨਾਂ ਤੜਕਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਹੋਈ, ਜਿਸ ਕਰਕੇ ਤਾਪਮਾਨ ਦੇ ਵਿੱਚ ਗਿਰਾਟਵ ਆਈ ਤੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਹੋਈ। ਦੱਸ ਦਈਏ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਵੈਸਟਨ ਡਿਸਟਰਬਨ ਦੇ ਸਰਗਰਮ ਹੋਣ ਕਾਰਨ ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ (28 ਤੋਂ 30 ਮਾਰਚ) ਤੱਕ ਸੂਬੇ ਵਿੱਚ ਮੀਂਹ, ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਬਦਲਾਅ ਨਾਲ ਪਿਛਲੇ ਕੁਝ ਦਿਨਾਂ ਤੋਂ ਵਧ ਰਹੀ ਗਰਮੀ ਤੋਂ ਰਾਹਤ ਮਿਲੇਗੀ ਅਤੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਗਰਜ-ਤੂਫਾਨ ਅਤੇ ਬਿਜਲੀ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1.1 ਡਿਗਰੀ ਘੱਟ ਗਿਆ, ਜੋ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਆਨੰਦਪੁਰ ਸਾਹਿਬ ਵਿੱਚ ਸਭ ਤੋਂ ਵੱਧ ਤਾਪਮਾਨ 31.1 ਡਿਗਰੀ ਦਰਜ ਕੀਤਾ ਗਿਆ।

ਕਿਨ੍ਹਾਂ ਜ਼ਿਲ੍ਹਿਆਂ ਵਿੱਚ ਰਹੇਗਾ ਅਸਰ?

ਮੌਸਮ ਵਿਭਾਗ ਅਨੁਸਾਰ, ਅੱਜ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 10 ਜ਼ਿਲ੍ਹਿਆਂ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਦੇ ਨਾਲ ਗਰਜ-ਤੂਫਾਨ ਆਉਣ ਦੀ ਸੰਭਾਵਨਾ ਹੈ। ਅੱਜ ਮੁੱਖ ਤੌਰ 'ਤੇ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ ਅਤੇ ਪਟਿਆਲਾ ਸਮੇਤ 10 ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਵਿੱਚ ਵੀ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ।

ਤਾਪਮਾਨ ਹੁਣ ਲਗਾਤਾਰ ਡਿੱਗਦਾ ਰਹੇਗਾ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, 28 ਅਤੇ 31 ਤੋਂ 2 ਤਰੀਕ ਤੱਕ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 29 ਅਤੇ 30 ਤਰੀਕ ਨੂੰ ਕਿਤੇ-ਕਿਤੇ ਬਾਰਿਸ਼ ਦੀ ਸੰਭਵ ਹੈ। ਅਗਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਘੱਟ ਜਾਵੇਗਾ।

ਇਸ ਤੋਂ ਬਾਅਦ ਅਗਲੇ ਦੋ ਦਿਨਾਂ ਵਿੱਚ 2 ਤੋਂ 4 ਡਿਗਰੀ ਵਾਧਾ ਹੋਵੇਗਾ। ਫਿਰ ਅਗਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਤੋਂ ਬਾਅਦ 2 ਤੋਂ 4 ਡਿਗਰੀ ਹੋਰ ਵਾਧਾ ਹੋਵੇਗਾ। 28 ਤਰੀਕ ਨੂੰ, ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ (ਤੂਫ਼ਾਨ/ਬਿਜਲੀ) ਆਉਣ ਦੀ ਸੰਭਾਵਨਾ ਹੈ। 29 ਤੋਂ 30 ਤਰੀਕ ਤੱਕ ਵੱਖ-ਵੱਖ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

Punjabi Shorts

Latest News