Thursday, 9th of July 2026

ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਵਿਗੜੇਗਾ, ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਔਰੇਂਜ ਅਲਰਟ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

Edited By: Lajwinder Kaur | Updated at: April 07th 2026 10:01 AM
Trending News
ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਵਿਗੜੇਗਾ, ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਔਰੇਂਜ ਅਲਰਟ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਵਿਗੜੇਗਾ, ਭਾਰੀ ਮੀਂਹ ਤੇ ਗੜ੍ਹੇਮਾਰੀ ਦਾ ਔਰੇਂਜ ਅਲਰਟ, 50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ

ਤੜਕ ਸਵੇਰੇ ਤੋਂ ਹੀ ਆਸਮਾਨ ਦੇ ਵਿੱਚ ਬੱਦਲ ਛਾਏ ਹੋਏ ਹਨ, ਠੰਡੀਆਂ ਹਵਾਵਾਂ ਚੱਲਣ ਕਰਕੇ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ 7 ਅਪ੍ਰੈਲ ਅਤੇ ਕੱਲ੍ਹ ਨੂੰ ਗਰਜ ਅਤੇ ਗੜ੍ਹੇ ਪੈਣ ਦੀ ਭਵਿੱਖਬਾਣੀ ਕੀਤੀ ਹੈ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। 

ਸੂਬੇ 'ਚ ਔਰੇਂਜ ਅਲਰਟ ਜਾਰੀ

ਮੌਸਮ ਵਿਭਾਗ ਨੇ ਇਸ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੌਰਾਨ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

13 ਜ਼ਿਲ੍ਹਿਆਂ ‘ਚ ਮੀਂਹ ਦੇ ਨਾਲ ਗਰਜ ਤੇ ਗੜ੍ਹੇਮਾਰੀ ਦੀ ਵਾਰਨਿੰਗ

ਮੌਸਮ ਵਿਭਾਗ ਅਨੁਸਾਰ ਵੈਸਟਨ ਡਿਸਟਰਬਨ ਪਹਾੜਾਂ ਤੱਕ ਪਹੁੰਚਣ ਤੋਂ ਬਾਅਦ ਮੌਸਮ ਬਦਲ ਗਿਆ ਹੈ। ਇਸ ਦੌਰਾਨ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਪ੍ਰਭਾਵਿਤ ਹੋਵੇਗਾ। 13 ਜ਼ਿਲ੍ਹਿਆਂ ਵਿੱਚ ਗੜੇਮਾਰੀ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਿਰਫ ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਇਸ ਦੌਰਾਨ ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 

ਅੰਮ੍ਰਿਤਸਰ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਵੀ ਬਾਰਿਸ਼ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਹੈ।

ਕਿਸਾਨਾਂ ਲਈ ਖੜ੍ਹੀ ਹੋਣਗੀਆਂ ਦਿੱਕਤਾਂ 

ਅਪ੍ਰੈਲ ਮਹੀਨੇ ਦੇ ਸ਼ੁਰੂਆਤੀ ਦਿਨਾਂ ਚ ਪਏ ਮੀਂਹ ਕਰਕੇ ਕਈ ਜ਼ਿਲ੍ਹਿਆਂ ਦੇ ਵਿੱਚ ਪੁੱਤਾਂ ਵਾਗੂੰ ਪਾਲੀ ਫਸਲ ਪਹਿਲਾਂ ਹੀ ਖਰਾਬ ਹੋ ਗਈ ਹੈ। ਹੁਣ ਜੇਕਰ ਫਿਰ ਮੀਂਹ ਜਾਂ ਗੜ੍ਹੇਮਾਰੀ ਹੁੰਦੀ ਹੈ ਤਾਂ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੱਧ ਜਾਣਗੀਆਂ।

ਦੱਸ ਦਈਏ 11 ਅਪ੍ਰੈਲ ਨੂੰ ਇੱਕ ਨਵੀਂ ਪੱਛਮੀ ਗੜਬੜ ਆਵੇਗੀ, ਜੋ ਉੱਤਰ-ਪੱਛਮੀ ਭਾਰਤ ਵਿੱਚ ਮੀਂਹ, ਗਰਜ ਅਤੇ ਬੱਦਲਵਾਈ ਵਧਾ ਸਕਦੀ ਹੈ। ਇਸ ਨਾਲ ਫਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਹਾਲਾਂਕਿ, ਸੀਐੱਮ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਖਰਾਬ ਮੌਸਮ ਨੇ ਕਈ ਖੇਤਰਾਂ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। "ਅਸੀਂ ਇਸ ਲਈ ਇੱਕ ਸਰਵੇਖਣ ਕਰਾਂਗੇ," ਉਨ੍ਹਾਂ ਕਿਹਾ, ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਦੋ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਅਤੇ ਕੱਲ੍ਹ ਰਾਜ ਵਿੱਚ ਕੁਝ ਥਾਵਾਂ 'ਤੇ ਗੜੇਮਾਰੀ ਦੀ ਸੰਭਾਵਨਾ ਹੈ। ਦੋਵਾਂ ਦਿਨਾਂ 'ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ  ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 7 ਤਰੀਕ ਨੂੰ ਕਈ ਥਾਵਾਂ 'ਤੇ ਅਤੇ 8 ਤਰੀਕ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਤੋਂ ਬਾਅਦ ਮੌਸਮ ਖੁਸ਼ਕ ਰਹੇਗਾ। ਅਗਲੇ 24 ਘੰਟਿਆਂ ਲਈ ਤਾਪਮਾਨ ਸਥਿਰ ਰਹੇਗਾ, ਫਿਰ ਅਗਲੇ 48 ਘੰਟਿਆਂ ਦੌਰਾਨ 4-5 ਡਿਗਰੀ ਘੱਟ ਜਾਵੇਗਾ ਅਤੇ ਫਿਰ ਵਧੇਗਾ।

Punjabi Shorts

Latest News