Wednesday, 24th of June 2026

Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ: 8 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਗੁਰਦਾਸਪੁਰ ਰਿਹਾ ਸਭ ਤੋਂ ਗਰਮ

Edited By: Lajwinder Kaur | Updated at: March 25th 2026 10:17 AM
Trending News
Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ: 8 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਗੁਰਦਾਸਪੁਰ ਰਿਹਾ ਸਭ ਤੋਂ ਗਰਮ

Punjab Weather: ਪੰਜਾਬ-ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ: 8 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਗੁਰਦਾਸਪੁਰ ਰਿਹਾ ਸਭ ਤੋਂ ਗਰਮ

Punjab Weather 25 March: ਪਿਛਲੇ ਕੁੱਝ ਦਿਨਾਂ ਤੋਂ ਮੌਸਮ ਲਗਾਤਾਰ ਖੁਸ਼ਕ ਚੱਲ ਰਿਹਾ ਹੈ, ਜਿਸ ਕਰਕੇ ਗਰਮੀ ਨੇ ਰਫਤਾਰ ਫੜ ਲਈ ਹੈ। ਦਿਨ ਦੇ ਨਾਲ-ਨਾਲ ਹੋਣ ਰਾਤਾਂ ਵੀ ਗਰਮ ਹੋਣ ਲੱਗ ਪਈਆਂ ਹਨ। ਪਰ ਲੋਕਾਂ ਨੂੰ ਅੱਜ ਤਿੱਖੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਜੀ ਹਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਸ਼ਾਮ ਤੋਂ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਰਾਜਸਥਾਨ ਅਤੇ ਹਰਿਆਣਾ ਨਾਲ ਲੱਗਦੇ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਭਲਕੇ ਪੂਰਾ ਦਿਨ ਹਨੇਰੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ 'ਯੈਲੋ ਅਲਰਟ' (Yellow Alert) ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਹੁਣ ਆਮ ਦੇ ਕਰੀਬ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ (Gurdaspur ) ਵਿੱਚ 31.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਿਸ ਨਾਲ ਦਿਨ ਵੇਲੇ ਗਰਮੀ ਦਾ ਅਹਿਸਾਸ ਵਧ ਗਿਆ ਹੈ।

ਮੌਸਮ ਵਿਭਾਗ ਅਨੁਸਾਰ ਇੱਕ ਨਵੀਂ ਪੱਛਮੀ ਗੜਬੜੀ (Western Disturbance) ਪਹਾੜਾਂ ਵੱਲ ਵਧ ਰਹੀ ਹੈ, ਜਿਸ ਕਾਰਨ ਅੱਜ ਸ਼ਾਮ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ। ਇਸ ਦੌਰਾਨ ਪਠਾਨਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਰਗੇ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਉਮੀਦ ਹੈ।

ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 25 ਡਿਗਰੀ ਤੋਂ ਪਾਰ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ। ਬਹੁਤੇ ਹਿੱਸਿਆਂ ਵਿੱਚ ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਿਸ ਵਿੱਚ ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿੱਚ 31.5 ਡਿਗਰੀ ਰਿਕਾਰਡ ਕੀਤਾ ਗਿਆ। ਹੋਰਨਾਂ ਸ਼ਹਿਰਾਂ ਦੀ ਗੱਲ ਕਰੀਏ ਤਾਂ:

ਚੰਡੀਗੜ੍ਹ: 29.4 ਡਿਗਰੀ

ਲੁਧਿਆਣਾ: 29.6 ਡਿਗਰੀ

ਪਟਿਆਲਾ: 30.2 ਡਿਗਰੀ

ਅੰਮ੍ਰਿਤਸਰ: 28.1 ਡਿਗਰੀ

ਫਿਰੋਜ਼ਪੁਰ: 30.7 ਡਿਗਰੀ

ਫਾਜ਼ਿਲਕਾ (ਅਬੋਹਰ): 30.6 ਡਿਗਰੀ

ਫਰੀਦਕੋਟ: 30.0 ਡਿਗਰੀ

ਮੋਹਾਲੀ: 29.3 ਡਿਗਰੀ

ਰੂਪਨਗਰ: 30.2 ਡਿਗਰੀ (ਭਾਖੜਾ ਡੈਮ) ਅਤੇ 29.4 ਡਿਗਰੀ (ਸ੍ਰੀ ਅਨੰਦਪੁਰ ਸਾਹਿਬ)

ਐੱਸ.ਬੀ.ਐੱਸ. ਨਗਰ: 27.2 ਡਿਗਰੀ

ਹੁਸ਼ਿਆਰਪੁਰ: 27.7 ਡਿਗਰੀ

ਪਠਾਨਕੋਟ: 27.9 ਡਿਗਰੀ

ਇਸ ਤੋਂ ਸਾਫ਼ ਜ਼ਾਹਰ ਹੈ ਕਿ ਪੂਰੇ ਸੂਬੇ ਵਿੱਚ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ।

ਆਉਣ ਵਾਲੇ ਦਿਨਾਂ ਵਿੱਚ ਇਸ ਤਰ੍ਹਾਂ ਬਦਲੇਗਾ ਮੌਸਮ

ਮੌਸਮ ਵਿੱਚ ਇਸ ਵੇਲੇ ਬਦਲਾਅ ਦਾ ਦੌਰ ਚੱਲ ਰਿਹਾ ਹੈ। ਜਿਹੜੀ ਪੱਛਮੀ ਗੜਬੜੀ (Western Disturbance) ਜੰਮੂ ਦੇ ਆਲੇ-ਦੁਆਲੇ ਸਰਗਰਮ ਸੀ, ਉਹ ਹੁਣ ਕਮਜ਼ੋਰ ਪੈ ਕੇ ਅੱਗੇ ਨਿਕਲ ਗਈ ਹੈ, ਜਿਸ ਕਾਰਨ ਫਿਲਹਾਲ ਉਸ ਦਾ ਅਸਰ ਘੱਟ ਹੋ ਗਿਆ ਹੈ। ਹਾਲਾਂਕਿ, ਉਪਰਲੇ ਪੱਧਰ 'ਤੇ ਤੇਜ਼ ਹਵਾਵਾਂ ਅਜੇ ਵੀ ਬਣੀਆਂ ਹੋਈਆਂ ਹਨ। ਆਉਣ ਵਾਲੇ ਦਿਨਾਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ।

26 ਮਾਰਚ ਤੋਂ ਇੱਕ ਨਵੀਂ ਵੈਸਟਨ ਡਿਸਟਰਬਨ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰੇਗੀ ਅਤੇ ਇਸ ਤੋਂ ਬਾਅਦ 28 ਮਾਰਚ ਦੀ ਰਾਤ ਤੋਂ ਇੱਕ ਹੋਰ ਸਿਸਟਮ ਵੀ ਸਰਗਰਮ ਹੋ ਜਾਵੇਗਾ। ਇਨ੍ਹਾਂ ਦੋਵਾਂ ਪ੍ਰਣਾਲੀਆਂ ਕਾਰਨ ਖੇਤਰ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਕਈ ਥਾਵਾਂ 'ਤੇ ਬਿਜਲੀ ਗਰਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਥੋੜ੍ਹੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਕੁੱਲ ਮਿਲਾ ਕੇ, ਅਗਲੇ ਕੁਝ ਦਿਨਾਂ ਤੱਕ ਮੌਸਮ ਅਸਥਿਰ ਬਣਿਆ ਰਹੇਗਾ।

ਅਗਲੇ ਤਿੰਨ ਦਿਨ ਵਧੇਗਾ ਤਾਪਮਾਨ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਮੁਤਾਬਕ, 25, 26 ਅਤੇ 28 ਤਾਰੀਖ਼ ਨੂੰ ਸੂਬੇ ਵਿੱਚ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 29 ਅਤੇ 30 ਤਾਰੀਖ਼ ਨੂੰ ਵੀ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਜਿੱਥੇ ਆਉਣ ਵਾਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4°C ਦਾ ਵਾਧਾ ਦੇਖਣ ਨੂੰ ਮਿਲੇਗਾ, ਉੱਥੇ ਹੀ ਉਸ ਤੋਂ ਬਾਅਦ ਤਾਪਮਾਨ ਵਿੱਚ ਮੁੜ ਗਿਰਾਵਟ ਆਉਣ ਦੇ ਆਸਾਰ ਹਨ।

Latest News